Page 320

ਕਿਉ ਰਹੈ ਜਾ ਚਿਤਿ ਨ ਹੋਇ ਰਸੂਲਿ ॥੨॥ ਪਉੜੀ ॥ ਤਿਸੈ ਸਰੇਵਹੁ ਪ੍ਰਾਣੀਹੋ ਜਿਸ ਦੈ ਨਾਉ ਪਲੈ ॥ ਐਥੈ ਰਹਹੁ ਸੁਹੇਲਿਆ ਅਗੈ ਨਾਲਿ ਚਲੈ ॥ ਘਰੁ ਬੰਧਹੁ ਸਚ ਧਰਮ ਕਾ ਗਡਿ ਥੰਮੁ ਅਹਲੈ ॥ ਓਟ ਲੈਹੁ ਨਾਰਾਇਣੈ ਦੀਨ ਦੁਨੀਆ ਝਲੈ ॥ ਨਾਨਕ ਪਕੜੇ ਚਰਣ ਹਰਿ ਤਿਸੁ ਦਰਗਹ ਮਲੈ ॥੮॥ ਸਲੋਕ ਮਃ ੫ ॥ ਜਾਚਕੁ ਮੰਗੈ ਦਾਨੁ ਦੇਹਿ ਪਿਆਰਿਆ ॥ ਦੇਵਣਹਾਰੁ ਦਾਤਾਰੁ ਮੈ ਨਿਤ ਚਿਤਾਰਿਆ ॥ ਨਿਖੁਟਿ ਨ ਜਾਈ ਮੂਲਿ ਅਤੁਲ ਭੰਡਾਰਿਆ ॥ ਨਾਨਕ ਸਬਦੁ ਅਪਾਰੁ ਤਿਨਿ ਸਭੁ ਕਿਛੁ ਸਾਰਿਆ ॥੧॥ ਮਃ ੫ ॥ ਸਿਖਹੁ ਸਬਦੁ ਪਿਆਰਿਹੋ ਜਨਮ ਮਰਨ ਕੀ ਟੇਕ ॥ ਮੁਖ ਊਜਲ ਸਦਾ ਸੁਖੀ ਨਾਨਕ ਸਿਮਰਤ ਏਕ ॥੨॥ ਪਉੜੀ ॥ ਓਥੈ ਅੰਮ੍ਰਿਤੁ ਵੰਡੀਐ ਸੁਖੀਆ ਹਰਿ ਕਰਣੇ ॥ ਜਮ ਕੈ ਪੰਥਿ ਨ ਪਾਈਅਹਿ ਫਿਰਿ ਨਾਹੀ ਮਰਣੇ ॥ ਜਿਸ ਨੋ ਆਇਆ ਪ੍ਰੇਮ ਰਸੁ ਤਿਸੈ ਹੀ ਜਰਣੇ ॥ ਬਾਣੀ ਉਚਰਹਿ ਸਾਧ ਜਨ ਅਮਿਉ ਚਲਹਿ ਝਰਣੇ ॥ ਪੇਖਿ ਦਰਸਨੁ ਨਾਨਕੁ ਜੀਵਿਆ ਮਨ ਅੰਦਰਿ ਧਰਣੇ ॥੯॥ ਸਲੋਕ ਮਃ ੫ ॥ ਸਤਿਗੁਰਿ ਪੂਰੈ ਸੇਵਿਐ ਦੂਖਾ ਕਾ ਹੋਇ ਨਾਸੁ ॥ ਨਾਨਕ ਨਾਮਿ ਅਰਾਧਿਐ ਕਾਰਜੁ ਆਵੈ ਰਾਸਿ ॥੧॥ ਮਃ ੫ ॥ ਜਿਸੁ ਸਿਮਰਤ ਸੰਕਟ ਛੁਟਹਿ ਅਨਦ ਮੰਗਲ ਬਿਸ੍ਰਾਮ ॥ ਨਾਨਕ ਜਪੀਐ ਸਦਾ ਹਰਿ ਨਿਮਖ ਨ ਬਿਸਰਉ ਨਾਮੁ ॥੨॥ ਪਉੜੀ ॥ ਤਿਨ ਕੀ ਸੋਭਾ ਕਿਆ ਗਣੀ ਜਿਨੀ ਹਰਿ ਹਰਿ ਲਧਾ ॥ ਸਾਧਾ ਸਰਣੀ ਜੋ ਪਵੈ ਸੋ ਛੁਟੈ ਬਧਾ ॥ ਗੁਣ ਗਾਵੈ ਅਬਿਨਾਸੀਐ ਜੋਨਿ ਗਰਭਿ ਨ ਦਧਾ ॥ ਗੁਰੁ ਭੇਟਿਆ ਪਾਰਬ੍ਰਹਮੁ ਹਰਿ ਪੜਿ ਬੁਝਿ ਸਮਧਾ ॥ ਨਾਨਕ ਪਾਇਆ ਸੋ ਧਣੀ ਹਰਿ ਅਗਮ ਅਗਧਾ ॥੧੦॥ ਸਲੋਕ ਮਃ ੫ ॥ ਕਾਮੁ ਨ ਕਰਹੀ ਆਪਣਾ ਫਿਰਹਿ ਅਵਤਾ ਲੋਇ ॥ ਨਾਨਕ ਨਾਇ ਵਿਸਾਰਿਐ ਸੁਖੁ ਕਿਨੇਹਾ ਹੋਇ ॥੧॥ ਮਃ ੫ ॥ ਬਿਖੈ ਕਉੜਤਣਿ ਸਗਲ ਮਾਹਿ ਜਗਤਿ ਰਹੀ ਲਪਟਾਇ ॥ ਨਾਨਕ ਜਨਿ ਵੀਚਾਰਿਆ ਮੀਠਾ ਹਰਿ ਕਾ ਨਾਉ ॥੨॥ ਪਉੜੀ ॥ ਇਹ ਨੀਸਾਣੀ ਸਾਧ ਕੀ ਜਿਸੁ ਭੇਟਤ ਤਰੀਐ ॥ ਜਮਕੰਕਰੁ ਨੇੜਿ ਨ ਆਵਈ ਫਿਰਿ ਬਹੁੜਿ ਨ ਮਰੀਐ ॥ ਭਵ ਸਾਗਰੁ ਸੰਸਾਰੁ ਬਿਖੁ ਸੋ ਪਾਰਿ ਉਤਰੀਐ ॥ ਹਰਿ ਗੁਣ ਗੁੰਫਹੁ ਮਨਿ ਮਾਲ ਹਰਿ ਸਭ ਮਲੁ ਪਰਹਰੀਐ ॥ ਨਾਨਕ ਪ੍ਰੀਤਮ ਮਿਲਿ ਰਹੇ ਪਾਰਬ੍ਰਹਮ ਨਰਹਰੀਐ ॥੧੧॥ ਸਲੋਕ ਮਃ ੫ ॥ ਨਾਨਕ ਆਏ ਸੇ ਪਰਵਾਣੁ ਹੈ ਜਿਨ ਹਰਿ ਵੁਠਾ ਚਿਤਿ ॥ ਗਾਲ੍ਹ੍ਹੀ ਅਲ ਪਲਾਲੀਆ ਕੰਮਿ ਨ ਆਵਹਿ ਮਿਤ ॥੧॥ ਮਃ ੫ ॥ ਪਾਰਬ੍ਰਹਮੁ ਪ੍ਰਭੁ ਦ੍ਰਿਸਟੀ ਆਇਆ ਪੂਰਨ ਅਗਮ