Page 297

ਗੋਬਿੰਦ ਭਜਹੁ ਭਾਉ ਭਗਤਿ ਪਰਵੇਸ ॥ ਲਾਭੁ ਮਿਲੈ ਤੋਟਾ ਹਿਰੈ ਹਰਿ ਦਰਗਹ ਪਤਿਵੰਤ ॥ ਰਾਮ ਨਾਮ ਧਨੁ ਸੰਚਵੈ ਸਾਚ ਸਾਹ ਭਗਵੰਤ ॥ ਊਠਤ ਬੈਠਤ ਹਰਿ ਭਜਹੁ ਸਾਧੂ ਸੰਗਿ ਪਰੀਤਿ ॥ ਨਾਨਕ ਦੁਰਮਤਿ ਛੁਟਿ ਗਈ ਪਾਰਬ੍ਰਹਮ ਬਸੇ ਚੀਤਿ ॥੨॥ ਸਲੋਕੁ ॥ ਤੀਨਿ ਬਿਆਪਹਿ ਜਗਤ ਕਉ ਤੁਰੀਆ ਪਾਵੈ ਕੋਇ ॥ ਨਾਨਕ ਸੰਤ ਨਿਰਮਲ ਭਏ ਜਿਨ ਮਨਿ ਵਸਿਆ ਸੋਇ ॥੩॥ ਪਉੜੀ ॥ ਤ੍ਰਿਤੀਆ ਤ੍ਰੈ ਗੁਣ ਬਿਖੈ ਫਲ ਕਬ ਉਤਮ ਕਬ ਨੀਚੁ ॥ ਨਰਕ ਸੁਰਗ ਭ੍ਰਮਤਉ ਘਣੋ ਸਦਾ ਸੰਘਾਰੈ ਮੀਚੁ ॥ ਹਰਖ ਸੋਗ ਸਹਸਾ ਸੰਸਾਰੁ ਹਉ ਹਉ ਕਰਤ ਬਿਹਾਇ ॥ ਜਿਨਿ ਕੀਏ ਤਿਸਹਿ ਨ ਜਾਣਨੀ ਚਿਤਵਹਿ ਅਨਿਕ ਉਪਾਇ ॥ ਆਧਿ ਬਿਆਧਿ ਉਪਾਧਿ ਰਸ ਕਬਹੁ ਨ ਤੂਟੈ ਤਾਪ ॥ ਪਾਰਬ੍ਰਹਮ ਪੂਰਨ ਧਨੀ ਨਹ ਬੂਝੈ ਪਰਤਾਪ ॥ ਮੋਹ ਭਰਮ ਬੂਡਤ ਘਣੋ ਮਹਾ ਨਰਕ ਮਹਿ ਵਾਸ ॥ ਕਰਿ ਕਿਰਪਾ ਪ੍ਰਭ ਰਾਖਿ ਲੇਹੁ ਨਾਨਕ ਤੇਰੀ ਆਸ ॥੩॥ ਸਲੋਕੁ ॥ ਚਤੁਰ ਸਿਆਣਾ ਸੁਘੜੁ ਸੋਇ ਜਿਨਿ ਤਜਿਆ ਅਭਿਮਾਨੁ ॥ ਚਾਰਿ ਪਦਾਰਥ ਅਸਟ ਸਿਧਿ ਭਜੁ ਨਾਨਕ ਹਰਿ ਨਾਮੁ ॥੪॥ ਪਉੜੀ ॥ ਚਤੁਰਥਿ ਚਾਰੇ ਬੇਦ ਸੁਣਿ ਸੋਧਿਓ ਤਤੁ ਬੀਚਾਰੁ ॥ ਸਰਬ ਖੇਮ ਕਲਿਆਣ ਨਿਧਿ ਰਾਮ ਨਾਮੁ ਜਪਿ ਸਾਰੁ ॥ ਨਰਕ ਨਿਵਾਰੈ ਦੁਖ ਹਰੈ ਤੂਟਹਿ ਅਨਿਕ ਕਲੇਸ ॥ ਮੀਚੁ ਹੁਟੈ ਜਮ ਤੇ ਛੁਟੈ ਹਰਿ ਕੀਰਤਨ ਪਰਵੇਸ ॥ ਭਉ ਬਿਨਸੈ ਅੰਮ੍ਰਿਤੁ ਰਸੈ ਰੰਗਿ ਰਤੇ ਨਿਰੰਕਾਰ ॥ ਦੁਖ ਦਾਰਿਦ ਅਪਵਿਤ੍ਰਤਾ ਨਾਸਹਿ ਨਾਮ ਅਧਾਰ ॥ ਸੁਰਿ ਨਰ ਮੁਨਿ ਜਨ ਖੋਜਤੇ ਸੁਖ ਸਾਗਰ ਗੋਪਾਲ ॥ ਮਨੁ ਨਿਰਮਲੁ ਮੁਖੁ ਊਜਲਾ ਹੋਇ ਨਾਨਕ ਸਾਧ ਰਵਾਲ ॥੪॥ ਸਲੋਕੁ ॥ ਪੰਚ ਬਿਕਾਰ ਮਨ ਮਹਿ ਬਸੇ ਰਾਚੇ ਮਾਇਆ ਸੰਗਿ ॥ ਸਾਧਸੰਗਿ ਹੋਇ ਨਿਰਮਲਾ ਨਾਨਕ ਪ੍ਰਭ ਕੈ ਰੰਗਿ ॥੫॥ ਪਉੜੀ ॥ ਪੰਚਮਿ ਪੰਚ ਪ੍ਰਧਾਨ ਤੇ ਜਿਹ ਜਾਨਿਓ ਪਰਪੰਚੁ ॥ ਕੁਸਮ ਬਾਸ ਬਹੁ ਰੰਗੁ ਘਣੋ ਸਭ ਮਿਥਿਆ ਬਲਬੰਚੁ ॥ ਨਹ ਜਾਪੈ ਨਹ ਬੂਝੀਐ ਨਹ ਕਛੁ ਕਰਤ ਬੀਚਾਰੁ ॥ ਸੁਆਦ ਮੋਹ ਰਸ ਬੇਧਿਓ ਅਗਿਆਨਿ ਰਚਿਓ ਸੰਸਾਰੁ ॥ ਜਨਮ ਮਰਣ ਬਹੁ ਜੋਨਿ ਭ੍ਰਮਣ ਕੀਨੇ ਕਰਮ ਅਨੇਕ ॥ ਰਚਨਹਾਰੁ ਨਹ ਸਿਮਰਿਓ ਮਨਿ ਨ ਬੀਚਾਰਿ ਬਿਬੇਕ ॥ ਭਾਉ ਭਗਤਿ ਭਗਵਾਨ ਸੰਗਿ ਮਾਇਆ ਲਿਪਤ ਨ ਰੰਚ ॥ ਨਾਨਕ ਬਿਰਲੇ ਪਾਈਅਹਿ ਜੋ ਨ ਰਚਹਿ ਪਰਪੰਚ ॥੫॥ ਸਲੋਕੁ ॥ ਖਟ ਸਾਸਤ੍ਰ ਊਚੌ ਕਹਹਿ ਅੰਤੁ ਨ ਪਾਰਾਵਾਰ ॥ ਭਗਤ ਸੋਹਹਿ ਗੁਣ ਗਾਵਤੇ ਨਾਨਕ ਪ੍ਰਭ ਕੈ ਦੁਆਰ ॥੬॥ ਪਉੜੀ ॥ ਖਸਟਮਿ ਖਟ ਸਾਸਤ੍ਰ ਕਹਹਿ ਸਿੰਮ੍ਰਿਤਿ ਕਥਹਿ ਅਨੇਕ ॥