![]() |
![]() |
![]() |
![]() |
Page 279 ਲਖ ਕਉ ਉਠਿ ਧਾਵੈ ॥ ਤ੍ਰਿਪਤਿ ਨ ਆਵੈ ਮਾਇਆ ਪਾਛੈ ਪਾਵੈ ॥ ਅਨਿਕ ਭੋਗ ਬਿਖਿਆ ਕੇ ਕਰੈ ॥ ਨਹ ਤ੍ਰਿਪਤਾਵੈ ਖਪਿ ਖਪਿ ਮਰੈ ॥ ਬਿਨਾ ਸੰਤੋਖ ਨਹੀ ਕੋਊ ਰਾਜੈ ॥ ਸੁਪਨ ਮਨੋਰਥ ਬ੍ਰਿਥੇ ਸਭ ਕਾਜੈ ॥ ਨਾਮ ਰੰਗਿ ਸਰਬ ਸੁਖੁ ਹੋਇ ॥ ਬਡਭਾਗੀ ਕਿਸੈ ਪਰਾਪਤਿ ਹੋਇ ॥ ਕਰਨ ਕਰਾਵਨ ਆਪੇ ਆਪਿ ॥ ਸਦਾ ਸਦਾ ਨਾਨਕ ਹਰਿ ਜਾਪਿ ॥੫॥ ਕਰਨ ਕਰਾਵਨ ਕਰਨੈਹਾਰੁ ॥ ਇਸ ਕੈ ਹਾਥਿ ਕਹਾ ਬੀਚਾਰੁ ॥ ਜੈਸੀ ਦ੍ਰਿਸਟਿ ਕਰੇ ਤੈਸਾ ਹੋਇ ॥ ਆਪੇ ਆਪਿ ਆਪਿ ਪ੍ਰਭੁ ਸੋਇ ॥ ਜੋ ਕਿਛੁ ਕੀਨੋ ਸੁ ਅਪਨੈ ਰੰਗਿ ॥ ਸਭ ਤੇ ਦੂਰਿ ਸਭਹੂ ਕੈ ਸੰਗਿ ॥ ਬੂਝੈ ਦੇਖੈ ਕਰੈ ਬਿਬੇਕ ॥ ਆਪਹਿ ਏਕ ਆਪਹਿ ਅਨੇਕ ॥ ਮਰੈ ਨ ਬਿਨਸੈ ਆਵੈ ਨ ਜਾਇ ॥ ਨਾਨਕ ਸਦ ਹੀ ਰਹਿਆ ਸਮਾਇ ॥੬॥ ਆਪਿ ਉਪਦੇਸੈ ਸਮਝੈ ਆਪਿ ॥ ਆਪੇ ਰਚਿਆ ਸਭ ਕੈ ਸਾਥਿ ॥ ਆਪਿ ਕੀਨੋ ਆਪਨ ਬਿਸਥਾਰੁ ॥ ਸਭੁ ਕਛੁ ਉਸ ਕਾ ਓਹੁ ਕਰਨੈਹਾਰੁ ॥ ਉਸ ਤੇ ਭਿੰਨ ਕਹਹੁ ਕਿਛੁ ਹੋਇ ॥ ਥਾਨ ਥਨੰਤਰਿ ਏਕੈ ਸੋਇ ॥ ਅਪੁਨੇ ਚਲਿਤ ਆਪਿ ਕਰਣੈਹਾਰ ॥ ਕਉਤਕ ਕਰੈ ਰੰਗ ਆਪਾਰ ॥ ਮਨ ਮਹਿ ਆਪਿ ਮਨ ਅਪੁਨੇ ਮਾਹਿ ॥ ਨਾਨਕ ਕੀਮਤਿ ਕਹਨੁ ਨ ਜਾਇ ॥੭॥ ਸਤਿ ਸਤਿ ਸਤਿ ਪ੍ਰਭੁ ਸੁਆਮੀ ॥ ਗੁਰ ਪਰਸਾਦਿ ਕਿਨੈ ਵਖਿਆਨੀ ॥ ਸਚੁ ਸਚੁ ਸਚੁ ਸਭੁ ਕੀਨਾ ॥ ਕੋਟਿ ਮਧੇ ਕਿਨੈ ਬਿਰਲੈ ਚੀਨਾ ॥ ਭਲਾ ਭਲਾ ਭਲਾ ਤੇਰਾ ਰੂਪ ॥ ਅਤਿ ਸੁੰਦਰ ਅਪਾਰ ਅਨੂਪ ॥ ਨਿਰਮਲ ਨਿਰਮਲ ਨਿਰਮਲ ਤੇਰੀ ਬਾਣੀ ॥ ਘਟਿ ਘਟਿ ਸੁਨੀ ਸ੍ਰਵਨ ਬਖ੍ਯ੍ਯਾਣੀ ॥ ਪਵਿਤ੍ਰ ਪਵਿਤ੍ਰ ਪਵਿਤ੍ਰ ਪੁਨੀਤ ॥ ਨਾਮੁ ਜਪੈ ਨਾਨਕ ਮਨਿ ਪ੍ਰੀਤਿ ॥੮॥੧੨॥ ਸਲੋਕੁ ॥ ਸੰਤ ਸਰਨਿ ਜੋ ਜਨੁ ਪਰੈ ਸੋ ਜਨੁ ਉਧਰਨਹਾਰ ॥ ਸੰਤ ਕੀ ਨਿੰਦਾ ਨਾਨਕਾ ਬਹੁਰਿ ਬਹੁਰਿ ਅਵਤਾਰ ॥੧॥ ਅਸਟਪਦੀ ॥ ਸੰਤ ਕੈ ਦੂਖਨਿ ਆਰਜਾ ਘਟੈ ॥ ਸੰਤ ਕੈ ਦੂਖਨਿ ਜਮ ਤੇ ਨਹੀ ਛੁਟੈ ॥ ਸੰਤ ਕੈ ਦੂਖਨਿ ਸੁਖੁ ਸਭੁ ਜਾਇ ॥ ਸੰਤ ਕੈ ਦੂਖਨਿ ਨਰਕ ਮਹਿ ਪਾਇ ॥ ਸੰਤ ਕੈ ਦੂਖਨਿ ਮਤਿ ਹੋਇ ਮਲੀਨ ॥ ਸੰਤ ਕੈ ਦੂਖਨਿ ਸੋਭਾ ਤੇ ਹੀਨ ॥ ਸੰਤ ਕੇ ਹਤੇ ਕਉ ਰਖੈ ਨ ਕੋਇ ॥ ਸੰਤ ਕੈ ਦੂਖਨਿ ਥਾਨ ਭ੍ਰਸਟੁ ਹੋਇ ॥ ਸੰਤ ਕ੍ਰਿਪਾਲ ਕ੍ਰਿਪਾ ਜੇ ਕਰੈ ॥ ਨਾਨਕ ਸੰਤਸੰਗਿ ਨਿੰਦਕੁ ਭੀ ਤਰੈ ॥੧॥ ਸੰਤ ਕੇ ਦੂਖਨ ਤੇ ਮੁਖੁ ਭਵੈ ॥ ਸੰਤਨ ਕੈ ਦੂਖਨਿ ਕਾਗ ਜਿਉ ਲਵੈ ॥ ਸੰਤਨ ਕੈ ਦੂਖਨਿ ਸਰਪ ਜੋਨਿ ਪਾਇ ॥ ਸੰਤ ਕੈ ਦੂਖਨਿ ਤ੍ਰਿਗਦ ਜੋਨਿ ਕਿਰਮਾਇ ॥ ਸੰਤਨ ਕੈ ਦੂਖਨਿ ਤ੍ਰਿਸਨਾ ਮਹਿ ਜਲੈ ॥ ਸੰਤ ਕੈ ਦੂਖਨਿ ਸਭੁ ਕੋ ਛਲੈ ॥ ਸੰਤ ਕੈ ਦੂਖਨਿ ਤੇਜੁ ਸਭੁ ਜਾਇ ॥ ਸੰਤ ਕੈ ਦੂਖਨਿ ਨੀਚੁ ਨੀਚਾਇ ॥ ਸੰਤ ਦੋਖੀ ਕਾ ਥਾਉ ਕੋ ਨਾਹਿ ॥ |