![]() |
![]() |
![]() |
![]() |
Page 334 ਹੋਇ ਦਇਆਲੁ ਕ੍ਰਿਪਾ ਕਰੇ ਅਪੁਨਾ ਕਾਰਜੁ ਸਵਾਰੇ ॥ ਤਾ ਸੋਹਾਗਣਿ ਜਾਣੀਐ ਗੁਰ ਸਬਦੁ ਬੀਚਾਰੇ ॥੩॥ ਕਿਰਤ ਕੀ ਬਾਂਧੀ ਸਭ ਫਿਰੈ ਦੇਖਹੁ ਬੀਚਾਰੀ ॥ ਏਸ ਨੋ ਕਿਆ ਆਖੀਐ ਕਿਆ ਕਰੇ ਵਿਚਾਰੀ ॥੪॥ ਭਈ ਨਿਰਾਸੀ ਉਠਿ ਚਲੀ ਚਿਤ ਬੰਧਿ ਨ ਧੀਰਾ ॥ ਹਰਿ ਕੀ ਚਰਣੀ ਲਾਗਿ ਰਹੁ ਭਜੁ ਸਰਣਿ ਕਬੀਰਾ ॥੫॥੬॥੫੦॥ ਗਉੜੀ ॥ ਜੋਗੀ ਕਹਹਿ ਜੋਗੁ ਭਲ ਮੀਠਾ ਅਵਰੁ ਨ ਦੂਜਾ ਭਾਈ ॥ ਰੁੰਡਿਤ ਮੁੰਡਿਤ ਏਕੈ ਸਬਦੀ ਏਇ ਕਹਹਿ ਸਿਧਿ ਪਾਈ ॥੧॥ ਹਰਿ ਬਿਨੁ ਭਰਮਿ ਭੁਲਾਨੇ ਅੰਧਾ ॥ ਜਾ ਪਹਿ ਜਾਉ ਆਪੁ ਛੁਟਕਾਵਨਿ ਤੇ ਬਾਧੇ ਬਹੁ ਫੰਧਾ ॥੧॥ ਰਹਾਉ ॥ ਜਹ ਤੇ ਉਪਜੀ ਤਹੀ ਸਮਾਨੀ ਇਹ ਬਿਧਿ ਬਿਸਰੀ ਤਬ ਹੀ ॥ ਪੰਡਿਤ ਗੁਣੀ ਸੂਰ ਹਮ ਦਾਤੇ ਏਹਿ ਕਹਹਿ ਬਡ ਹਮ ਹੀ ॥੨॥ ਜਿਸਹਿ ਬੁਝਾਏ ਸੋਈ ਬੂਝੈ ਬਿਨੁ ਬੂਝੇ ਕਿਉ ਰਹੀਐ ॥ ਸਤਿਗੁਰੁ ਮਿਲੈ ਅੰਧੇਰਾ ਚੂਕੈ ਇਨ ਬਿਧਿ ਮਾਣਕੁ ਲਹੀਐ ॥੩॥ ਤਜਿ ਬਾਵੇ ਦਾਹਨੇ ਬਿਕਾਰਾ ਹਰਿ ਪਦੁ ਦ੍ਰਿੜੁ ਕਰਿ ਰਹੀਐ ॥ ਕਹੁ ਕਬੀਰ ਗੂੰਗੈ ਗੁੜੁ ਖਾਇਆ ਪੂਛੇ ਤੇ ਕਿਆ ਕਹੀਐ ॥੪॥੭॥੫੧॥ ਰਾਗੁ ਗਉੜੀ ਪੂਰਬੀ ਕਬੀਰ ਜੀ ॥ ੴ ਸਤਿਗੁਰ ਪ੍ਰਸਾਦਿ ॥ ਜਹ ਕਛੁ ਅਹਾ ਤਹਾ ਕਿਛੁ ਨਾਹੀ ਪੰਚ ਤਤੁ ਤਹ ਨਾਹੀ ॥ ਇੜਾ ਪਿੰਗੁਲਾ ਸੁਖਮਨ ਬੰਦੇ ਏ ਅਵਗਨ ਕਤ ਜਾਹੀ ॥੧॥ ਤਾਗਾ ਤੂਟਾ ਗਗਨੁ ਬਿਨਸਿ ਗਇਆ ਤੇਰਾ ਬੋਲਤੁ ਕਹਾ ਸਮਾਈ ॥ ਏਹ ਸੰਸਾ ਮੋ ਕਉ ਅਨਦਿਨੁ ਬਿਆਪੈ ਮੋ ਕਉ ਕੋ ਨ ਕਹੈ ਸਮਝਾਈ ॥੧॥ ਰਹਾਉ ॥ ਜਹ ਬਰਭੰਡੁ ਪਿੰਡੁ ਤਹ ਨਾਹੀ ਰਚਨਹਾਰੁ ਤਹ ਨਾਹੀ ॥ ਜੋੜਨਹਾਰੋ ਸਦਾ ਅਤੀਤਾ ਇਹ ਕਹੀਐ ਕਿਸੁ ਮਾਹੀ ॥੨॥ ਜੋੜੀ ਜੁੜੈ ਨ ਤੋੜੀ ਤੂਟੈ ਜਬ ਲਗੁ ਹੋਇ ਬਿਨਾਸੀ ॥ ਕਾ ਕੋ ਠਾਕੁਰੁ ਕਾ ਕੋ ਸੇਵਕੁ ਕੋ ਕਾਹੂ ਕੈ ਜਾਸੀ ॥੩॥ ਕਹੁ ਕਬੀਰ ਲਿਵ ਲਾਗਿ ਰਹੀ ਹੈ ਜਹਾ ਬਸੇ ਦਿਨ ਰਾਤੀ ॥ ਉਆ ਕਾ ਮਰਮੁ ਓਹੀ ਪਰੁ ਜਾਨੈ ਓਹੁ ਤਉ ਸਦਾ ਅਬਿਨਾਸੀ ॥੪॥੧॥੫੨॥ ਗਉੜੀ ॥ ਸੁਰਤਿ ਸਿਮ੍ਰਿਤਿ ਦੁਇ ਕੰਨੀ ਮੁੰਦਾ ਪਰਮਿਤਿ ਬਾਹਰਿ ਖਿੰਥਾ ॥ ਸੁੰਨ ਗੁਫਾ ਮਹਿ ਆਸਣੁ ਬੈਸਣੁ ਕਲਪ ਬਿਬਰਜਿਤ ਪੰਥਾ ॥੧॥ ਮੇਰੇ ਰਾਜਨ ਮੈ ਬੈਰਾਗੀ ਜੋਗੀ ॥ ਮਰਤ ਨ ਸੋਗ ਬਿਓਗੀ ॥੧॥ ਰਹਾਉ ॥ ਖੰਡ ਬ੍ਰਹਮੰਡ ਮਹਿ ਸਿੰਙੀ ਮੇਰਾ ਬਟੂਆ ਸਭੁ ਜਗੁ ਭਸਮਾਧਾਰੀ ॥ ਤਾੜੀ ਲਾਗੀ ਤ੍ਰਿਪਲੁ ਪਲਟੀਐ ਛੂਟੈ ਹੋਇ ਪਸਾਰੀ ॥੨॥ ਮਨੁ ਪਵਨੁ ਦੁਇ ਤੂੰਬਾ ਕਰੀ ਹੈ ਜੁਗ ਜੁਗ |