![]() |
![]() |
![]() |
![]() |
Page 286 ਤਾ ਕਉ ਰਾਖਤ ਦੇ ਕਰਿ ਹਾਥ ॥ ਮਾਨਸ ਜਤਨ ਕਰਤ ਬਹੁ ਭਾਤਿ ॥ ਤਿਸ ਕੇ ਕਰਤਬ ਬਿਰਥੇ ਜਾਤਿ ॥ ਮਾਰੈ ਨ ਰਾਖੈ ਅਵਰੁ ਨ ਕੋਇ ॥ ਸਰਬ ਜੀਆ ਕਾ ਰਾਖਾ ਸੋਇ ॥ ਕਾਹੇ ਸੋਚ ਕਰਹਿ ਰੇ ਪ੍ਰਾਣੀ ॥ ਜਪਿ ਨਾਨਕ ਪ੍ਰਭ ਅਲਖ ਵਿਡਾਣੀ ॥੫॥ ਬਾਰੰ ਬਾਰ ਬਾਰ ਪ੍ਰਭੁ ਜਪੀਐ ॥ ਪੀ ਅੰਮ੍ਰਿਤੁ ਇਹੁ ਮਨੁ ਤਨੁ ਧ੍ਰਪੀਐ ॥ ਨਾਮ ਰਤਨੁ ਜਿਨਿ ਗੁਰਮੁਖਿ ਪਾਇਆ ॥ ਤਿਸੁ ਕਿਛੁ ਅਵਰੁ ਨਾਹੀ ਦ੍ਰਿਸਟਾਇਆ ॥ ਨਾਮੁ ਧਨੁ ਨਾਮੋ ਰੂਪੁ ਰੰਗੁ ॥ ਨਾਮੋ ਸੁਖੁ ਹਰਿ ਨਾਮ ਕਾ ਸੰਗੁ ॥ ਨਾਮ ਰਸਿ ਜੋ ਜਨ ਤ੍ਰਿਪਤਾਨੇ ॥ ਮਨ ਤਨ ਨਾਮਹਿ ਨਾਮਿ ਸਮਾਨੇ ॥ ਊਠਤ ਬੈਠਤ ਸੋਵਤ ਨਾਮ ॥ ਕਹੁ ਨਾਨਕ ਜਨ ਕੈ ਸਦ ਕਾਮ ॥੬॥ ਬੋਲਹੁ ਜਸੁ ਜਿਹਬਾ ਦਿਨੁ ਰਾਤਿ ॥ ਪ੍ਰਭਿ ਅਪਨੈ ਜਨ ਕੀਨੀ ਦਾਤਿ ॥ ਕਰਹਿ ਭਗਤਿ ਆਤਮ ਕੈ ਚਾਇ ॥ ਪ੍ਰਭ ਅਪਨੇ ਸਿਉ ਰਹਹਿ ਸਮਾਇ ॥ ਜੋ ਹੋਆ ਹੋਵਤ ਸੋ ਜਾਨੈ ॥ ਪ੍ਰਭ ਅਪਨੇ ਕਾ ਹੁਕਮੁ ਪਛਾਨੈ ॥ ਤਿਸ ਕੀ ਮਹਿਮਾ ਕਉਨ ਬਖਾਨਉ ॥ ਤਿਸ ਕਾ ਗੁਨੁ ਕਹਿ ਏਕ ਨ ਜਾਨਉ ॥ ਆਠ ਪਹਰ ਪ੍ਰਭ ਬਸਹਿ ਹਜੂਰੇ ॥ ਕਹੁ ਨਾਨਕ ਸੇਈ ਜਨ ਪੂਰੇ ॥੭॥ ਮਨ ਮੇਰੇ ਤਿਨ ਕੀ ਓਟ ਲੇਹਿ ॥ ਮਨੁ ਤਨੁ ਅਪਨਾ ਤਿਨ ਜਨ ਦੇਹਿ ॥ ਜਿਨਿ ਜਨਿ ਅਪਨਾ ਪ੍ਰਭੂ ਪਛਾਤਾ ॥ ਸੋ ਜਨੁ ਸਰਬ ਥੋਕ ਕਾ ਦਾਤਾ ॥ ਤਿਸ ਕੀ ਸਰਨਿ ਸਰਬ ਸੁਖ ਪਾਵਹਿ ॥ ਤਿਸ ਕੈ ਦਰਸਿ ਸਭ ਪਾਪ ਮਿਟਾਵਹਿ ॥ ਅਵਰ ਸਿਆਨਪ ਸਗਲੀ ਛਾਡੁ ॥ ਤਿਸੁ ਜਨ ਕੀ ਤੂ ਸੇਵਾ ਲਾਗੁ ॥ ਆਵਨੁ ਜਾਨੁ ਨ ਹੋਵੀ ਤੇਰਾ ॥ ਨਾਨਕ ਤਿਸੁ ਜਨ ਕੇ ਪੂਜਹੁ ਸਦ ਪੈਰਾ ॥੮॥੧੭॥ ਸਲੋਕੁ ॥ ਸਤਿ ਪੁਰਖੁ ਜਿਨਿ ਜਾਨਿਆ ਸਤਿਗੁਰੁ ਤਿਸ ਕਾ ਨਾਉ ॥ ਤਿਸ ਕੈ ਸੰਗਿ ਸਿਖੁ ਉਧਰੈ ਨਾਨਕ ਹਰਿ ਗੁਨ ਗਾਉ ॥੧॥ ਅਸਟਪਦੀ ॥ ਸਤਿਗੁਰੁ ਸਿਖ ਕੀ ਕਰੈ ਪ੍ਰਤਿਪਾਲ ॥ ਸੇਵਕ ਕਉ ਗੁਰੁ ਸਦਾ ਦਇਆਲ ॥ ਸਿਖ ਕੀ ਗੁਰੁ ਦੁਰਮਤਿ ਮਲੁ ਹਿਰੈ ॥ ਗੁਰ ਬਚਨੀ ਹਰਿ ਨਾਮੁ ਉਚਰੈ ॥ ਸਤਿਗੁਰੁ ਸਿਖ ਕੇ ਬੰਧਨ ਕਾਟੈ ॥ ਗੁਰ ਕਾ ਸਿਖੁ ਬਿਕਾਰ ਤੇ ਹਾਟੈ ॥ ਸਤਿਗੁਰੁ ਸਿਖ ਕਉ ਨਾਮ ਧਨੁ ਦੇਇ ॥ ਗੁਰ ਕਾ ਸਿਖੁ ਵਡਭਾਗੀ ਹੇ ॥ ਸਤਿਗੁਰੁ ਸਿਖ ਕਾ ਹਲਤੁ ਪਲਤੁ ਸਵਾਰੈ ॥ ਨਾਨਕ ਸਤਿਗੁਰੁ ਸਿਖ ਕਉ ਜੀਅ ਨਾਲਿ ਸਮਾਰੈ ॥੧॥ ਗੁਰ ਕੈ ਗ੍ਰਿਹਿ ਸੇਵਕੁ ਜੋ ਰਹੈ ॥ ਗੁਰ ਕੀ ਆਗਿਆ ਮਨ ਮਹਿ ਸਹੈ ॥ ਆਪਸ ਕਉ ਕਰਿ ਕਛੁ ਨ ਜਨਾਵੈ ॥ ਹਰਿ ਹਰਿ ਨਾਮੁ ਰਿਦੈ ਸਦ ਧਿਆਵੈ ॥ ਮਨੁ ਬੇਚੈ ਸਤਿਗੁਰ ਕੈ ਪਾਸਿ ॥ ਤਿਸੁ ਸੇਵਕ ਕੇ ਕਾਰਜ ਰਾਸਿ ॥ ਸੇਵਾ ਕਰਤ ਹੋਇ ਨਿਹਕਾਮੀ ॥ ਤਿਸ ਕਉ ਹੋਤ ਪਰਾਪਤਿ ਸੁਆਮੀ ॥ |