Page 340

ਪ੍ਰਗਾਸਿਓ ਏਕੈ ਏਕ ਸਮਾਨਾਨਾ ॥ ਕਹਿ ਕਬੀਰ ਗੁਰ ਭੇਟਿ ਮਹਾ ਸੁਖ ਭ੍ਰਮਤ ਰਹੇ ਮਨੁ ਮਾਨਾਨਾਂ ॥੪॥੨੩॥੭੪॥

ਰਾਗੁ ਗਉੜੀ ਪੂਰਬੀ ਬਾਵਨ ਅਖਰੀ ਕਬੀਰ ਜੀਉ ਕੀ   ੴ ਸਤਿਨਾਮੁ ਕਰਤਾ ਪੁਰਖੁ ਗੁਰਪ੍ਰਸਾਦਿ ॥

ਬਾਵਨ ਅਛਰ ਲੋਕ ਤ੍ਰੈ ਸਭੁ ਕਛੁ ਇਨ ਹੀ ਮਾਹਿ ॥ ਏ ਅਖਰ ਖਿਰਿ ਜਾਹਿਗੇ ਓਇ ਅਖਰ ਇਨ ਮਹਿ ਨਾਹਿ ॥੧॥ ਜਹਾ ਬੋਲ ਤਹ ਅਛਰ ਆਵਾ ॥ ਜਹ ਅਬੋਲ ਤਹ ਮਨੁ ਨ ਰਹਾਵਾ ॥ ਬੋਲ ਅਬੋਲ ਮਧਿ ਹੈ ਸੋਈ ॥ ਜਸ ਓਹੁ ਹੈ ਤਸ ਲਖੈ ਨ ਕੋਈ ॥੨॥ ਅਲਹ ਲਹਉ ਤਉ ਕਿਆ ਕਹਉ ਕਹਉ ਤ ਕੋ ਉਪਕਾਰ ॥ ਬਟਕ ਬੀਜ ਮਹਿ ਰਵਿ ਰਹਿਓ ਜਾ ਕੋ ਤੀਨਿ ਲੋਕ ਬਿਸਥਾਰ ॥੩॥ ਅਲਹ ਲਹੰਤਾ ਭੇਦ ਛੈ ਕਛੁ ਕਛੁ ਪਾਇਓ ਭੇਦ ॥ ਉਲਟਿ ਭੇਦ ਮਨੁ ਬੇਧਿਓ ਪਾਇਓ ਅਭੰਗ ਅਛੇਦ ॥੪॥ ਤੁਰਕ ਤਰੀਕਤਿ ਜਾਨੀਐ ਹਿੰਦੂ ਬੇਦ ਪੁਰਾਨ ॥ ਮਨ ਸਮਝਾਵਨ ਕਾਰਨੇ ਕਛੂਅਕ ਪੜੀਐ ਗਿਆਨ ॥੫॥ ਓਅੰਕਾਰ ਆਦਿ ਮੈ ਜਾਨਾ ॥ ਲਿਖਿ ਅਰੁ ਮੇਟੈ ਤਾਹਿ ਨ ਮਾਨਾ ॥ ਓਅੰਕਾਰ ਲਖੈ ਜਉ ਕੋਈ ॥ ਸੋਈ ਲਖਿ ਮੇਟਣਾ ਨ ਹੋਈ ॥੬॥ ਕਕਾ ਕਿਰਣਿ ਕਮਲ ਮਹਿ ਪਾਵਾ ॥ ਸਸਿ ਬਿਗਾਸ ਸੰਪਟ ਨਹੀ ਆਵਾ ॥ ਅਰੁ ਜੇ ਤਹਾ ਕੁਸਮ ਰਸੁ ਪਾਵਾ ॥ ਅਕਹ ਕਹਾ ਕਹਿ ਕਾ ਸਮਝਾਵਾ ॥੭॥ ਖਖਾ ਇਹੈ ਖੋੜਿ ਮਨ ਆਵਾ ॥ ਖੋੜੇ ਛਾਡਿ ਨ ਦਹ ਦਿਸ ਧਾਵਾ ॥ ਖਸਮਹਿ ਜਾਣਿ ਖਿਮਾ ਕਰਿ ਰਹੈ ॥ ਤਉ ਹੋਇ ਨਿਖਿਅਉ ਅਖੈ ਪਦੁ ਲਹੈ ॥੮॥ ਗਗਾ ਗੁਰ ਕੇ ਬਚਨ ਪਛਾਨਾ ॥ ਦੂਜੀ ਬਾਤ ਨ ਧਰਈ ਕਾਨਾ ॥ ਰਹੈ ਬਿਹੰਗਮ ਕਤਹਿ ਨ ਜਾਈ ॥ ਅਗਹ ਗਹੈ ਗਹਿ ਗਗਨ ਰਹਾਈ ॥੯॥ ਘਘਾ ਘਟਿ ਘਟਿ ਨਿਮਸੈ ਸੋਈ ॥ ਘਟ ਫੂਟੇ ਘਟਿ ਕਬਹਿ ਨ ਹੋਈ ॥ ਤਾ ਘਟ ਮਾਹਿ ਘਾਟ ਜਉ ਪਾਵਾ ॥ ਸੋ ਘਟੁ ਛਾਡਿ ਅਵਘਟ ਕਤ ਧਾਵਾ ॥੧੦॥ ਙੰਙਾ ਨਿਗ੍ਰਹਿ ਸਨੇਹੁ ਕਰਿ ਨਿਰਵਾਰੋ ਸੰਦੇਹ ॥ ਨਾਹੀ ਦੇਖਿ ਨ ਭਾਜੀਐ ਪਰਮ ਸਿਆਨਪ ਏਹ ॥੧੧॥ ਚਚਾ ਰਚਿਤ ਚਿਤ੍ਰ ਹੈ ਭਾਰੀ ॥ ਤਜਿ ਚਿਤ੍ਰੈ ਚੇਤਹੁ ਚਿਤਕਾਰੀ ॥ ਚਿਤ੍ਰ ਬਚਿਤ੍ਰ ਇਹੈ ਅਵਝੇਰਾ ॥ ਤਜਿ ਚਿਤ੍ਰੈ ਚਿਤੁ ਰਾਖਿ ਚਿਤੇਰਾ ॥੧੨॥ ਛਛਾ ਇਹੈ ਛਤ੍ਰਪਤਿ ਪਾਸਾ ॥ ਛਕਿ ਕਿ ਨ ਰਹਹੁ ਛਾਡਿ ਕਿ ਨ ਆਸਾ ॥ ਰੇ ਮਨ ਮੈ ਤਉ ਛਿਨ ਛਿਨ ਸਮਝਾਵਾ ॥ ਤਾਹਿ ਛਾਡਿ ਕਤ ਆਪੁ ਬਧਾਵਾ ॥੧੩॥ ਜਜਾ ਜਉ ਤਨ ਜੀਵਤ ਜਰਾਵੈ ॥ ਜੋਬਨ ਜਾਰਿ ਜੁਗਤਿ ਸੋ ਪਾਵੈ ॥ ਅਸ ਜਰਿ ਪਰ ਜਰਿ ਜਰਿ ਜਬ ਰਹੈ ॥ ਤਬ ਜਾਇ ਜੋਤਿ