![]() |
![]() |
![]() |
![]() |
Page 248 ਕੰਤੁ ਸੁਖਦਾਈ ॥੪॥੧॥ ਗਉੜੀ ਮਹਲਾ ੫ ॥ ਮੋਹਨ ਤੇਰੇ ਊਚੇ ਮੰਦਰ ਮਹਲ ਅਪਾਰਾ ॥ ਮੋਹਨ ਤੇਰੇ ਸੋਹਨਿ ਦੁਆਰ ਜੀਉ ਸੰਤ ਧਰਮ ਸਾਲਾ ॥ ਧਰਮ ਸਾਲ ਅਪਾਰ ਦੈਆਰ ਠਾਕੁਰ ਸਦਾ ਕੀਰਤਨੁ ਗਾਵਹੇ ॥ ਜਹ ਸਾਧ ਸੰਤ ਇਕਤ੍ਰ ਹੋਵਹਿ ਤਹਾ ਤੁਝਹਿ ਧਿਆਵਹੇ ॥ ਕਰਿ ਦਇਆ ਮਇਆ ਦਇਆਲ ਸੁਆਮੀ ਹੋਹੁ ਦੀਨ ਕ੍ਰਿਪਾਰਾ ॥ ਬਿਨਵੰਤਿ ਨਾਨਕ ਦਰਸ ਪਿਆਸੇ ਮਿਲਿ ਦਰਸਨ ਸੁਖੁ ਸਾਰਾ ॥੧॥ ਮੋਹਨ ਤੇਰੇ ਬਚਨ ਅਨੂਪ ਚਾਲ ਨਿਰਾਲੀ ॥ ਮੋਹਨ ਤੂੰ ਮਾਨਹਿ ਏਕੁ ਜੀ ਅਵਰ ਸਭ ਰਾਲੀ ॥ ਮਾਨਹਿ ਤ ਏਕੁ ਅਲੇਖੁ ਠਾਕੁਰੁ ਜਿਨਹਿ ਸਭ ਕਲ ਧਾਰੀਆ ॥ ਤੁਧੁ ਬਚਨਿ ਗੁਰ ਕੈ ਵਸਿ ਕੀਆ ਆਦਿ ਪੁਰਖੁ ਬਨਵਾਰੀਆ ॥ ਤੂੰ ਆਪਿ ਚਲਿਆ ਆਪਿ ਰਹਿਆ ਆਪਿ ਸਭ ਕਲ ਧਾਰੀਆ ॥ ਬਿਨਵੰਤਿ ਨਾਨਕ ਪੈਜ ਰਾਖਹੁ ਸਭ ਸੇਵਕ ਸਰਨਿ ਤੁਮਾਰੀਆ ॥੨॥ ਮੋਹਨ ਤੁਧੁ ਸਤਸੰਗਤਿ ਧਿਆਵੈ ਦਰਸ ਧਿਆਨਾ ॥ ਮੋਹਨ ਜਮੁ ਨੇੜਿ ਨ ਆਵੈ ਤੁਧੁ ਜਪਹਿ ਨਿਦਾਨਾ ॥ ਜਮਕਾਲੁ ਤਿਨ ਕਉ ਲਗੈ ਨਾਹੀ ਜੋ ਇਕ ਮਨਿ ਧਿਆਵਹੇ ॥ ਮਨਿ ਬਚਨਿ ਕਰਮਿ ਜਿ ਤੁਧੁ ਅਰਾਧਹਿ ਸੇ ਸਭੇ ਫਲ ਪਾਵਹੇ ॥ ਮਲ ਮੂਤ ਮੂੜ ਜਿ ਮੁਗਧ ਹੋਤੇ ਸਿ ਦੇਖਿ ਦਰਸੁ ਸੁਗਿਆਨਾ ॥ ਬਿਨਵੰਤਿ ਨਾਨਕ ਰਾਜੁ ਨਿਹਚਲੁ ਪੂਰਨ ਪੁਰਖ ਭਗਵਾਨਾ ॥੩॥ ਮੋਹਨ ਤੂੰ ਸੁਫਲੁ ਫਲਿਆ ਸਣੁ ਪਰਵਾਰੇ ॥ ਮੋਹਨ ਪੁਤ੍ਰ ਮੀਤ ਭਾਈ ਕੁਟੰਬ ਸਭਿ ਤਾਰੇ ॥ ਤਾਰਿਆ ਜਹਾਨੁ ਲਹਿਆ ਅਭਿਮਾਨੁ ਜਿਨੀ ਦਰਸਨੁ ਪਾਇਆ ॥ ਜਿਨੀ ਤੁਧਨੋ ਧੰਨੁ ਕਹਿਆ ਤਿਨ ਜਮੁ ਨੇੜਿ ਨ ਆਇਆ ॥ ਬੇਅੰਤ ਗੁਣ ਤੇਰੇ ਕਥੇ ਨ ਜਾਹੀ ਸਤਿਗੁਰ ਪੁਰਖ ਮੁਰਾਰੇ ॥ ਬਿਨਵੰਤਿ ਨਾਨਕ ਟੇਕ ਰਾਖੀ ਜਿਤੁ ਲਗਿ ਤਰਿਆ ਸੰਸਾਰੇ ॥੪॥੨॥ ਗਉੜੀ ਮਹਲਾ ੫ ॥ ਸਲੋਕੁ ॥ ਪਤਿਤ ਅਸੰਖ ਪੁਨੀਤ ਕਰਿ ਪੁਨਹ ਪੁਨਹ ਬਲਿਹਾਰ ॥ ਨਾਨਕ ਰਾਮ ਨਾਮੁ ਜਪਿ ਪਾਵਕੋ ਤਿਨ ਕਿਲਬਿਖ ਦਾਹਨਹਾਰ ॥੧॥ ਛੰਤ ॥ ਜਪਿ ਮਨਾ ਤੂੰ ਰਾਮ ਨਰਾਇਣੁ ਗੋਵਿੰਦਾ ਹਰਿ ਮਾਧੋ ॥ ਧਿਆਇ ਮਨਾ ਮੁਰਾਰਿ ਮੁਕੰਦੇ ਕਟੀਐ ਕਾਲ ਦੁਖ ਫਾਧੋ ॥ ਦੁਖਹਰਣ ਦੀਨ ਸਰਣ ਸ੍ਰੀਧਰ ਚਰਨ ਕਮਲ ਅਰਾਧੀਐ ॥ ਜਮ ਪੰਥੁ ਬਿਖੜਾ ਅਗਨਿ ਸਾਗਰੁ ਨਿਮਖ ਸਿਮਰਤ ਸਾਧੀਐ ॥ ਕਲਿਮਲਹ ਦਹਤਾ ਸੁਧੁ ਕਰਤਾ ਦਿਨਸੁ ਰੈਣਿ ਅਰਾਧੋ ॥ ਬਿਨਵੰਤਿ ਨਾਨਕ ਕਰਹੁ ਕਿਰਪਾ ਗੋਪਾਲ ਗੋਬਿੰਦ ਮਾਧੋ ॥੧॥ ਸਿਮਰਿ ਮਨਾ ਦਾਮੋਦਰੁ ਦੁਖਹਰੁ ਭੈ ਭੰਜਨੁ ਹਰਿ ਰਾਇਆ ॥ ਸ੍ਰੀਰੰਗੋ ਦਇਆਲ ਮਨੋਹਰੁ ਭਗਤਿ ਵਛਲੁ ਬਿਰਦਾਇਆ ॥ |