![]() |
![]() |
![]() |
![]() |
Page 276 ਸਸੀਅਰ ਸੂਰ ਨਖ੍ਯ੍ਯਤ੍ਰ ॥ ਕਈ ਕੋਟਿ ਦੇਵ ਦਾਨਵ ਇੰਦ੍ਰ ਸਿਰਿ ਛਤ੍ਰ ॥ ਸਗਲ ਸਮਗ੍ਰੀ ਅਪਨੈ ਸੂਤਿ ਧਾਰੈ ॥ ਨਾਨਕ ਜਿਸੁ ਜਿਸੁ ਭਾਵੈ ਤਿਸੁ ਤਿਸੁ ਨਿਸਤਾਰੈ ॥੩॥ ਕਈ ਕੋਟਿ ਰਾਜਸ ਤਾਮਸ ਸਾਤਕ ॥ ਕਈ ਕੋਟਿ ਬੇਦ ਪੁਰਾਨ ਸਿਮ੍ਰਿਤਿ ਅਰੁ ਸਾਸਤ ॥ ਕਈ ਕੋਟਿ ਕੀਏ ਰਤਨ ਸਮੁਦ ॥ ਕਈ ਕੋਟਿ ਨਾਨਾ ਪ੍ਰਕਾਰ ਜੰਤ ॥ ਕਈ ਕੋਟਿ ਕੀਏ ਚਿਰ ਜੀਵੇ ॥ ਕਈ ਕੋਟਿ ਗਿਰੀ ਮੇਰ ਸੁਵਰਨ ਥੀਵੇ ॥ ਕਈ ਕੋਟਿ ਜਖ੍ਯ੍ਯ ਕਿੰਨਰ ਪਿਸਾਚ ॥ ਕਈ ਕੋਟਿ ਭੂਤ ਪ੍ਰੇਤ ਸੂਕਰ ਮ੍ਰਿਗਾਚ ॥ ਸਭ ਤੇ ਨੇਰੈ ਸਭਹੂ ਤੇ ਦੂਰਿ ॥ ਨਾਨਕ ਆਪਿ ਅਲਿਪਤੁ ਰਹਿਆ ਭਰਪੂਰਿ ॥੪॥ ਕਈ ਕੋਟਿ ਪਾਤਾਲ ਕੇ ਵਾਸੀ ॥ ਕਈ ਕੋਟਿ ਨਰਕ ਸੁਰਗ ਨਿਵਾਸੀ ॥ ਕਈ ਕੋਟਿ ਜਨਮਹਿ ਜੀਵਹਿ ਮਰਹਿ ॥ ਕਈ ਕੋਟਿ ਬਹੁ ਜੋਨੀ ਫਿਰਹਿ ॥ ਕਈ ਕੋਟਿ ਬੈਠਤ ਹੀ ਖਾਹਿ ॥ ਕਈ ਕੋਟਿ ਘਾਲਹਿ ਥਕਿ ਪਾਹਿ ॥ ਕਈ ਕੋਟਿ ਕੀਏ ਧਨਵੰਤ ॥ ਕਈ ਕੋਟਿ ਮਾਇਆ ਮਹਿ ਚਿੰਤ ॥ ਜਹ ਜਹ ਭਾਣਾ ਤਹ ਤਹ ਰਾਖੇ ॥ ਨਾਨਕ ਸਭੁ ਕਿਛੁ ਪ੍ਰਭ ਕੈ ਹਾਥੇ ॥੫॥ ਕਈ ਕੋਟਿ ਭਏ ਬੈਰਾਗੀ ॥ ਰਾਮ ਨਾਮ ਸੰਗਿ ਤਿਨਿ ਲਿਵ ਲਾਗੀ ॥ ਕਈ ਕੋਟਿ ਪ੍ਰਭ ਕਉ ਖੋਜੰਤੇ ॥ ਆਤਮ ਮਹਿ ਪਾਰਬ੍ਰਹਮੁ ਲਹੰਤੇ ॥ ਕਈ ਕੋਟਿ ਦਰਸਨ ਪ੍ਰਭ ਪਿਆਸ ॥ ਤਿਨ ਕਉ ਮਿਲਿਓ ਪ੍ਰਭੁ ਅਬਿਨਾਸ ॥ ਕਈ ਕੋਟਿ ਮਾਗਹਿ ਸਤਸੰਗੁ ॥ ਪਾਰਬ੍ਰਹਮ ਤਿਨ ਲਾਗਾ ਰੰਗੁ ॥ ਜਿਨ ਕਉ ਹੋਏ ਆਪਿ ਸੁਪ੍ਰਸੰਨ ॥ ਨਾਨਕ ਤੇ ਜਨ ਸਦਾ ਧਨਿ ਧੰਨਿ ॥੬॥ ਕਈ ਕੋਟਿ ਖਾਣੀ ਅਰੁ ਖੰਡ ॥ ਕਈ ਕੋਟਿ ਅਕਾਸ ਬ੍ਰਹਮੰਡ ॥ ਕਈ ਕੋਟਿ ਹੋਏ ਅਵਤਾਰ ॥ ਕਈ ਜੁਗਤਿ ਕੀਨੋ ਬਿਸਥਾਰ ॥ ਕਈ ਬਾਰ ਪਸਰਿਓ ਪਾਸਾਰ ॥ ਸਦਾ ਸਦਾ ਇਕੁ ਏਕੰਕਾਰ ॥ ਕਈ ਕੋਟਿ ਕੀਨੇ ਬਹੁ ਭਾਤਿ ॥ ਪ੍ਰਭ ਤੇ ਹੋਏ ਪ੍ਰਭ ਮਾਹਿ ਸਮਾਤਿ ॥ ਤਾ ਕਾ ਅੰਤੁ ਨ ਜਾਨੈ ਕੋਇ ॥ ਆਪੇ ਆਪਿ ਨਾਨਕ ਪ੍ਰਭੁ ਸੋਇ ॥੭॥ ਕਈ ਕੋਟਿ ਪਾਰਬ੍ਰਹਮ ਕੇ ਦਾਸ ॥ ਤਿਨ ਹੋਵਤ ਆਤਮ ਪਰਗਾਸ ॥ ਕਈ ਕੋਟਿ ਤਤ ਕੇ ਬੇਤੇ ॥ ਸਦਾ ਨਿਹਾਰਹਿ ਏਕੋ ਨੇਤ੍ਰੇ ॥ ਕਈ ਕੋਟਿ ਨਾਮ ਰਸੁ ਪੀਵਹਿ ॥ ਅਮਰ ਭਏ ਸਦ ਸਦ ਹੀ ਜੀਵਹਿ ॥ ਕਈ ਕੋਟਿ ਨਾਮ ਗੁਨ ਗਾਵਹਿ ॥ ਆਤਮ ਰਸਿ ਸੁਖਿ ਸਹਜਿ ਸਮਾਵਹਿ ॥ ਅਪੁਨੇ ਜਨ ਕਉ ਸਾਸਿ ਸਾਸਿ ਸਮਾਰੇ ॥ ਨਾਨਕ ਓਇ ਪਰਮੇਸੁਰ ਕੇ ਪਿਆਰੇ ॥੮॥੧੦॥ ਸਲੋਕੁ ॥ ਕਰਣ ਕਾਰਣ ਪ੍ਰਭੁ ਏਕੁ ਹੈ ਦੂਸਰ ਨਾਹੀ ਕੋਇ ॥ ਨਾਨਕ ਤਿਸੁ ਬਲਿਹਾਰਣੈ ਜਲਿ ਥਲਿ ਮਹੀਅਲਿ ਸੋਇ ॥੧॥ ਅਸਟਪਦੀ ॥ ਕਰਨ ਕਰਾਵਨ ਕਰਨੈ ਜੋਗੁ ॥ ਜੋ ਤਿਸੁ ਭਾਵੈ ਸੋਈ ਹੋਗੁ ॥ ਖਿਨ ਮਹਿ ਥਾਪਿ ਉਥਾਪਨਹਾਰਾ ॥ |