![]() |
![]() |
![]() |
![]() |
Page 292 ਕਹਾਵਤ ॥ ਕੋਊ ਨਰਕ ਕੋਊ ਸੁਰਗ ਬੰਛਾਵਤ ॥ ਆਲ ਜਾਲ ਮਾਇਆ ਜੰਜਾਲ ॥ ਹਉਮੈ ਮੋਹ ਭਰਮ ਭੈ ਭਾਰ ॥ ਦੂਖ ਸੂਖ ਮਾਨ ਅਪਮਾਨ ॥ ਅਨਿਕ ਪ੍ਰਕਾਰ ਕੀਓ ਬਖ੍ਯ੍ਯਾਨ ॥ ਆਪਨ ਖੇਲੁ ਆਪਿ ਕਰਿ ਦੇਖੈ ॥ ਖੇਲੁ ਸੰਕੋਚੈ ਤਉ ਨਾਨਕ ਏਕੈ ॥੭॥ ਜਹ ਅਬਿਗਤੁ ਭਗਤੁ ਤਹ ਆਪਿ ॥ ਜਹ ਪਸਰੈ ਪਾਸਾਰੁ ਸੰਤ ਪਰਤਾਪਿ ॥ ਦੁਹੂ ਪਾਖ ਕਾ ਆਪਹਿ ਧਨੀ ॥ ਉਨ ਕੀ ਸੋਭਾ ਉਨਹੂ ਬਨੀ ॥ ਆਪਹਿ ਕਉਤਕ ਕਰੈ ਅਨਦ ਚੋਜ ॥ ਆਪਹਿ ਰਸ ਭੋਗਨ ਨਿਰਜੋਗ ॥ ਜਿਸੁ ਭਾਵੈ ਤਿਸੁ ਆਪਨ ਨਾਇ ਲਾਵੈ ॥ ਜਿਸੁ ਭਾਵੈ ਤਿਸੁ ਖੇਲ ਖਿਲਾਵੈ ॥ ਬੇਸੁਮਾਰ ਅਥਾਹ ਅਗਨਤ ਅਤੋਲੈ ॥ ਜਿਉ ਬੁਲਾਵਹੁ ਤਿਉ ਨਾਨਕ ਦਾਸ ਬੋਲੈ ॥੮॥੨੧॥ ਸਲੋਕੁ ॥ ਜੀਅ ਜੰਤ ਕੇ ਠਾਕੁਰਾ ਆਪੇ ਵਰਤਣਹਾਰ ॥ ਨਾਨਕ ਏਕੋ ਪਸਰਿਆ ਦੂਜਾ ਕਹ ਦ੍ਰਿਸਟਾਰ ॥੧॥ ਅਸਟਪਦੀ ॥ ਆਪਿ ਕਥੈ ਆਪਿ ਸੁਨਨੈਹਾਰੁ ॥ ਆਪਹਿ ਏਕੁ ਆਪਿ ਬਿਸਥਾਰੁ ॥ ਜਾ ਤਿਸੁ ਭਾਵੈ ਤਾ ਸ੍ਰਿਸਟਿ ਉਪਾਏ ॥ ਆਪਨੈ ਭਾਣੈ ਲਏ ਸਮਾਏ ॥ ਤੁਮ ਤੇ ਭਿੰਨ ਨਹੀ ਕਿਛੁ ਹੋਇ ॥ ਆਪਨ ਸੂਤਿ ਸਭੁ ਜਗਤੁ ਪਰੋਇ ॥ ਜਾ ਕਉ ਪ੍ਰਭ ਜੀਉ ਆਪਿ ਬੁਝਾਏ ॥ ਸਚੁ ਨਾਮੁ ਸੋਈ ਜਨੁ ਪਾਏ ॥ ਸੋ ਸਮਦਰਸੀ ਤਤ ਕਾ ਬੇਤਾ ॥ ਨਾਨਕ ਸਗਲ ਸ੍ਰਿਸਟਿ ਕਾ ਜੇਤਾ ॥੧॥ ਜੀਅ ਜੰਤ੍ਰ ਸਭ ਤਾ ਕੈ ਹਾਥ ॥ ਦੀਨ ਦਇਆਲ ਅਨਾਥ ਕੋ ਨਾਥੁ ॥ ਜਿਸੁ ਰਾਖੈ ਤਿਸੁ ਕੋਇ ਨ ਮਾਰੈ ॥ ਸੋ ਮੂਆ ਜਿਸੁ ਮਨਹੁ ਬਿਸਾਰੈ ॥ ਤਿਸੁ ਤਜਿ ਅਵਰ ਕਹਾ ਕੋ ਜਾਇ ॥ ਸਭ ਸਿਰਿ ਏਕੁ ਨਿਰੰਜਨ ਰਾਇ ॥ ਜੀਅ ਕੀ ਜੁਗਤਿ ਜਾ ਕੈ ਸਭ ਹਾਥਿ ॥ ਅੰਤਰਿ ਬਾਹਰਿ ਜਾਨਹੁ ਸਾਥਿ ॥ ਗੁਨ ਨਿਧਾਨ ਬੇਅੰਤ ਅਪਾਰ ॥ ਨਾਨਕ ਦਾਸ ਸਦਾ ਬਲਿਹਾਰ ॥੨॥ ਪੂਰਨ ਪੂਰਿ ਰਹੇ ਦਇਆਲ ॥ ਸਭ ਊਪਰਿ ਹੋਵਤ ਕਿਰਪਾਲ ॥ ਅਪਨੇ ਕਰਤਬ ਜਾਨੈ ਆਪਿ ॥ ਅੰਤਰਜਾਮੀ ਰਹਿਓ ਬਿਆਪਿ ॥ ਪ੍ਰਤਿਪਾਲੈ ਜੀਅਨ ਬਹੁ ਭਾਤਿ ॥ ਜੋ ਜੋ ਰਚਿਓ ਸੁ ਤਿਸਹਿ ਧਿਆਤਿ ॥ ਜਿਸੁ ਭਾਵੈ ਤਿਸੁ ਲਏ ਮਿਲਾਇ ॥ ਭਗਤਿ ਕਰਹਿ ਹਰਿ ਕੇ ਗੁਣ ਗਾਇ ॥ ਮਨ ਅੰਤਰਿ ਬਿਸ੍ਵਾਸੁ ਕਰਿ ਮਾਨਿਆ ॥ ਕਰਨਹਾਰੁ ਨਾਨਕ ਇਕੁ ਜਾਨਿਆ ॥੩॥ ਜਨੁ ਲਾਗਾ ਹਰਿ ਏਕੈ ਨਾਇ ॥ ਤਿਸ ਕੀ ਆਸ ਨ ਬਿਰਥੀ ਜਾਇ ॥ ਸੇਵਕ ਕਉ ਸੇਵਾ ਬਨਿ ਆਈ ॥ ਹੁਕਮੁ ਬੂਝਿ ਪਰਮ ਪਦੁ ਪਾਈ ॥ ਇਸ ਤੇ ਊਪਰਿ ਨਹੀ ਬੀਚਾਰੁ ॥ ਜਾ ਕੈ ਮਨਿ ਬਸਿਆ ਨਿਰੰਕਾਰੁ ॥ ਬੰਧਨ ਤੋਰਿ ਭਏ ਨਿਰਵੈਰ ॥ ਅਨਦਿਨੁ ਪੂਜਹਿ ਗੁਰ ਕੇ ਪੈਰ ॥ ਇਹ ਲੋਕ ਸੁਖੀਏ |