Page 289

ਮਨ ਮਾਹਿ ॥ ਜਨਮ ਜਨਮ ਕੇ ਕਿਲਬਿਖ ਜਾਹਿ ॥ ਆਪਿ ਜਪਹੁ ਅਵਰਾ ਨਾਮੁ ਜਪਾਵਹੁ ॥ ਸੁਨਤ ਕਹਤ ਰਹਤ ਗਤਿ ਪਾਵਹੁ ॥ ਸਾਰ ਭੂਤ ਸਤਿ ਹਰਿ ਕੋ ਨਾਉ ॥ ਸਹਜਿ ਸੁਭਾਇ ਨਾਨਕ ਗੁਨ ਗਾਉ ॥੬॥ ਗੁਨ ਗਾਵਤ ਤੇਰੀ ਉਤਰਸਿ ਮੈਲੁ ॥ ਬਿਨਸਿ ਜਾਇ ਹਉਮੈ ਬਿਖੁ ਫੈਲੁ ॥ ਹੋਹਿ ਅਚਿੰਤੁ ਬਸੈ ਸੁਖ ਨਾਲਿ ॥ ਸਾਸਿ ਗ੍ਰਾਸਿ ਹਰਿ ਨਾਮੁ ਸਮਾਲਿ ॥ ਛਾਡਿ ਸਿਆਨਪ ਸਗਲੀ ਮਨਾ ॥ ਸਾਧਸੰਗਿ ਪਾਵਹਿ ਸਚੁ ਧਨਾ ॥ ਹਰਿ ਪੂੰਜੀ ਸੰਚਿ ਕਰਹੁ ਬਿਉਹਾਰੁ ॥ ਈਹਾ ਸੁਖੁ ਦਰਗਹ ਜੈਕਾਰੁ ॥ ਸਰਬ ਨਿਰੰਤਰਿ ਏਕੋ ਦੇਖੁ ॥ ਕਹੁ ਨਾਨਕ ਜਾ ਕੈ ਮਸਤਕਿ ਲੇਖੁ ॥੭॥ ਏਕੋ ਜਪਿ ਏਕੋ ਸਾਲਾਹਿ ॥ ਏਕੁ ਸਿਮਰਿ ਏਕੋ ਮਨ ਆਹਿ ॥ ਏਕਸ ਕੇ ਗੁਨ ਗਾਉ ਅਨੰਤ ॥ ਮਨਿ ਤਨਿ ਜਾਪਿ ਏਕ ਭਗਵੰਤ ॥ ਏਕੋ ਏਕੁ ਏਕੁ ਹਰਿ ਆਪਿ ॥ ਪੂਰਨ ਪੂਰਿ ਰਹਿਓ ਪ੍ਰਭੁ ਬਿਆਪਿ ॥ ਅਨਿਕ ਬਿਸਥਾਰ ਏਕ ਤੇ ਭਏ ॥ ਏਕੁ ਅਰਾਧਿ ਪਰਾਛਤ ਗਏ ॥ ਮਨ ਤਨ ਅੰਤਰਿ ਏਕੁ ਪ੍ਰਭੁ ਰਾਤਾ ॥ ਗੁਰ ਪ੍ਰਸਾਦਿ ਨਾਨਕ ਇਕੁ ਜਾਤਾ ॥੮॥੧੯॥ ਸਲੋਕੁ ॥ ਫਿਰਤ ਫਿਰਤ ਪ੍ਰਭ ਆਇਆ ਪਰਿਆ ਤਉ ਸਰਨਾਇ ॥ ਨਾਨਕ ਕੀ ਪ੍ਰਭ ਬੇਨਤੀ ਅਪਨੀ ਭਗਤੀ ਲਾਇ ॥੧॥ ਅਸਟਪਦੀ ॥ ਜਾਚਕ ਜਨੁ ਜਾਚੈ ਪ੍ਰਭ ਦਾਨੁ ॥ ਕਰਿ ਕਿਰਪਾ ਦੇਵਹੁ ਹਰਿ ਨਾਮੁ ॥ ਸਾਧ ਜਨਾ ਕੀ ਮਾਗਉ ਧੂਰਿ ॥ ਪਾਰਬ੍ਰਹਮ ਮੇਰੀ ਸਰਧਾ ਪੂਰਿ ॥ ਸਦਾ ਸਦਾ ਪ੍ਰਭ ਕੇ ਗੁਨ ਗਾਵਉ ॥ ਸਾਸਿ ਸਾਸਿ ਪ੍ਰਭ ਤੁਮਹਿ ਧਿਆਵਉ ॥ ਚਰਨ ਕਮਲ ਸਿਉ ਲਾਗੈ ਪ੍ਰੀਤਿ ॥ ਭਗਤਿ ਕਰਉ ਪ੍ਰਭ ਕੀ ਨਿਤ ਨੀਤਿ ॥ ਏਕ ਓਟ ਏਕੋ ਆਧਾਰੁ ॥ ਨਾਨਕੁ ਮਾਗੈ ਨਾਮੁ ਪ੍ਰਭ ਸਾਰੁ ॥੧॥ ਪ੍ਰਭ ਕੀ ਦ੍ਰਿਸਟਿ ਮਹਾ ਸੁਖੁ ਹੋਇ ॥ ਹਰਿ ਰਸੁ ਪਾਵੈ ਬਿਰਲਾ ਕੋਇ ॥ ਜਿਨ ਚਾਖਿਆ ਸੇ ਜਨ ਤ੍ਰਿਪਤਾਨੇ ॥ ਪੂਰਨ ਪੁਰਖ ਨਹੀ ਡੋਲਾਨੇ ॥ ਸੁਭਰ ਭਰੇ ਪ੍ਰੇਮ ਰਸ ਰੰਗਿ ॥ ਉਪਜੈ ਚਾਉ ਸਾਧ ਕੈ ਸੰਗਿ ॥ ਪਰੇ ਸਰਨਿ ਆਨ ਸਭ ਤਿਆਗਿ ॥ ਅੰਤਰਿ ਪ੍ਰਗਾਸ ਅਨਦਿਨੁ ਲਿਵ ਲਾਗਿ ॥ ਬਡਭਾਗੀ ਜਪਿਆ ਪ੍ਰਭੁ ਸੋਇ ॥ ਨਾਨਕ ਨਾਮਿ ਰਤੇ ਸੁਖੁ ਹੋਇ ॥੨॥ ਸੇਵਕ ਕੀ ਮਨਸਾ ਪੂਰੀ ਭਈ ॥ ਸਤਿਗੁਰ ਤੇ ਨਿਰਮਲ ਮਤਿ ਲਈ ॥ ਜਨ ਕਉ ਪ੍ਰਭੁ ਹੋਇਓ ਦਇਆਲੁ ॥ ਸੇਵਕੁ ਕੀਨੋ ਸਦਾ ਨਿਹਾਲੁ ॥ ਬੰਧਨ ਕਾਟਿ ਮੁਕਤਿ ਜਨੁ ਭਇਆ ॥ ਜਨਮ ਮਰਨ ਦੂਖੁ ਭ੍ਰਮੁ ਗਇਆ ॥ ਇਛ ਪੁਨੀ ਸਰਧਾ ਸਭ ਪੂਰੀ ॥ ਰਵਿ ਰਹਿਆ ਸਦ ਸੰਗਿ ਹਜੂਰੀ ॥ ਜਿਸ ਕਾ ਸਾ ਤਿਨਿ ਲੀਆ ਮਿਲਾਇ ॥ ਨਾਨਕ ਭਗਤੀ ਨਾਮਿ ਸਮਾਇ ॥੩॥ ਸੋ ਕਿਉ ਬਿਸਰੈ ਜਿ ਘਾਲ ਨ ਭਾਨੈ ॥ ਸੋ ਕਿਉ ਬਿਸਰੈ ਜਿ