![]() |
![]() |
![]() |
![]() |
Page 278 ਜੋਨਿ ਭਰਮੈ ਭਰਮੀਆ ॥ ਨਾਨਾ ਰੂਪ ਜਿਉ ਸ੍ਵਾਗੀ ਦਿਖਾਵੈ ॥ ਜਿਉ ਪ੍ਰਭ ਭਾਵੈ ਤਿਵੈ ਨਚਾਵੈ ॥ ਜੋ ਤਿਸੁ ਭਾਵੈ ਸੋਈ ਹੋਇ ॥ ਨਾਨਕ ਦੂਜਾ ਅਵਰੁ ਨ ਕੋਇ ॥੭॥ ਕਬਹੂ ਸਾਧਸੰਗਤਿ ਇਹੁ ਪਾਵੈ ॥ ਉਸੁ ਅਸਥਾਨ ਤੇ ਬਹੁਰਿ ਨ ਆਵੈ ॥ ਅੰਤਰਿ ਹੋਇ ਗਿਆਨ ਪਰਗਾਸੁ ॥ ਉਸੁ ਅਸਥਾਨ ਕਾ ਨਹੀ ਬਿਨਾਸੁ ॥ ਮਨ ਤਨ ਨਾਮਿ ਰਤੇ ਇਕ ਰੰਗਿ ॥ ਸਦਾ ਬਸਹਿ ਪਾਰਬ੍ਰਹਮ ਕੈ ਸੰਗਿ ॥ ਜਿਉ ਜਲ ਮਹਿ ਜਲੁ ਆਇ ਖਟਾਨਾ ॥ ਤਿਉ ਜੋਤੀ ਸੰਗਿ ਜੋਤਿ ਸਮਾਨਾ ॥ ਮਿਟਿ ਗਏ ਗਵਨ ਪਾਏ ਬਿਸ੍ਰਾਮ ॥ ਨਾਨਕ ਪ੍ਰਭ ਕੈ ਸਦ ਕੁਰਬਾਨ ॥੮॥੧੧॥ ਸਲੋਕੁ ॥ ਸੁਖੀ ਬਸੈ ਮਸਕੀਨੀਆ ਆਪੁ ਨਿਵਾਰਿ ਤਲੇ ॥ ਬਡੇ ਬਡੇ ਅਹੰਕਾਰੀਆ ਨਾਨਕ ਗਰਬਿ ਗਲੇ ॥੧॥ ਅਸਟਪਦੀ ॥ ਜਿਸ ਕੈ ਅੰਤਰਿ ਰਾਜ ਅਭਿਮਾਨੁ ॥ ਸੋ ਨਰਕਪਾਤੀ ਹੋਵਤ ਸੁਆਨੁ ॥ ਜੋ ਜਾਨੈ ਮੈ ਜੋਬਨਵੰਤੁ ॥ ਸੋ ਹੋਵਤ ਬਿਸਟਾ ਕਾ ਜੰਤੁ ॥ ਆਪਸ ਕਉ ਕਰਮਵੰਤੁ ਕਹਾਵੈ ॥ ਜਨਮਿ ਮਰੈ ਬਹੁ ਜੋਨਿ ਭ੍ਰਮਾਵੈ ॥ ਧਨ ਭੂਮਿ ਕਾ ਜੋ ਕਰੈ ਗੁਮਾਨੁ ॥ ਸੋ ਮੂਰਖੁ ਅੰਧਾ ਅਗਿਆਨੁ ॥ ਕਰਿ ਕਿਰਪਾ ਜਿਸ ਕੈ ਹਿਰਦੈ ਗਰੀਬੀ ਬਸਾਵੈ ॥ ਨਾਨਕ ਈਹਾ ਮੁਕਤੁ ਆਗੈ ਸੁਖੁ ਪਾਵੈ ॥੧॥ ਧਨਵੰਤਾ ਹੋਇ ਕਰਿ ਗਰਬਾਵੈ ॥ ਤ੍ਰਿਣ ਸਮਾਨਿ ਕਛੁ ਸੰਗਿ ਨ ਜਾਵੈ ॥ ਬਹੁ ਲਸਕਰ ਮਾਨੁਖ ਊਪਰਿ ਕਰੇ ਆਸ ॥ ਪਲ ਭੀਤਰਿ ਤਾ ਕਾ ਹੋਇ ਬਿਨਾਸ ॥ ਸਭ ਤੇ ਆਪ ਜਾਨੈ ਬਲਵੰਤੁ ॥ ਖਿਨ ਮਹਿ ਹੋਇ ਜਾਇ ਭਸਮੰਤੁ ॥ ਕਿਸੈ ਨ ਬਦੈ ਆਪਿ ਅਹੰਕਾਰੀ ॥ ਧਰਮ ਰਾਇ ਤਿਸੁ ਕਰੇ ਖੁਆਰੀ ॥ ਗੁਰ ਪ੍ਰਸਾਦਿ ਜਾ ਕਾ ਮਿਟੈ ਅਭਿਮਾਨੁ ॥ ਸੋ ਜਨੁ ਨਾਨਕ ਦਰਗਹ ਪਰਵਾਨੁ ॥੨॥ ਕੋਟਿ ਕਰਮ ਕਰੈ ਹਉ ਧਾਰੇ ॥ ਸ੍ਰਮੁ ਪਾਵੈ ਸਗਲੇ ਬਿਰਥਾਰੇ ॥ ਅਨਿਕ ਤਪਸਿਆ ਕਰੇ ਅਹੰਕਾਰ ॥ ਨਰਕ ਸੁਰਗ ਫਿਰਿ ਫਿਰਿ ਅਵਤਾਰ ॥ ਅਨਿਕ ਜਤਨ ਕਰਿ ਆਤਮ ਨਹੀ ਦ੍ਰਵੈ ॥ ਹਰਿ ਦਰਗਹ ਕਹੁ ਕੈਸੇ ਗਵੈ ॥ ਆਪਸ ਕਉ ਜੋ ਭਲਾ ਕਹਾਵੈ ॥ ਤਿਸਹਿ ਭਲਾਈ ਨਿਕਟਿ ਨ ਆਵੈ ॥ ਸਰਬ ਕੀ ਰੇਨ ਜਾ ਕਾ ਮਨੁ ਹੋਇ ॥ ਕਹੁ ਨਾਨਕ ਤਾ ਕੀ ਨਿਰਮਲ ਸੋਇ ॥੩॥ ਜਬ ਲਗੁ ਜਾਨੈ ਮੁਝ ਤੇ ਕਛੁ ਹੋਇ ॥ ਤਬ ਇਸ ਕਉ ਸੁਖੁ ਨਾਹੀ ਕੋਇ ॥ ਜਬ ਇਹ ਜਾਨੈ ਮੈ ਕਿਛੁ ਕਰਤਾ ॥ ਤਬ ਲਗੁ ਗਰਭ ਜੋਨਿ ਮਹਿ ਫਿਰਤਾ ॥ ਜਬ ਧਾਰੈ ਕੋਊ ਬੈਰੀ ਮੀਤੁ ॥ ਤਬ ਲਗੁ ਨਿਹਚਲੁ ਨਾਹੀ ਚੀਤੁ ॥ ਜਬ ਲਗੁ ਮੋਹ ਮਗਨ ਸੰਗਿ ਮਾਇ ॥ ਤਬ ਲਗੁ ਧਰਮ ਰਾਇ ਦੇਇ ਸਜਾਇ ॥ ਪ੍ਰਭ ਕਿਰਪਾ ਤੇ ਬੰਧਨ ਤੂਟੈ ॥ ਗੁਰ ਪ੍ਰਸਾਦਿ ਨਾਨਕ ਹਉ ਛੂਟੈ ॥੪॥ ਸਹਸ ਖਟੇ |