Page 268

ਧ੍ਰੋਹ ॥ ਇਆਹੂ ਜੁਗਤਿ ਬਿਹਾਨੇ ਕਈ ਜਨਮ ॥ ਨਾਨਕ ਰਾਖਿ ਲੇਹੁ ਆਪਨ ਕਰਿ ਕਰਮ ॥੭॥ ਤੂ ਠਾਕੁਰੁ ਤੁਮ ਪਹਿ ਅਰਦਾਸਿ ॥ ਜੀਉ ਪਿੰਡੁ ਸਭੁ ਤੇਰੀ ਰਾਸਿ ॥ ਤੁਮ ਮਾਤ ਪਿਤਾ ਹਮ ਬਾਰਿਕ ਤੇਰੇ ॥ ਤੁਮਰੀ ਕ੍ਰਿਪਾ ਮਹਿ ਸੂਖ ਘਨੇਰੇ ॥ ਕੋਇ ਨ ਜਾਨੈ ਤੁਮਰਾ ਅੰਤੁ ॥ ਊਚੇ ਤੇ ਊਚਾ ਭਗਵੰਤ ॥ ਸਗਲ ਸਮਗ੍ਰੀ ਤੁਮਰੈ ਸੂਤ੍ਰਿ ਧਾਰੀ ॥ ਤੁਮ ਤੇ ਹੋਇ ਸੁ ਆਗਿਆਕਾਰੀ ॥ ਤੁਮਰੀ ਗਤਿ ਮਿਤਿ ਤੁਮ ਹੀ ਜਾਨੀ ॥ ਨਾਨਕ ਦਾਸ ਸਦਾ ਕੁਰਬਾਨੀ ॥੮॥੪॥ ਸਲੋਕੁ ॥ ਦੇਨਹਾਰੁ ਪ੍ਰਭ ਛੋਡਿ ਕੈ ਲਾਗਹਿ ਆਨ ਸੁਆਇ ॥ ਨਾਨਕ ਕਹੂ ਨ ਸੀਝਈ ਬਿਨੁ ਨਾਵੈ ਪਤਿ ਜਾਇ ॥੧॥ ਅਸਟਪਦੀ ॥ ਦਸ ਬਸਤੂ ਲੇ ਪਾਛੈ ਪਾਵੈ ॥ ਏਕ ਬਸਤੁ ਕਾਰਨਿ ਬਿਖੋਟਿ ਗਵਾਵੈ ॥ ਏਕ ਭੀ ਨ ਦੇਇ ਦਸ ਭੀ ਹਿਰਿ ਲੇਇ ॥ ਤਉ ਮੂੜਾ ਕਹੁ ਕਹਾ ਕਰੇਇ ॥ ਜਿਸੁ ਠਾਕੁਰ ਸਿਉ ਨਾਹੀ ਚਾਰਾ ॥ ਤਾ ਕਉ ਕੀਜੈ ਸਦ ਨਮਸਕਾਰਾ ॥ ਜਾ ਕੈ ਮਨਿ ਲਾਗਾ ਪ੍ਰਭੁ ਮੀਠਾ ॥ ਸਰਬ ਸੂਖ ਤਾਹੂ ਮਨਿ ਵੂਠਾ ॥ ਜਿਸੁ ਜਨ ਅਪਨਾ ਹੁਕਮੁ ਮਨਾਇਆ ॥ ਸਰਬ ਥੋਕ ਨਾਨਕ ਤਿਨਿ ਪਾਇਆ ॥੧॥ ਅਗਨਤ ਸਾਹੁ ਅਪਨੀ ਦੇ ਰਾਸਿ ॥ ਖਾਤ ਪੀਤ ਬਰਤੈ ਅਨਦ ਉਲਾਸਿ ॥ ਅਪੁਨੀ ਅਮਾਨ ਕਛੁ ਬਹੁਰਿ ਸਾਹੁ ਲੇਇ ॥ ਅਗਿਆਨੀ ਮਨਿ ਰੋਸੁ ਕਰੇਇ ॥ ਅਪਨੀ ਪਰਤੀਤਿ ਆਪ ਹੀ ਖੋਵੈ ॥ ਬਹੁਰਿ ਉਸ ਕਾ ਬਿਸ੍ਵਾਸੁ ਨ ਹੋਵੈ ॥ ਜਿਸ ਕੀ ਬਸਤੁ ਤਿਸੁ ਆਗੈ ਰਾਖੈ ॥ ਪ੍ਰਭ ਕੀ ਆਗਿਆ ਮਾਨੈ ਮਾਥੈ ॥ ਉਸ ਤੇ ਚਉਗੁਨ ਕਰੈ ਨਿਹਾਲੁ ॥ ਨਾਨਕ ਸਾਹਿਬੁ ਸਦਾ ਦਇਆਲੁ ॥੨॥ ਅਨਿਕ ਭਾਤਿ ਮਾਇਆ ਕੇ ਹੇਤ ॥ ਸਰਪਰ ਹੋਵਤ ਜਾਨੁ ਅਨੇਤ ॥ ਬਿਰਖ ਕੀ ਛਾਇਆ ਸਿਉ ਰੰਗੁ ਲਾਵੈ ॥ ਓਹ ਬਿਨਸੈ ਉਹੁ ਮਨਿ ਪਛੁਤਾਵੈ ॥ ਜੋ ਦੀਸੈ ਸੋ ਚਾਲਨਹਾਰੁ ॥ ਲਪਟਿ ਰਹਿਓ ਤਹ ਅੰਧ ਅੰਧਾਰੁ ॥ ਬਟਾਊ ਸਿਉ ਜੋ ਲਾਵੈ ਨੇਹ ॥ ਤਾ ਕਉ ਹਾਥਿ ਨ ਆਵੈ ਕੇਹ ॥ ਮਨ ਹਰਿ ਕੇ ਨਾਮ ਕੀ ਪ੍ਰੀਤਿ ਸੁਖਦਾਈ ॥ ਕਰਿ ਕਿਰਪਾ ਨਾਨਕ ਆਪਿ ਲਏ ਲਾਈ ॥੩॥ ਮਿਥਿਆ ਤਨੁ ਧਨੁ ਕੁਟੰਬੁ ਸਬਾਇਆ ॥ ਮਿਥਿਆ ਹਉਮੈ ਮਮਤਾ ਮਾਇਆ ॥ ਮਿਥਿਆ ਰਾਜ ਜੋਬਨ ਧਨ ਮਾਲ ॥ ਮਿਥਿਆ ਕਾਮ ਕ੍ਰੋਧ ਬਿਕਰਾਲ ॥ ਮਿਥਿਆ ਰਥ ਹਸਤੀ ਅਸ੍ਵ ਬਸਤ੍ਰਾ ॥ ਮਿਥਿਆ ਰੰਗ ਸੰਗਿ ਮਾਇਆ ਪੇਖਿ ਹਸਤਾ ॥ ਮਿਥਿਆ ਧ੍ਰੋਹ ਮੋਹ ਅਭਿਮਾਨੁ ॥ ਮਿਥਿਆ ਆਪਸ ਊਪਰਿ ਕਰਤ ਗੁਮਾਨੁ ॥ ਅਸਥਿਰੁ ਭਗਤਿ ਸਾਧ ਕੀ ਸਰਨ ॥ ਨਾਨਕ ਜਪਿ ਜਪਿ ਜੀਵੈ ਹਰਿ ਕੇ ਚਰਨ ॥੪॥ ਮਿਥਿਆ ਸ੍ਰਵਨ ਪਰ ਨਿੰਦਾ ਸੁਨਹਿ ॥ ਮਿਥਿਆ ਹਸਤ ਪਰ ਦਰਬ ਕਉ