![]() |
![]() |
![]() |
![]() |
Page 74 ਲਗਾ ਪਾਇ ਜੀਉ ॥੧੦॥ ਸੁਣਿ ਗਲਾ ਗੁਰ ਪਹਿ ਆਇਆ ॥ ਨਾਮੁ ਦਾਨੁ ਇਸਨਾਨੁ ਦਿੜਾਇਆ ॥ ਸਭੁ ਮੁਕਤੁ ਹੋਆ ਸੈਸਾਰੜਾ ਨਾਨਕ ਸਚੀ ਬੇੜੀ ਚਾੜਿ ਜੀਉ ॥੧੧॥ ਸਭ ਸ੍ਰਿਸਟਿ ਸੇਵੇ ਦਿਨੁ ਰਾਤਿ ਜੀਉ ॥ ਦੇ ਕੰਨੁ ਸੁਣਹੁ ਅਰਦਾਸਿ ਜੀਉ ॥ ਠੋਕਿ ਵਜਾਇ ਸਭ ਡਿਠੀਆ ਤੁਸਿ ਆਪੇ ਲਇਅਨੁ ਛਡਾਇ ਜੀਉ ॥੧੨॥ ਹੁਣਿ ਹੁਕਮੁ ਹੋਆ ਮਿਹਰਵਾਣ ਦਾ ॥ ਪੈ ਕੋਇ ਨ ਕਿਸੈ ਰਞਾਣਦਾ ॥ ਸਭ ਸੁਖਾਲੀ ਵੁਠੀਆ ਇਹੁ ਹੋਆ ਹਲੇਮੀ ਰਾਜੁ ਜੀਉ ॥੧੩॥ ਝਿੰਮਿ ਝਿੰਮਿ ਅੰਮ੍ਰਿਤੁ ਵਰਸਦਾ ॥ ਬੋਲਾਇਆ ਬੋਲੀ ਖਸਮ ਦਾ ॥ ਬਹੁ ਮਾਣੁ ਕੀਆ ਤੁਧੁ ਉਪਰੇ ਤੂੰ ਆਪੇ ਪਾਇਹਿ ਥਾਇ ਜੀਉ ॥੧੪॥ ਤੇਰਿਆ ਭਗਤਾ ਭੁਖ ਸਦ ਤੇਰੀਆ ॥ ਹਰਿ ਲੋਚਾ ਪੂਰਨ ਮੇਰੀਆ ॥ ਦੇਹੁ ਦਰਸੁ ਸੁਖਦਾਤਿਆ ਮੈ ਗਲ ਵਿਚਿ ਲੈਹੁ ਮਿਲਾਇ ਜੀਉ ॥੧੫॥ ਤੁਧੁ ਜੇਵਡੁ ਅਵਰੁ ਨ ਭਾਲਿਆ ॥ ਤੂੰ ਦੀਪ ਲੋਅ ਪਇਆਲਿਆ ॥ ਤੂੰ ਥਾਨਿ ਥਨੰਤਰਿ ਰਵਿ ਰਹਿਆ ਨਾਨਕ ਭਗਤਾ ਸਚੁ ਅਧਾਰੁ ਜੀਉ ॥੧੬॥ ਹਉ ਗੋਸਾਈ ਦਾ ਪਹਿਲਵਾਨੜਾ ॥ ਮੈ ਗੁਰ ਮਿਲਿ ਉਚ ਦੁਮਾਲੜਾ ॥ ਸਭ ਹੋਈ ਛਿੰਝ ਇਕਠੀਆ ਦਯੁ ਬੈਠਾ ਵੇਖੈ ਆਪਿ ਜੀਉ ॥੧੭॥ ਵਾਤ ਵਜਨਿ ਟੰਮਕ ਭੇਰੀਆ ॥ ਮਲ ਲਥੇ ਲੈਦੇ ਫੇਰੀਆ ॥ ਨਿਹਤੇ ਪੰਜਿ ਜੁਆਨ ਮੈ ਗੁਰ ਥਾਪੀ ਦਿਤੀ ਕੰਡਿ ਜੀਉ ॥੧੮॥ ਸਭ ਇਕਠੇ ਹੋਇ ਆਇਆ ॥ ਘਰਿ ਜਾਸਨਿ ਵਾਟ ਵਟਾਇਆ ॥ ਗੁਰਮੁਖਿ ਲਾਹਾ ਲੈ ਗਏ ਮਨਮੁਖ ਚਲੇ ਮੂਲੁ ਗਵਾਇ ਜੀਉ ॥੧੯॥ ਤੂੰ ਵਰਨਾ ਚਿਹਨਾ ਬਾਹਰਾ ॥ ਹਰਿ ਦਿਸਹਿ ਹਾਜਰੁ ਜਾਹਰਾ ॥ ਸੁਣਿ ਸੁਣਿ ਤੁਝੈ ਧਿਆਇਦੇ ਤੇਰੇ ਭਗਤ ਰਤੇ ਗੁਣਤਾਸੁ ਜੀਉ ॥੨੦॥ ਮੈ ਜੁਗਿ ਜੁਗਿ ਦਯੈ ਸੇਵੜੀ ॥ ਗੁਰਿ ਕਟੀ ਮਿਹਡੀ ਜੇਵੜੀ ॥ ਹਉ ਬਾਹੁੜਿ ਛਿੰਝ ਨ ਨਚਊ ਨਾਨਕ ਅਉਸਰੁ ਲਧਾ ਭਾਲਿ ਜੀਉ ॥੨੧॥੨॥੨੯॥ ੴ ਸਤਿਗੁਰ ਪ੍ਰਸਾਦਿ ॥ ਸਿਰੀਰਾਗੁ ਮਹਲਾ ੧ ਪਹਰੇ ਘਰੁ ੧ ॥ ਪਹਿਲੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਹੁਕਮਿ ਪਇਆ ਗਰਭਾਸਿ ॥ ਉਰਧ ਤਪੁ ਅੰਤਰਿ ਕਰੇ ਵਣਜਾਰਿਆ ਮਿਤ੍ਰਾ ਖਸਮ ਸੇਤੀ ਅਰਦਾਸਿ ॥ ਖਸਮ ਸੇਤੀ ਅਰਦਾਸਿ ਵਖਾਣੈ ਉਰਧ ਧਿਆਨਿ ਲਿਵ ਲਾਗਾ ॥ ਨਾ ਮਰਜਾਦੁ ਆਇਆ ਕਲਿ ਭੀਤਰਿ ਬਾਹੁੜਿ ਜਾਸੀ ਨਾਗਾ ॥ ਜੈਸੀ ਕਲਮ ਵੁੜੀ ਹੈ ਮਸਤਕਿ ਤੈਸੀ ਜੀਅੜੇ ਪਾਸਿ ॥ ਕਹੁ ਨਾਨਕ |