Page 274

ਅਕਾਰੁ ॥ ਬ੍ਰਹਮ ਗਿਆਨੀ ਆਪਿ ਨਿਰੰਕਾਰੁ ॥ ਬ੍ਰਹਮ ਗਿਆਨੀ ਕੀ ਸੋਭਾ ਬ੍ਰਹਮ ਗਿਆਨੀ ਬਨੀ ॥ ਨਾਨਕ ਬ੍ਰਹਮ ਗਿਆਨੀ ਸਰਬ ਕਾ ਧਨੀ ॥੮॥੮॥ ਸਲੋਕੁ ॥ ਉਰਿ ਧਾਰੈ ਜੋ ਅੰਤਰਿ ਨਾਮੁ ॥ ਸਰਬ ਮੈ ਪੇਖੈ ਭਗਵਾਨੁ ॥ ਨਿਮਖ ਨਿਮਖ ਠਾਕੁਰ ਨਮਸਕਾਰੈ ॥ ਨਾਨਕ ਓਹੁ ਅਪਰਸੁ ਸਗਲ ਨਿਸਤਾਰੈ ॥੧॥ ਅਸਟਪਦੀ ॥ ਮਿਥਿਆ ਨਾਹੀ ਰਸਨਾ ਪਰਸ ॥ ਮਨ ਮਹਿ ਪ੍ਰੀਤਿ ਨਿਰੰਜਨ ਦਰਸ ॥ ਪਰ ਤ੍ਰਿਅ ਰੂਪੁ ਨ ਪੇਖੈ ਨੇਤ੍ਰ ॥ ਸਾਧ ਕੀ ਟਹਲ ਸੰਤਸੰਗਿ ਹੇਤ ॥ ਕਰਨ ਨ ਸੁਨੈ ਕਾਹੂ ਕੀ ਨਿੰਦਾ ॥ ਸਭ ਤੇ ਜਾਨੈ ਆਪਸ ਕਉ ਮੰਦਾ ॥ ਗੁਰ ਪ੍ਰਸਾਦਿ ਬਿਖਿਆ ਪਰਹਰੈ ॥ ਮਨ ਕੀ ਬਾਸਨਾ ਮਨ ਤੇ ਟਰੈ ॥ ਇੰਦ੍ਰੀ ਜਿਤ ਪੰਚ ਦੋਖ ਤੇ ਰਹਤ ॥ ਨਾਨਕ ਕੋਟਿ ਮਧੇ ਕੋ ਐਸਾ ਅਪਰਸ ॥੧॥ ਬੈਸਨੋ ਸੋ ਜਿਸੁ ਊਪਰਿ ਸੁਪ੍ਰਸੰਨ ॥ ਬਿਸਨ ਕੀ ਮਾਇਆ ਤੇ ਹੋਇ ਭਿੰਨ ॥ ਕਰਮ ਕਰਤ ਹੋਵੈ ਨਿਹਕਰਮ ॥ ਤਿਸੁ ਬੈਸਨੋ ਕਾ ਨਿਰਮਲ ਧਰਮ ॥ ਕਾਹੂ ਫਲ ਕੀ ਇਛਾ ਨਹੀ ਬਾਛੈ ॥ ਕੇਵਲ ਭਗਤਿ ਕੀਰਤਨ ਸੰਗਿ ਰਾਚੈ ॥ ਮਨ ਤਨ ਅੰਤਰਿ ਸਿਮਰਨ ਗੋਪਾਲ ॥ ਸਭ ਊਪਰਿ ਹੋਵਤ ਕਿਰਪਾਲ ॥ ਆਪਿ ਦ੍ਰਿੜੈ ਅਵਰਹ ਨਾਮੁ ਜਪਾਵੈ ॥ ਨਾਨਕ ਓਹੁ ਬੈਸਨੋ ਪਰਮ ਗਤਿ ਪਾਵੈ ॥੨॥ ਭਗਉਤੀ ਭਗਵੰਤ ਭਗਤਿ ਕਾ ਰੰਗੁ ॥ ਸਗਲ ਤਿਆਗੈ ਦੁਸਟ ਕਾ ਸੰਗੁ ॥ ਮਨ ਤੇ ਬਿਨਸੈ ਸਗਲਾ ਭਰਮੁ ॥ ਕਰਿ ਪੂਜੈ ਸਗਲ ਪਾਰਬ੍ਰਹਮੁ ॥ ਸਾਧਸੰਗਿ ਪਾਪਾ ਮਲੁ ਖੋਵੈ ॥ ਤਿਸੁ ਭਗਉਤੀ ਕੀ ਮਤਿ ਊਤਮ ਹੋਵੈ ॥ ਭਗਵੰਤ ਕੀ ਟਹਲ ਕਰੈ ਨਿਤ ਨੀਤਿ ॥ ਮਨੁ ਤਨੁ ਅਰਪੈ ਬਿਸਨ ਪਰੀਤਿ ॥ ਹਰਿ ਕੇ ਚਰਨ ਹਿਰਦੈ ਬਸਾਵੈ ॥ ਨਾਨਕ ਐਸਾ ਭਗਉਤੀ ਭਗਵੰਤ ਕਉ ਪਾਵੈ ॥੩॥ ਸੋ ਪੰਡਿਤੁ ਜੋ ਮਨੁ ਪਰਬੋਧੈ ॥ ਰਾਮ ਨਾਮੁ ਆਤਮ ਮਹਿ ਸੋਧੈ ॥ ਰਾਮ ਨਾਮ ਸਾਰੁ ਰਸੁ ਪੀਵੈ ॥ ਉਸੁ ਪੰਡਿਤ ਕੈ ਉਪਦੇਸਿ ਜਗੁ ਜੀਵੈ ॥ ਹਰਿ ਕੀ ਕਥਾ ਹਿਰਦੈ ਬਸਾਵੈ ॥ ਸੋ ਪੰਡਿਤੁ ਫਿਰਿ ਜੋਨਿ ਨ ਆਵੈ ॥ ਬੇਦ ਪੁਰਾਨ ਸਿਮ੍ਰਿਤਿ ਬੂਝੈ ਮੂਲ ॥ ਸੂਖਮ ਮਹਿ ਜਾਨੈ ਅਸਥੂਲੁ ॥ ਚਹੁ ਵਰਨਾ ਕਉ ਦੇ ਉਪਦੇਸੁ ॥ ਨਾਨਕ ਉਸੁ ਪੰਡਿਤ ਕਉ ਸਦਾ ਅਦੇਸੁ ॥੪॥ ਬੀਜ ਮੰਤ੍ਰੁ ਸਰਬ ਕੋ ਗਿਆਨੁ ॥ ਚਹੁ ਵਰਨਾ ਮਹਿ ਜਪੈ ਕੋਊ ਨਾਮੁ ॥ ਜੋ ਜੋ ਜਪੈ ਤਿਸ ਕੀ ਗਤਿ ਹੋਇ ॥ ਸਾਧਸੰਗਿ ਪਾਵੈ ਜਨੁ ਕੋਇ ॥ ਕਰਿ ਕਿਰਪਾ ਅੰਤਰਿ ਉਰ ਧਾਰੈ ॥ ਪਸੁ ਪ੍ਰੇਤ ਮੁਘਦ ਪਾਥਰ ਕਉ ਤਾਰੈ ॥ ਸਰਬ ਰੋਗ ਕਾ ਅਉਖਦੁ ਨਾਮੁ ॥ ਕਲਿਆਣ ਰੂਪ ਮੰਗਲ ਗੁਣ ਗਾਮ ॥ ਕਾਹੂ ਜੁਗਤਿ ਕਿਤੈ ਨ ਪਾਈਐ ਧਰਮਿ ॥ ਨਾਨਕ ਤਿਸੁ ਮਿਲੈ ਜਿਸੁ ਲਿਖਿਆ ਧੁਰਿ ਕਰਮਿ ॥੫॥ ਜਿਸ ਕੈ