![]() |
![]() |
![]() |
![]() |
Page 323 ਬਿਖਿਆ ਗੜੁ ਜਿਤਾ ॥ ਨਾਨਕ ਲੜਿ ਲਾਇ ਉਧਾਰਿਅਨੁ ਦਯੁ ਸੇਵਿ ਅਮਿਤਾ ॥੧੯॥ ਸਲੋਕ ਮਃ ੫ ॥ ਧੰਧੜੇ ਕੁਲਾਹ ਚਿਤਿ ਨ ਆਵੈ ਹੇਕੜੋ ॥ ਨਾਨਕ ਸੇਈ ਤੰਨ ਫੁਟੰਨਿ ਜਿਨਾ ਸਾਂਈ ਵਿਸਰੈ ॥੧॥ ਮਃ ੫ ॥ ਪਰੇਤਹੁ ਕੀਤੋਨੁ ਦੇਵਤਾ ਤਿਨਿ ਕਰਣੈਹਾਰੇ ॥ ਸਭੇ ਸਿਖ ਉਬਾਰਿਅਨੁ ਪ੍ਰਭਿ ਕਾਜ ਸਵਾਰੇ ॥ ਨਿੰਦਕ ਪਕੜਿ ਪਛਾੜਿਅਨੁ ਝੂਠੇ ਦਰਬਾਰੇ ॥ ਨਾਨਕ ਕਾ ਪ੍ਰਭੁ ਵਡਾ ਹੈ ਆਪਿ ਸਾਜਿ ਸਵਾਰੇ ॥੨॥ ਪਉੜੀ ॥ ਪ੍ਰਭੁ ਬੇਅੰਤੁ ਕਿਛੁ ਅੰਤੁ ਨਾਹਿ ਸਭੁ ਤਿਸੈ ਕਰਣਾ ॥ ਅਗਮ ਅਗੋਚਰੁ ਸਾਹਿਬੋ ਜੀਆਂ ਕਾ ਪਰਣਾ ॥ ਹਸਤ ਦੇਇ ਪ੍ਰਤਿਪਾਲਦਾ ਭਰਣ ਪੋਖਣੁ ਕਰਣਾ ॥ ਮਿਹਰਵਾਨੁ ਬਖਸਿੰਦੁ ਆਪਿ ਜਪਿ ਸਚੇ ਤਰਣਾ ॥ ਜੋ ਤੁਧੁ ਭਾਵੈ ਸੋ ਭਲਾ ਨਾਨਕ ਦਾਸ ਸਰਣਾ ॥੨੦॥ ਸਲੋਕ ਮਃ ੫ ॥ ਤਿੰਨਾ ਭੁਖ ਨ ਕਾ ਰਹੀ ਜਿਸ ਦਾ ਪ੍ਰਭੁ ਹੈ ਸੋਇ ॥ ਨਾਨਕ ਚਰਣੀ ਲਗਿਆ ਉਧਰੈ ਸਭੋ ਕੋਇ ॥੧॥ ਮਃ ੫ ॥ ਜਾਚਿਕੁ ਮੰਗੈ ਨਿਤ ਨਾਮੁ ਸਾਹਿਬੁ ਕਰੇ ਕਬੂਲੁ ॥ ਨਾਨਕ ਪਰਮੇਸਰੁ ਜਜਮਾਨੁ ਤਿਸਹਿ ਭੁਖ ਨ ਮੂਲਿ ॥੨॥ ਪਉੜੀ ॥ ਮਨੁ ਰਤਾ ਗੋਵਿੰਦ ਸੰਗਿ ਸਚੁ ਭੋਜਨੁ ਜੋੜੇ ॥ ਪ੍ਰੀਤਿ ਲਗੀ ਹਰਿ ਨਾਮ ਸਿਉ ਏ ਹਸਤੀ ਘੋੜੇ ॥ ਰਾਜ ਮਿਲਖ ਖੁਸੀਆ ਘਣੀ ਧਿਆਇ ਮੁਖੁ ਨ ਮੋੜੇ ॥ ਢਾਢੀ ਦਰਿ ਪ੍ਰਭ ਮੰਗਣਾ ਦਰੁ ਕਦੇ ਨ ਛੋੜੇ ॥ ਨਾਨਕ ਮਨਿ ਤਨਿ ਚਾਉ ਏਹੁ ਨਿਤ ਪ੍ਰਭ ਕਉ ਲੋੜੇ ॥੨੧॥੧॥ ਸੁਧੁ ਕੀਚੇ ਰਾਗੁ ਗਉੜੀ ਭਗਤਾਂ ਕੀ ਬਾਣੀ ੴ ਸਤਿਨਾਮੁ ਕਰਤਾ ਪੁਰਖੁ ਗੁਰ ਪ੍ਰਸਾਦਿ ॥ ਗਉੜੀ ਗੁਆਰੇਰੀ ਸ੍ਰੀ ਕਬੀਰ ਜੀਉ ਕੇ ਚਉਪਦੇ ੧੪ ॥ ਅਬ ਮੋਹਿ ਜਲਤ ਰਾਮ ਜਲੁ ਪਾਇਆ ॥ ਰਾਮ ਉਦਕਿ ਤਨੁ ਜਲਤ ਬੁਝਾਇਆ ॥੧॥ ਰਹਾਉ ॥ ਮਨੁ ਮਾਰਣ ਕਾਰਣਿ ਬਨ ਜਾਈਐ ॥ ਸੋ ਜਲੁ ਬਿਨੁ ਭਗਵੰਤ ਨ ਪਾਈਐ ॥੧॥ ਜਿਹ ਪਾਵਕ ਸੁਰਿ ਨਰ ਹੈ ਜਾਰੇ ॥ ਰਾਮ ਉਦਕਿ ਜਨ ਜਲਤ ਉਬਾਰੇ ॥੨॥ ਭਵ ਸਾਗਰ ਸੁਖ ਸਾਗਰ ਮਾਹੀ ॥ ਪੀਵਿ ਰਹੇ ਜਲ ਨਿਖੁਟਤ ਨਾਹੀ ॥੩॥ ਕਹਿ ਕਬੀਰ ਭਜੁ ਸਾਰਿੰਗਪਾਨੀ ॥ ਰਾਮ ਉਦਕਿ ਮੇਰੀ ਤਿਖਾ ਬੁਝਾਨੀ ॥੪॥੧॥ ਗਉੜੀ ਕਬੀਰ ਜੀ ॥ ਮਾਧਉ ਜਲ ਕੀ ਪਿਆਸ ਨ ਜਾਇ ॥ ਜਲ ਮਹਿ ਅਗਨਿ ਉਠੀ ਅਧਿਕਾਇ ॥੧॥ ਰਹਾਉ ॥ ਤੂੰ ਜਲਨਿਧਿ ਹਉ ਜਲ ਕਾ ਮੀਨੁ ॥ ਜਲ ਮਹਿ ਰਹਉ ਜਲਹਿ ਬਿਨੁ ਖੀਨੁ ॥੧॥ ਤੂੰ ਪਿੰਜਰੁ ਹਉ ਸੂਅਟਾ ਤੋਰ ॥ ਜਮੁ ਮੰਜਾਰੁ ਕਹਾ ਕਰੈ ਮੋਰ ॥੨॥ ਤੂੰ ਤਰਵਰੁ ਹਉ ਪੰਖੀ ਆਹਿ ॥ ਮੰਦਭਾਗੀ ਤੇਰੋ ਦਰਸਨੁ ਨਾਹਿ ॥੩॥ |