![]() |
![]() |
![]() |
![]() |
Page 322 ਜੀਵਨ ਪਦੁ ਨਿਰਬਾਣੁ ਇਕੋ ਸਿਮਰੀਐ ॥ ਦੂਜੀ ਨਾਹੀ ਜਾਇ ਕਿਨਿ ਬਿਧਿ ਧੀਰੀਐ ॥ ਡਿਠਾ ਸਭੁ ਸੰਸਾਰੁ ਸੁਖੁ ਨ ਨਾਮ ਬਿਨੁ ॥ ਤਨੁ ਧਨੁ ਹੋਸੀ ਛਾਰੁ ਜਾਣੈ ਕੋਇ ਜਨੁ ॥ ਰੰਗ ਰੂਪ ਰਸ ਬਾਦਿ ਕਿ ਕਰਹਿ ਪਰਾਣੀਆ ॥ ਜਿਸੁ ਭੁਲਾਏ ਆਪਿ ਤਿਸੁ ਕਲ ਨਹੀ ਜਾਣੀਆ ॥ ਰੰਗਿ ਰਤੇ ਨਿਰਬਾਣੁ ਸਚਾ ਗਾਵਹੀ ॥ ਨਾਨਕ ਸਰਣਿ ਦੁਆਰਿ ਜੇ ਤੁਧੁ ਭਾਵਹੀ ॥੨॥ ਪਉੜੀ ॥ ਜੰਮਣੁ ਮਰਣੁ ਨ ਤਿਨ੍ਹ੍ਹ ਕਉ ਜੋ ਹਰਿ ਲੜਿ ਲਾਗੇ ॥ ਜੀਵਤ ਸੇ ਪਰਵਾਣੁ ਹੋਏ ਹਰਿ ਕੀਰਤਨਿ ਜਾਗੇ ॥ ਸਾਧਸੰਗੁ ਜਿਨ ਪਾਇਆ ਸੇਈ ਵਡਭਾਗੇ ॥ ਨਾਇ ਵਿਸਰਿਐ ਧ੍ਰਿਗੁ ਜੀਵਣਾ ਤੂਟੇ ਕਚ ਧਾਗੇ ॥ ਨਾਨਕ ਧੂੜਿ ਪੁਨੀਤ ਸਾਧ ਲਖ ਕੋਟਿ ਪਿਰਾਗੇ ॥੧੬॥ ਸਲੋਕੁ ਮਃ ੫ ॥ ਧਰਣਿ ਸੁਵੰਨੀ ਖੜ ਰਤਨ ਜੜਾਵੀ ਹਰਿ ਪ੍ਰੇਮ ਪੁਰਖੁ ਮਨਿ ਵੁਠਾ ॥ ਸਭੇ ਕਾਜ ਸੁਹੇਲੜੇ ਥੀਏ ਗੁਰੁ ਨਾਨਕੁ ਸਤਿਗੁਰੁ ਤੁਠਾ ॥੧॥ ਮਃ ੫ ॥ ਫਿਰਦੀ ਫਿਰਦੀ ਦਹ ਦਿਸਾ ਜਲ ਪਰਬਤ ਬਨਰਾਇ ॥ ਜਿਥੈ ਡਿਠਾ ਮਿਰਤਕੋ ਇਲ ਬਹਿਠੀ ਆਇ ॥੨॥ ਪਉੜੀ ॥ ਜਿਸੁ ਸਰਬ ਸੁਖਾ ਫਲ ਲੋੜੀਅਹਿ ਸੋ ਸਚੁ ਕਮਾਵਉ ॥ ਨੇੜੈ ਦੇਖਉ ਪਾਰਬ੍ਰਹਮੁ ਇਕੁ ਨਾਮੁ ਧਿਆਵਉ ॥ ਹੋਇ ਸਗਲ ਕੀ ਰੇਣੁਕਾ ਹਰਿ ਸੰਗਿ ਸਮਾਵਉ ॥ ਦੂਖੁ ਨ ਦੇਈ ਕਿਸੈ ਜੀਅ ਪਤਿ ਸਿਉ ਘਰਿ ਜਾਵਉ ॥ ਪਤਿਤ ਪੁਨੀਤ ਕਰਤਾ ਪੁਰਖੁ ਨਾਨਕ ਸੁਣਾਵਉ ॥੧੭॥ ਸਲੋਕ ਦੋਹਾ ਮਃ ੫ ॥ ਏਕੁ ਜਿ ਸਾਜਨੁ ਮੈ ਕੀਆ ਸਰਬ ਕਲਾ ਸਮਰਥੁ ॥ ਜੀਉ ਹਮਾਰਾ ਖੰਨੀਐ ਹਰਿ ਮਨ ਤਨ ਸੰਦੜੀ ਵਥੁ ॥੧॥ ਮਃ ੫ ॥ ਜੇ ਕਰੁ ਗਹਹਿ ਪਿਆਰੜੇ ਤੁਧੁ ਨ ਛੋਡਾ ਮੂਲਿ ॥ ਹਰਿ ਛੋਡਨਿ ਸੇ ਦੁਰਜਨਾ ਪੜਹਿ ਦੋਜਕ ਕੈ ਸੂਲਿ ॥੨॥ ਪਉੜੀ ॥ ਸਭਿ ਨਿਧਾਨ ਘਰਿ ਜਿਸ ਦੈ ਹਰਿ ਕਰੇ ਸੁ ਹੋਵੈ ॥ ਜਪਿ ਜਪਿ ਜੀਵਹਿ ਸੰਤ ਜਨ ਪਾਪਾ ਮਲੁ ਧੋਵੈ ॥ ਚਰਨ ਕਮਲ ਹਿਰਦੈ ਵਸਹਿ ਸੰਕਟ ਸਭਿ ਖੋਵੈ ॥ ਗੁਰੁ ਪੂਰਾ ਜਿਸੁ ਭੇਟੀਐ ਮਰਿ ਜਨਮਿ ਨ ਰੋਵੈ ॥ ਪ੍ਰਭ ਦਰਸ ਪਿਆਸ ਨਾਨਕ ਘਣੀ ਕਿਰਪਾ ਕਰਿ ਦੇਵੈ ॥੧੮॥ ਸਲੋਕ ਡਖਣਾ ਮਃ ੫ ॥ ਭੋਰੀ ਭਰਮੁ ਵਞਾਇ ਪਿਰੀ ਮੁਹਬਤਿ ਹਿਕੁ ਤੂ ॥ ਜਿਥਹੁ ਵੰਞੈ ਜਾਇ ਤਿਥਾਊ ਮਉਜੂਦੁ ਸੋਇ ॥੧॥ ਮਃ ੫ ॥ ਚੜਿ ਕੈ ਘੋੜੜੈ ਕੁੰਦੇ ਪਕੜਹਿ ਖੂੰਡੀ ਦੀ ਖੇਡਾਰੀ ॥ ਹੰਸਾ ਸੇਤੀ ਚਿਤੁ ਉਲਾਸਹਿ ਕੁਕੜ ਦੀ ਓਡਾਰੀ ॥੨॥ ਪਉੜੀ ॥ ਰਸਨਾ ਉਚਰੈ ਹਰਿ ਸ੍ਰਵਣੀ ਸੁਣੈ ਸੋ ਉਧਰੈ ਮਿਤਾ ॥ ਹਰਿ ਜਸੁ ਲਿਖਹਿ ਲਾਇ ਭਾਵਨੀ ਸੇ ਹਸਤ ਪਵਿਤਾ ॥ ਅਠਸਠਿ ਤੀਰਥ ਮਜਨਾ ਸਭਿ ਪੁੰਨ ਤਿਨਿ ਕਿਤਾ ॥ ਸੰਸਾਰ ਸਾਗਰ ਤੇ ਉਧਰੇ |