![]() |
![]() |
![]() |
![]() |
Page 271 ਪ੍ਰਭ ਕਿਰਪਾ ਤੇ ਹੋਇ ਪ੍ਰਗਾਸੁ ॥ ਪ੍ਰਭੂ ਦਇਆ ਤੇ ਕਮਲ ਬਿਗਾਸੁ ॥ ਪ੍ਰਭ ਸੁਪ੍ਰਸੰਨ ਬਸੈ ਮਨਿ ਸੋਇ ॥ ਪ੍ਰਭ ਦਇਆ ਤੇ ਮਤਿ ਊਤਮ ਹੋਇ ॥ ਸਰਬ ਨਿਧਾਨ ਪ੍ਰਭ ਤੇਰੀ ਮਇਆ ॥ ਆਪਹੁ ਕਛੂ ਨ ਕਿਨਹੂ ਲਇਆ ॥ ਜਿਤੁ ਜਿਤੁ ਲਾਵਹੁ ਤਿਤੁ ਲਗਹਿ ਹਰਿ ਨਾਥ ॥ ਨਾਨਕ ਇਨ ਕੈ ਕਛੂ ਨ ਹਾਥ ॥੮॥੬॥ ਸਲੋਕੁ ॥ ਅਗਮ ਅਗਾਧਿ ਪਾਰਬ੍ਰਹਮੁ ਸੋਇ ॥ ਜੋ ਜੋ ਕਹੈ ਸੁ ਮੁਕਤਾ ਹੋਇ ॥ ਸੁਨਿ ਮੀਤਾ ਨਾਨਕੁ ਬਿਨਵੰਤਾ ॥ ਸਾਧ ਜਨਾ ਕੀ ਅਚਰਜ ਕਥਾ ॥੧॥ ਅਸਟਪਦੀ ॥ ਸਾਧ ਕੈ ਸੰਗਿ ਮੁਖ ਊਜਲ ਹੋਤ ॥ ਸਾਧਸੰਗਿ ਮਲੁ ਸਗਲੀ ਖੋਤ ॥ ਸਾਧ ਕੈ ਸੰਗਿ ਮਿਟੈ ਅਭਿਮਾਨੁ ॥ ਸਾਧ ਕੈ ਸੰਗਿ ਪ੍ਰਗਟੈ ਸੁਗਿਆਨੁ ॥ ਸਾਧ ਕੈ ਸੰਗਿ ਬੁਝੈ ਪ੍ਰਭੁ ਨੇਰਾ ॥ ਸਾਧਸੰਗਿ ਸਭੁ ਹੋਤ ਨਿਬੇਰਾ ॥ ਸਾਧ ਕੈ ਸੰਗਿ ਪਾਏ ਨਾਮ ਰਤਨੁ ॥ ਸਾਧ ਕੈ ਸੰਗਿ ਏਕ ਊਪਰਿ ਜਤਨੁ ॥ ਸਾਧ ਕੀ ਮਹਿਮਾ ਬਰਨੈ ਕਉਨੁ ਪ੍ਰਾਨੀ ॥ ਨਾਨਕ ਸਾਧ ਕੀ ਸੋਭਾ ਪ੍ਰਭ ਮਾਹਿ ਸਮਾਨੀ ॥੧॥ ਸਾਧ ਕੈ ਸੰਗਿ ਅਗੋਚਰੁ ਮਿਲੈ ॥ ਸਾਧ ਕੈ ਸੰਗਿ ਸਦਾ ਪਰਫੁਲੈ ॥ ਸਾਧ ਕੈ ਸੰਗਿ ਆਵਹਿ ਬਸਿ ਪੰਚਾ ॥ ਸਾਧਸੰਗਿ ਅੰਮ੍ਰਿਤ ਰਸੁ ਭੁੰਚਾ ॥ ਸਾਧਸੰਗਿ ਹੋਇ ਸਭ ਕੀ ਰੇਨ ॥ ਸਾਧ ਕੈ ਸੰਗਿ ਮਨੋਹਰ ਬੈਨ ॥ ਸਾਧ ਕੈ ਸੰਗਿ ਨ ਕਤਹੂੰ ਧਾਵੈ ॥ ਸਾਧਸੰਗਿ ਅਸਥਿਤਿ ਮਨੁ ਪਾਵੈ ॥ ਸਾਧ ਕੈ ਸੰਗਿ ਮਾਇਆ ਤੇ ਭਿੰਨ ॥ ਸਾਧਸੰਗਿ ਨਾਨਕ ਪ੍ਰਭ ਸੁਪ੍ਰਸੰਨ ॥੨॥ ਸਾਧਸੰਗਿ ਦੁਸਮਨ ਸਭਿ ਮੀਤ ॥ ਸਾਧੂ ਕੈ ਸੰਗਿ ਮਹਾ ਪੁਨੀਤ ॥ ਸਾਧਸੰਗਿ ਕਿਸ ਸਿਉ ਨਹੀ ਬੈਰੁ ॥ ਸਾਧ ਕੈ ਸੰਗਿ ਨ ਬੀਗਾ ਪੈਰੁ ॥ ਸਾਧ ਕੈ ਸੰਗਿ ਨਾਹੀ ਕੋ ਮੰਦਾ ॥ ਸਾਧਸੰਗਿ ਜਾਨੇ ਪਰਮਾਨੰਦਾ ॥ ਸਾਧ ਕੈ ਸੰਗਿ ਨਾਹੀ ਹਉ ਤਾਪੁ ॥ ਸਾਧ ਕੈ ਸੰਗਿ ਤਜੈ ਸਭੁ ਆਪੁ ॥ ਆਪੇ ਜਾਨੈ ਸਾਧ ਬਡਾਈ ॥ ਨਾਨਕ ਸਾਧ ਪ੍ਰਭੂ ਬਨਿ ਆਈ ॥੩॥ ਸਾਧ ਕੈ ਸੰਗਿ ਨ ਕਬਹੂ ਧਾਵੈ ॥ ਸਾਧ ਕੈ ਸੰਗਿ ਸਦਾ ਸੁਖੁ ਪਾਵੈ ॥ ਸਾਧਸੰਗਿ ਬਸਤੁ ਅਗੋਚਰ ਲਹੈ ॥ ਸਾਧੂ ਕੈ ਸੰਗਿ ਅਜਰੁ ਸਹੈ ॥ ਸਾਧ ਕੈ ਸੰਗਿ ਬਸੈ ਥਾਨਿ ਊਚੈ ॥ ਸਾਧੂ ਕੈ ਸੰਗਿ ਮਹਲਿ ਪਹੂਚੈ ॥ ਸਾਧ ਕੈ ਸੰਗਿ ਦ੍ਰਿੜੈ ਸਭਿ ਧਰਮ ॥ ਸਾਧ ਕੈ ਸੰਗਿ ਕੇਵਲ ਪਾਰਬ੍ਰਹਮ ॥ ਸਾਧ ਕੈ ਸੰਗਿ ਪਾਏ ਨਾਮ ਨਿਧਾਨ ॥ ਨਾਨਕ ਸਾਧੂ ਕੈ ਕੁਰਬਾਨ ॥੪॥ ਸਾਧ ਕੈ ਸੰਗਿ ਸਭ ਕੁਲ ਉਧਾਰੈ ॥ ਸਾਧਸੰਗਿ ਸਾਜਨ ਮੀਤ ਕੁਟੰਬ ਨਿਸਤਾਰੈ ॥ ਸਾਧੂ ਕੈ ਸੰਗਿ ਸੋ ਧਨੁ ਪਾਵੈ ॥ ਜਿਸੁ ਧਨ ਤੇ ਸਭੁ ਕੋ ਵਰਸਾਵੈ ॥ ਸਾਧਸੰਗਿ ਧਰਮ ਰਾਇ ਕਰੇ ਸੇਵਾ ॥ ਸਾਧ ਕੈ ਸੰਗਿ ਸੋਭਾ ਸੁਰਦੇਵਾ ॥ ਸਾਧੂ ਕੈ ਸੰਗਿ ਪਾਪ ਪਲਾਇਨ ॥ ਸਾਧਸੰਗਿ ਅੰਮ੍ਰਿਤ ਗੁਨ ਗਾਇਨ ॥ ਸਾਧ ਕੈ ਸੰਗਿ ਸ੍ਰਬ ਥਾਨ ਗੰਮਿ ॥ |