Page 332

੧॥ ਆਂਧੀ ਪਾਛੇ ਜੋ ਜਲੁ ਬਰਖੈ ਤਿਹਿ ਤੇਰਾ ਜਨੁ ਭੀਨਾਂ ॥ ਕਹਿ ਕਬੀਰ ਮਨਿ ਭਇਆ ਪ੍ਰਗਾਸਾ ਉਦੈ ਭਾਨੁ ਜਬ ਚੀਨਾ ॥੨॥੪੩॥

ਗਉੜੀ ਚੇਤੀ    ੴ ਸਤਿਗੁਰ ਪ੍ਰਸਾਦਿ ॥

ਹਰਿ ਜਸੁ ਸੁਨਹਿ ਨ ਹਰਿ ਗੁਨ ਗਾਵਹਿ ॥ ਬਾਤਨ ਹੀ ਅਸਮਾਨੁ ਗਿਰਾਵਹਿ ॥੧॥ ਐਸੇ ਲੋਗਨ ਸਿਉ ਕਿਆ ਕਹੀਐ ॥ ਜੋ ਪ੍ਰਭ ਕੀਏ ਭਗਤਿ ਤੇ ਬਾਹਜ ਤਿਨ ਤੇ ਸਦਾ ਡਰਾਨੇ ਰਹੀਐ ॥੧॥ ਰਹਾਉ ॥ ਆਪਿ ਨ ਦੇਹਿ ਚੁਰੂ ਭਰਿ ਪਾਨੀ ॥ ਤਿਹ ਨਿੰਦਹਿ ਜਿਹ ਗੰਗਾ ਆਨੀ ॥੨॥ ਬੈਠਤ ਉਠਤ ਕੁਟਿਲਤਾ ਚਾਲਹਿ ॥ ਆਪੁ ਗਏ ਅਉਰਨ ਹੂ ਘਾਲਹਿ ॥੩॥ ਛਾਡਿ ਕੁਚਰਚਾ ਆਨ ਨ ਜਾਨਹਿ ॥ ਬ੍ਰਹਮਾ ਹੂ ਕੋ ਕਹਿਓ ਨ ਮਾਨਹਿ ॥੪॥ ਆਪੁ ਗਏ ਅਉਰਨ ਹੂ ਖੋਵਹਿ ॥ ਆਗਿ ਲਗਾਇ ਮੰਦਰ ਮੈ ਸੋਵਹਿ ॥੫॥ ਅਵਰਨ ਹਸਤ ਆਪ ਹਹਿ ਕਾਂਨੇ ॥ ਤਿਨ ਕਉ ਦੇਖਿ ਕਬੀਰ ਲਜਾਨੇ ॥੬॥੧॥੪੪॥

ਰਾਗੁ ਗਉੜੀ ਬੈਰਾਗਣਿ ਕਬੀਰ ਜੀ    ੴ ਸਤਿਗੁਰ ਪ੍ਰਸਾਦਿ ॥

ਜੀਵਤ ਪਿਤਰ ਨ ਮਾਨੈ ਕੋਊ ਮੂਏਂ ਸਿਰਾਧ ਕਰਾਹੀ ॥ ਪਿਤਰ ਭੀ ਬਪੁਰੇ ਕਹੁ ਕਿਉ ਪਾਵਹਿ ਕਊਆ ਕੂਕਰ ਖਾਹੀ ॥੧॥ ਮੋ ਕਉ ਕੁਸਲੁ ਬਤਾਵਹੁ ਕੋਈ ॥ ਕੁਸਲੁ ਕੁਸਲੁ ਕਰਤੇ ਜਗੁ ਬਿਨਸੈ ਕੁਸਲੁ ਭੀ ਕੈਸੇ ਹੋਈ ॥੧॥ ਰਹਾਉ ॥ ਮਾਟੀ ਕੇ ਕਰਿ ਦੇਵੀ ਦੇਵਾ ਤਿਸੁ ਆਗੈ ਜੀਉ ਦੇਹੀ ॥ ਐਸੇ ਪਿਤਰ ਤੁਮਾਰੇ ਕਹੀਅਹਿ ਆਪਨ ਕਹਿਆ ਨ ਲੇਹੀ ॥੨॥ ਸਰਜੀਉ ਕਾਟਹਿ ਨਿਰਜੀਉ ਪੂਜਹਿ ਅੰਤ ਕਾਲ ਕਉ ਭਾਰੀ ॥ ਰਾਮ ਨਾਮ ਕੀ ਗਤਿ ਨਹੀ ਜਾਨੀ ਭੈ ਡੂਬੇ ਸੰਸਾਰੀ ॥੩॥ ਦੇਵੀ ਦੇਵਾ ਪੂਜਹਿ ਡੋਲਹਿ ਪਾਰਬ੍ਰਹਮੁ ਨਹੀ ਜਾਨਾ ॥ ਕਹਤ ਕਬੀਰ ਅਕੁਲੁ ਨਹੀ ਚੇਤਿਆ ਬਿਖਿਆ ਸਿਉ ਲਪਟਾਨਾ ॥੪॥੧॥੪੫॥ ਗਉੜੀ ॥ ਜੀਵਤ ਮਰੈ ਮਰੈ ਫੁਨਿ ਜੀਵੈ ਐਸੇ ਸੁੰਨਿ ਸਮਾਇਆ ॥ ਅੰਜਨ ਮਾਹਿ ਨਿਰੰਜਨਿ ਰਹੀਐ ਬਹੁੜਿ ਨ ਭਵਜਲਿ ਪਾਇਆ ॥੧॥ ਮੇਰੇ ਰਾਮ ਐਸਾ ਖੀਰੁ ਬਿਲੋਈਐ ॥ ਗੁਰਮਤਿ ਮਨੂਆ ਅਸਥਿਰੁ ਰਾਖਹੁ ਇਨ ਬਿਧਿ ਅੰਮ੍ਰਿਤੁ ਪੀਓਈਐ ॥੧॥ ਰਹਾਉ ॥ ਗੁਰ ਕੈ ਬਾਣਿ ਬਜਰ ਕਲ ਛੇਦੀ ਪ੍ਰਗਟਿਆ ਪਦੁ ਪਰਗਾਸਾ ॥ ਸਕਤਿ ਅਧੇਰ ਜੇਵੜੀ ਭ੍ਰਮੁ ਚੂਕਾ ਨਿਹਚਲੁ ਸਿਵ ਘਰਿ ਬਾਸਾ ॥੨॥ ਤਿਨਿ