![]() |
![]() |
![]() |
![]() |
Page 319 ਭੇਟਿਆ ॥੧॥ ਮਃ ੫ ॥ ਦਾਮਨੀ ਚਮਤਕਾਰ ਤਿਉ ਵਰਤਾਰਾ ਜਗ ਖੇ ॥ ਵਥੁ ਸੁਹਾਵੀ ਸਾਇ ਨਾਨਕ ਨਾਉ ਜਪੰਦੋ ਤਿਸੁ ਧਣੀ ॥੨॥ ਪਉੜੀ ॥ ਸਿਮ੍ਰਿਤਿ ਸਾਸਤ੍ਰ ਸੋਧਿ ਸਭਿ ਕਿਨੈ ਕੀਮ ਨ ਜਾਣੀ ॥ ਜੋ ਜਨੁ ਭੇਟੈ ਸਾਧਸੰਗਿ ਸੋ ਹਰਿ ਰੰਗੁ ਮਾਣੀ ॥ ਸਚੁ ਨਾਮੁ ਕਰਤਾ ਪੁਰਖੁ ਏਹ ਰਤਨਾ ਖਾਣੀ ॥ ਮਸਤਕਿ ਹੋਵੈ ਲਿਖਿਆ ਹਰਿ ਸਿਮਰਿ ਪਰਾਣੀ ॥ ਤੋਸਾ ਦਿਚੈ ਸਚੁ ਨਾਮੁ ਨਾਨਕ ਮਿਹਮਾਣੀ ॥੪॥ ਸਲੋਕ ਮਃ ੫ ॥ ਅੰਤਰਿ ਚਿੰਤਾ ਨੈਣੀ ਸੁਖੀ ਮੂਲਿ ਨ ਉਤਰੈ ਭੁਖ ॥ ਨਾਨਕ ਸਚੇ ਨਾਮ ਬਿਨੁ ਕਿਸੈ ਨ ਲਥੋ ਦੁਖੁ ॥੧॥ ਮਃ ੫ ॥ ਮੁਠੜੇ ਸੇਈ ਸਾਥ ਜਿਨੀ ਸਚੁ ਨ ਲਦਿਆ ॥ ਨਾਨਕ ਸੇ ਸਾਬਾਸਿ ਜਿਨੀ ਗੁਰ ਮਿਲਿ ਇਕੁ ਪਛਾਣਿਆ ॥੨॥ ਪਉੜੀ ॥ ਜਿਥੈ ਬੈਸਨਿ ਸਾਧ ਜਨ ਸੋ ਥਾਨੁ ਸੁਹੰਦਾ ॥ ਓਇ ਸੇਵਨਿ ਸੰਮ੍ਰਿਥੁ ਆਪਣਾ ਬਿਨਸੈ ਸਭੁ ਮੰਦਾ ॥ ਪਤਿਤ ਉਧਾਰਣ ਪਾਰਬ੍ਰਹਮ ਸੰਤ ਬੇਦੁ ਕਹੰਦਾ ॥ ਭਗਤਿ ਵਛਲੁ ਤੇਰਾ ਬਿਰਦੁ ਹੈ ਜੁਗਿ ਜੁਗਿ ਵਰਤੰਦਾ ॥ ਨਾਨਕੁ ਜਾਚੈ ਏਕੁ ਨਾਮੁ ਮਨਿ ਤਨਿ ਭਾਵੰਦਾ ॥੫॥ ਸਲੋਕ ਮਃ ੫ ॥ ਚਿੜੀ ਚੁਹਕੀ ਪਹੁ ਫੁਟੀ ਵਗਨਿ ਬਹੁਤੁ ਤਰੰਗ ॥ ਅਚਰਜ ਰੂਪ ਸੰਤਨ ਰਚੇ ਨਾਨਕ ਨਾਮਹਿ ਰੰਗ ॥੧॥ ਮਃ ੫ ॥ ਘਰ ਮੰਦਰ ਖੁਸੀਆ ਤਹੀ ਜਹ ਤੂ ਆਵਹਿ ਚਿਤਿ ॥ ਦੁਨੀਆ ਕੀਆ ਵਡਿਆਈਆ ਨਾਨਕ ਸਭਿ ਕੁਮਿਤ ॥੨॥ ਪਉੜੀ ॥ ਹਰਿ ਧਨੁ ਸਚੀ ਰਾਸਿ ਹੈ ਕਿਨੈ ਵਿਰਲੈ ਜਾਤਾ ॥ ਤਿਸੈ ਪਰਾਪਤਿ ਭਾਇਰਹੁ ਜਿਸੁ ਦੇਇ ਬਿਧਾਤਾ ॥ ਮਨ ਤਨ ਭੀਤਰਿ ਮਉਲਿਆ ਹਰਿ ਰੰਗਿ ਜਨੁ ਰਾਤਾ ॥ ਸਾਧਸੰਗਿ ਗੁਣ ਗਾਇਆ ਸਭਿ ਦੋਖਹ ਖਾਤਾ ॥ ਨਾਨਕ ਸੋਈ ਜੀਵਿਆ ਜਿਨਿ ਇਕੁ ਪਛਾਤਾ ॥੬॥ ਸਲੋਕ ਮਃ ੫ ॥ ਖਖੜੀਆ ਸੁਹਾਵੀਆ ਲਗੜੀਆ ਅਕ ਕੰਠਿ ॥ ਬਿਰਹ ਵਿਛੋੜਾ ਧਣੀ ਸਿਉ ਨਾਨਕ ਸਹਸੈ ਗੰਠਿ ॥੧॥ ਮਃ ੫ ॥ ਵਿਸਾਰੇਦੇ ਮਰਿ ਗਏ ਮਰਿ ਭਿ ਨ ਸਕਹਿ ਮੂਲਿ ॥ ਵੇਮੁਖ ਹੋਏ ਰਾਮ ਤੇ ਜਿਉ ਤਸਕਰ ਉਪਰਿ ਸੂਲਿ ॥੨॥ ਪਉੜੀ ॥ ਸੁਖ ਨਿਧਾਨੁ ਪ੍ਰਭੁ ਏਕੁ ਹੈ ਅਬਿਨਾਸੀ ਸੁਣਿਆ ॥ ਜਲਿ ਥਲਿ ਮਹੀਅਲਿ ਪੂਰਿਆ ਘਟਿ ਘਟਿ ਹਰਿ ਭਣਿਆ ॥ ਊਚ ਨੀਚ ਸਭ ਇਕ ਸਮਾਨਿ ਕੀਟ ਹਸਤੀ ਬਣਿਆ ॥ ਮੀਤ ਸਖਾ ਸੁਤ ਬੰਧਿਪੋ ਸਭਿ ਤਿਸ ਦੇ ਜਣਿਆ ॥ ਤੁਸਿ ਨਾਨਕੁ ਦੇਵੈ ਜਿਸੁ ਨਾਮੁ ਤਿਨਿ ਹਰਿ ਰੰਗੁ ਮਣਿਆ ॥੭॥ ਸਲੋਕ ਮਃ ੫ ॥ ਜਿਨਾ ਸਾਸਿ ਗਿਰਾਸਿ ਨ ਵਿਸਰੈ ਹਰਿ ਨਾਮਾਂ ਮਨਿ ਮੰਤੁ ॥ ਧੰਨੁ ਸਿ ਸੇਈ ਨਾਨਕਾ ਪੂਰਨੁ ਸੋਈ ਸੰਤੁ ॥੧॥ ਮਃ ੫ ॥ ਅਠੇ ਪਹਰ ਭਉਦਾ ਫਿਰੈ ਖਾਵਣ ਸੰਦੜੈ ਸੂਲਿ ॥ ਦੋਜਕਿ ਪਉਦਾ |