Page 305

ਸਚਿਆਰ ਸਿਖ ਬਹਿ ਸਤਿਗੁਰ ਪਾਸਿ ਘਾਲਨਿ ਕੂੜਿਆਰ ਨ ਲਭਨੀ ਕਿਤੈ ਥਾਇ ਭਾਲੇ ॥ ਜਿਨਾ ਸਤਿਗੁਰ ਕਾ ਆਖਿਆ ਸੁਖਾਵੈ ਨਾਹੀ ਤਿਨਾ ਮੁਹ ਭਲੇਰੇ ਫਿਰਹਿ ਦਯਿ ਗਾਲੇ ॥ ਜਿਨ ਅੰਦਰਿ ਪ੍ਰੀਤਿ ਨਹੀ ਹਰਿ ਕੇਰੀ ਸੇ ਕਿਚਰਕੁ ਵੇਰਾਈਅਨਿ ਮਨਮੁਖ ਬੇਤਾਲੇ ॥ ਸਤਿਗੁਰ ਨੋ ਮਿਲੈ ਸੁ ਆਪਣਾ ਮਨੁ ਥਾਇ ਰਖੈ ਓਹੁ ਆਪਿ ਵਰਤੈ ਆਪਣੀ ਵਥੁ ਨਾਲੇ ॥ ਜਨ ਨਾਨਕ ਇਕਨਾ ਗੁਰੁ ਮੇਲਿ ਸੁਖੁ ਦੇਵੈ ਇਕਿ ਆਪੇ ਵਖਿ ਕਢੈ ਠਗਵਾਲੇ ॥੧॥ ਮਃ ੪ ॥ ਜਿਨਾ ਅੰਦਰਿ ਨਾਮੁ ਨਿਧਾਨੁ ਹਰਿ ਤਿਨ ਕੇ ਕਾਜ ਦਯਿ ਆਦੇ ਰਾਸਿ ॥ ਤਿਨ ਚੂਕੀ ਮੁਹਤਾਜੀ ਲੋਕਨ ਕੀ ਹਰਿ ਪ੍ਰਭੁ ਅੰਗੁ ਕਰਿ ਬੈਠਾ ਪਾਸਿ ॥ ਜਾਂ ਕਰਤਾ ਵਲਿ ਤਾ ਸਭੁ ਕੋ ਵਲਿ ਸਭਿ ਦਰਸਨੁ ਦੇਖਿ ਕਰਹਿ ਸਾਬਾਸਿ ॥ ਸਾਹੁ ਪਾਤਿਸਾਹੁ ਸਭੁ ਹਰਿ ਕਾ ਕੀਆ ਸਭਿ ਜਨ ਕਉ ਆਇ ਕਰਹਿ ਰਹਰਾਸਿ ॥ ਗੁਰ ਪੂਰੇ ਕੀ ਵਡੀ ਵਡਿਆਈ ਹਰਿ ਵਡਾ ਸੇਵਿ ਅਤੁਲੁ ਸੁਖੁ ਪਾਇਆ ॥ ਗੁਰਿ ਪੂਰੈ ਦਾਨੁ ਦੀਆ ਹਰਿ ਨਿਹਚਲੁ ਨਿਤ ਬਖਸੇ ਚੜੈ ਸਵਾਇਆ ॥ ਕੋਈ ਨਿੰਦਕੁ ਵਡਿਆਈ ਦੇਖਿ ਨ ਸਕੈ ਸੋ ਕਰਤੈ ਆਪਿ ਪਚਾਇਆ ॥ ਜਨੁ ਨਾਨਕੁ ਗੁਣ ਬੋਲੈ ਕਰਤੇ ਕੇ ਭਗਤਾ ਨੋ ਸਦਾ ਰਖਦਾ ਆਇਆ ॥੨॥ ਪਉੜੀ ॥ ਤੂ ਸਾਹਿਬੁ ਅਗਮ ਦਇਆਲੁ ਹੈ ਵਡ ਦਾਤਾ ਦਾਣਾ ॥ ਤੁਧੁ ਜੇਵਡੁ ਮੈ ਹੋਰੁ ਕੋ ਦਿਸਿ ਨ ਆਵਈ ਤੂਹੈਂ ਸੁਘੜੁ ਮੇਰੈ ਮਨਿ ਭਾਣਾ ॥ ਮੋਹੁ ਕੁਟੰਬੁ ਦਿਸਿ ਆਵਦਾ ਸਭੁ ਚਲਣਹਾਰਾ ਆਵਣ ਜਾਣਾ ॥ ਜੋ ਬਿਨੁ ਸਚੇ ਹੋਰਤੁ ਚਿਤੁ ਲਾਇਦੇ ਸੇ ਕੂੜਿਆਰ ਕੂੜਾ ਤਿਨ ਮਾਣਾ ॥ ਨਾਨਕ ਸਚੁ ਧਿਆਇ ਤੂ ਬਿਨੁ ਸਚੇ ਪਚਿ ਪਚਿ ਮੁਏ ਅਜਾਣਾ ॥੧੦॥ ਸਲੋਕ ਮਃ ੪ ॥ ਅਗੋ ਦੇ ਸਤ ਭਾਉ ਨ ਦਿਚੈ ਪਿਛੋ ਦੇ ਆਖਿਆ ਕੰਮਿ ਨ ਆਵੈ ॥ ਅਧ ਵਿਚਿ ਫਿਰੈ ਮਨਮੁਖੁ ਵੇਚਾਰਾ ਗਲੀ ਕਿਉ ਸੁਖੁ ਪਾਵੈ ॥ ਜਿਸੁ ਅੰਦਰਿ ਪ੍ਰੀਤਿ ਨਹੀ ਸਤਿਗੁਰ ਕੀ ਸੁ ਕੂੜੀ ਆਵੈ ਕੂੜੀ ਜਾਵੈ ॥ ਜੇ ਕ੍ਰਿਪਾ ਕਰੇ ਮੇਰਾ ਹਰਿ ਪ੍ਰਭੁ ਕਰਤਾ ਤਾਂ ਸਤਿਗੁਰੁ ਪਾਰਬ੍ਰਹਮੁ ਨਦਰੀ ਆਵੈ ॥ ਤਾ ਅਪਿਉ ਪੀਵੈ ਸਬਦੁ ਗੁਰ ਕੇਰਾ ਸਭੁ ਕਾੜਾ ਅੰਦੇਸਾ ਭਰਮੁ ਚੁਕਾਵੈ ॥ ਸਦਾ ਅਨੰਦਿ ਰਹੈ ਦਿਨੁ ਰਾਤੀ ਜਨ ਨਾਨਕ ਅਨਦਿਨੁ ਹਰਿ ਗੁਣ ਗਾਵੈ ॥੧॥ ਮਃ ੪ ॥ ਗੁਰ ਸਤਿਗੁਰ ਕਾ ਜੋ ਸਿਖੁ ਅਖਾਏ ਸੁ ਭਲਕੇ ਉਠਿ ਹਰਿ ਨਾਮੁ ਧਿਆਵੈ ॥ ਉਦਮੁ ਕਰੇ ਭਲਕੇ ਪਰਭਾਤੀ ਇਸਨਾਨੁ ਕਰੇ ਅੰਮ੍ਰਿਤ ਸਰਿ ਨਾਵੈ ॥ ਉਪਦੇਸਿ ਗੁਰੂ ਹਰਿ ਹਰਿ ਜਪੁ ਜਾਪੈ ਸਭਿ ਕਿਲਵਿਖ ਪਾਪ ਦੋਖ ਲਹਿ ਜਾਵੈ ॥ ਫਿਰਿ ਚੜੈ ਦਿਵਸੁ ਗੁਰਬਾਣੀ ਗਾਵੈ ਬਹਦਿਆ ਉਠਦਿਆ ਹਰਿ ਨਾਮੁ ਧਿਆਵੈ ॥ ਜੋ ਸਾਸਿ ਗਿਰਾਸਿ ਧਿਆਏ ਮੇਰਾ ਹਰਿ ਹਰਿ