![]() |
![]() |
![]() |
![]() |
Page 321 ਬਿਸਮਾਦ ॥ ਨਾਨਕ ਰਾਮ ਨਾਮੁ ਧਨੁ ਕੀਤਾ ਪੂਰੇ ਗੁਰ ਪਰਸਾਦਿ ॥੨॥ ਪਉੜੀ ॥ ਧੋਹੁ ਨ ਚਲੀ ਖਸਮ ਨਾਲਿ ਲਬਿ ਮੋਹਿ ਵਿਗੁਤੇ ॥ ਕਰਤਬ ਕਰਨਿ ਭਲੇਰਿਆ ਮਦਿ ਮਾਇਆ ਸੁਤੇ ॥ ਫਿਰਿ ਫਿਰਿ ਜੂਨਿ ਭਵਾਈਅਨਿ ਜਮ ਮਾਰਗਿ ਮੁਤੇ ॥ ਕੀਤਾ ਪਾਇਨਿ ਆਪਣਾ ਦੁਖ ਸੇਤੀ ਜੁਤੇ ॥ ਨਾਨਕ ਨਾਇ ਵਿਸਾਰਿਐ ਸਭ ਮੰਦੀ ਰੁਤੇ ॥੧੨॥ ਸਲੋਕ ਮਃ ੫ ॥ ਉਠੰਦਿਆ ਬਹੰਦਿਆ ਸਵੰਦਿਆ ਸੁਖੁ ਸੋਇ ॥ ਨਾਨਕ ਨਾਮਿ ਸਲਾਹਿਐ ਮਨੁ ਤਨੁ ਸੀਤਲੁ ਹੋਇ ॥੧॥ ਮਃ ੫ ॥ ਲਾਲਚਿ ਅਟਿਆ ਨਿਤ ਫਿਰੈ ਸੁਆਰਥੁ ਕਰੇ ਨ ਕੋਇ ॥ ਜਿਸੁ ਗੁਰੁ ਭੇਟੈ ਨਾਨਕਾ ਤਿਸੁ ਮਨਿ ਵਸਿਆ ਸੋਇ ॥੨॥ ਪਉੜੀ ॥ ਸਭੇ ਵਸਤੂ ਕਉੜੀਆ ਸਚੇ ਨਾਉ ਮਿਠਾ ॥ ਸਾਦੁ ਆਇਆ ਤਿਨ ਹਰਿ ਜਨਾਂ ਚਖਿ ਸਾਧੀ ਡਿਠਾ ॥ ਪਾਰਬ੍ਰਹਮਿ ਜਿਸੁ ਲਿਖਿਆ ਮਨਿ ਤਿਸੈ ਵੁਠਾ ॥ ਇਕੁ ਨਿਰੰਜਨੁ ਰਵਿ ਰਹਿਆ ਭਾਉ ਦੁਯਾ ਕੁਠਾ ॥ ਹਰਿ ਨਾਨਕੁ ਮੰਗੈ ਜੋੜਿ ਕਰ ਪ੍ਰਭੁ ਦੇਵੈ ਤੁਠਾ ॥੧੩॥ ਸਲੋਕ ਮਃ ੫ ॥ ਜਾਚੜੀ ਸਾ ਸਾਰੁ ਜੋ ਜਾਚੰਦੀ ਹੇਕੜੋ ॥ ਗਾਲ੍ਹ੍ਹੀ ਬਿਆ ਵਿਕਾਰ ਨਾਨਕ ਧਣੀ ਵਿਹੂਣੀਆ ॥੧॥ ਮਃ ੫ ॥ ਨੀਹਿ ਜਿ ਵਿਧਾ ਮੰਨੁ ਪਛਾਣੂ ਵਿਰਲੋ ਥਿਓ ॥ ਜੋੜਣਹਾਰਾ ਸੰਤੁ ਨਾਨਕ ਪਾਧਰੁ ਪਧਰੋ ॥੨॥ ਪਉੜੀ ॥ ਸੋਈ ਸੇਵਿਹੁ ਜੀਅੜੇ ਦਾਤਾ ਬਖਸਿੰਦੁ ॥ ਕਿਲਵਿਖ ਸਭਿ ਬਿਨਾਸੁ ਹੋਨਿ ਸਿਮਰਤ ਗੋਵਿੰਦੁ ॥ ਹਰਿ ਮਾਰਗੁ ਸਾਧੂ ਦਸਿਆ ਜਪੀਐ ਗੁਰਮੰਤੁ ॥ ਮਾਇਆ ਸੁਆਦ ਸਭਿ ਫਿਕਿਆ ਹਰਿ ਮਨਿ ਭਾਵੰਦੁ ॥ ਧਿਆਇ ਨਾਨਕ ਪਰਮੇਸਰੈ ਜਿਨਿ ਦਿਤੀ ਜਿੰਦੁ ॥੧੪॥ ਸਲੋਕ ਮਃ ੫ ॥ ਵਤ ਲਗੀ ਸਚੇ ਨਾਮ ਕੀ ਜੋ ਬੀਜੇ ਸੋ ਖਾਇ ॥ ਤਿਸਹਿ ਪਰਾਪਤਿ ਨਾਨਕਾ ਜਿਸ ਨੋ ਲਿਖਿਆ ਆਇ ॥੧॥ ਮਃ ੫ ॥ ਮੰਗਣਾ ਤ ਸਚੁ ਇਕੁ ਜਿਸੁ ਤੁਸਿ ਦੇਵੈ ਆਪਿ ॥ ਜਿਤੁ ਖਾਧੈ ਮਨੁ ਤ੍ਰਿਪਤੀਐ ਨਾਨਕ ਸਾਹਿਬ ਦਾਤਿ ॥੨॥ ਪਉੜੀ ॥ ਲਾਹਾ ਜਗ ਮਹਿ ਸੇ ਖਟਹਿ ਜਿਨ ਹਰਿ ਧਨੁ ਰਾਸਿ ॥ ਦੁਤੀਆ ਭਾਉ ਨ ਜਾਣਨੀ ਸਚੇ ਦੀ ਆਸ ॥ ਨਿਹਚਲੁ ਏਕੁ ਸਰੇਵਿਆ ਹੋਰੁ ਸਭ ਵਿਣਾਸੁ ॥ ਪਾਰਬ੍ਰਹਮੁ ਜਿਸੁ ਵਿਸਰੈ ਤਿਸੁ ਬਿਰਥਾ ਸਾਸੁ ॥ ਕੰਠਿ ਲਾਇ ਜਨ ਰਖਿਆ ਨਾਨਕ ਬਲਿ ਜਾਸੁ ॥੧੫॥ ਸਲੋਕ ਮਃ ੫ ॥ ਪਾਰਬ੍ਰਹਮਿ ਫੁਰਮਾਇਆ ਮੀਹੁ ਵੁਠਾ ਸਹਜਿ ਸੁਭਾਇ ॥ ਅੰਨੁ ਧੰਨੁ ਬਹੁਤੁ ਉਪਜਿਆ ਪ੍ਰਿਥਮੀ ਰਜੀ ਤਿਪਤਿ ਅਘਾਇ ॥ ਸਦਾ ਸਦਾ ਗੁਣ ਉਚਰੈ ਦੁਖੁ ਦਾਲਦੁ ਗਇਆ ਬਿਲਾਇ ॥ ਪੂਰਬਿ ਲਿਖਿਆ ਪਾਇਆ ਮਿਲਿਆ ਤਿਸੈ ਰਜਾਇ ॥ ਪਰਮੇਸਰਿ ਜੀਵਾਲਿਆ ਨਾਨਕ ਤਿਸੈ ਧਿਆਇ ॥੧॥ ਮਃ ੫ ॥ |