Page 342

ਬੰਦਗੀ ਗਹੈ ॥ ਬੰਦਕ ਹੋਇ ਬੰਧ ਸੁਧਿ ਲਹੈ ॥੨੯॥ ਭਭਾ ਭੇਦਹਿ ਭੇਦ ਮਿਲਾਵਾ ॥ ਅਬ ਭਉ ਭਾਨਿ ਭਰੋਸਉ ਆਵਾ ॥ ਜੋ ਬਾਹਰਿ ਸੋ ਭੀਤਰਿ ਜਾਨਿਆ ॥ ਭਇਆ ਭੇਦੁ ਭੂਪਤਿ ਪਹਿਚਾਨਿਆ ॥੩੦॥ ਮਮਾ ਮੂਲ ਗਹਿਆ ਮਨੁ ਮਾਨੈ ॥ ਮਰਮੀ ਹੋਇ ਸੁ ਮਨ ਕਉ ਜਾਨੈ ॥ ਮਤ ਕੋਈ ਮਨ ਮਿਲਤਾ ਬਿਲਮਾਵੈ ॥ ਮਗਨ ਭਇਆ ਤੇ ਸੋ ਸਚੁ ਪਾਵੈ ॥੩੧॥ ਮਮਾ ਮਨ ਸਿਉ ਕਾਜੁ ਹੈ ਮਨ ਸਾਧੇ ਸਿਧਿ ਹੋਇ ॥ ਮਨ ਹੀ ਮਨ ਸਿਉ ਕਹੈ ਕਬੀਰਾ ਮਨ ਸਾ ਮਿਲਿਆ ਨ ਕੋਇ ॥੩੨॥ ਇਹੁ ਮਨੁ ਸਕਤੀ ਇਹੁ ਮਨੁ ਸੀਉ ॥ ਇਹੁ ਮਨੁ ਪੰਚ ਤਤ ਕੋ ਜੀਉ ॥ ਇਹੁ ਮਨੁ ਲੇ ਜਉ ਉਨਮਨਿ ਰਹੈ ॥ ਤਉ ਤੀਨਿ ਲੋਕ ਕੀ ਬਾਤੈ ਕਹੈ ॥੩੩॥ ਯਯਾ ਜਉ ਜਾਨਹਿ ਤਉ ਦੁਰਮਤਿ ਹਨਿ ਕਰਿ ਬਸਿ ਕਾਇਆ ਗਾਉ ॥ ਰਣਿ ਰੂਤਉ ਭਾਜੈ ਨਹੀ ਸੂਰਉ ਥਾਰਉ ਨਾਉ ॥੩੪॥ ਰਾਰਾ ਰਸੁ ਨਿਰਸ ਕਰਿ ਜਾਨਿਆ ॥ ਹੋਇ ਨਿਰਸ ਸੁ ਰਸੁ ਪਹਿਚਾਨਿਆ ॥ ਇਹ ਰਸ ਛਾਡੇ ਉਹ ਰਸੁ ਆਵਾ ॥ ਉਹ ਰਸੁ ਪੀਆ ਇਹ ਰਸੁ ਨਹੀ ਭਾਵਾ ॥੩੫॥ ਲਲਾ ਐਸੇ ਲਿਵ ਮਨੁ ਲਾਵੈ ॥ ਅਨਤ ਨ ਜਾਇ ਪਰਮ ਸਚੁ ਪਾਵੈ ॥ ਅਰੁ ਜਉ ਤਹਾ ਪ੍ਰੇਮ ਲਿਵ ਲਾਵੈ ॥ ਤਉ ਅਲਹ ਲਹੈ ਲਹਿ ਚਰਨ ਸਮਾਵੈ ॥੩੬॥ ਵਵਾ ਬਾਰ ਬਾਰ ਬਿਸਨ ਸਮ੍ਹਾਰਿ ॥ ਬਿਸਨ ਸੰਮ੍ਹਾਰਿ ਨ ਆਵੈ ਹਾਰਿ ॥ ਬਲਿ ਬਲਿ ਜੇ ਬਿਸਨਤਨਾ ਜਸੁ ਗਾਵੈ ॥ ਵਿਸਨ ਮਿਲੇ ਸਭ ਹੀ ਸਚੁ ਪਾਵੈ ॥੩੭॥ ਵਾਵਾ ਵਾਹੀ ਜਾਨੀਐ ਵਾ ਜਾਨੇ ਇਹੁ ਹੋਇ ॥ ਇਹੁ ਅਰੁ ਓਹੁ ਜਬ ਮਿਲੈ ਤਬ ਮਿਲਤ ਨ ਜਾਨੈ ਕੋਇ ॥੩੮॥ ਸਸਾ ਸੋ ਨੀਕਾ ਕਰਿ ਸੋਧਹੁ ॥ ਘਟ ਪਰਚਾ ਕੀ ਬਾਤ ਨਿਰੋਧਹੁ ॥ ਘਟ ਪਰਚੈ ਜਉ ਉਪਜੈ ਭਾਉ ॥ ਪੂਰਿ ਰਹਿਆ ਤਹ ਤ੍ਰਿਭਵਣ ਰਾਉ ॥੩੯॥ ਖਖਾ ਖੋਜਿ ਪਰੈ ਜਉ ਕੋਈ ॥ ਜੋ ਖੋਜੈ ਸੋ ਬਹੁਰਿ ਨ ਹੋਈ ॥ ਖੋਜ ਬੂਝਿ ਜਉ ਕਰੈ ਬੀਚਾਰਾ ॥ ਤਉ ਭਵਜਲ ਤਰਤ ਨ ਲਾਵੈ ਬਾਰਾ ॥੪੦॥ ਸਸਾ ਸੋ ਸਹ ਸੇਜ ਸਵਾਰੈ ॥ ਸੋਈ ਸਹੀ ਸੰਦੇਹ ਨਿਵਾਰੈ ॥ ਅਲਪ ਸੁਖ ਛਾਡਿ ਪਰਮ ਸੁਖ ਪਾਵਾ ॥ ਤਬ ਇਹ ਤ੍ਰੀਅ ਓੁਹੁ ਕੰਤੁ ਕਹਾਵਾ ॥੪੧॥ ਹਾਹਾ ਹੋਤ ਹੋਇ ਨਹੀ ਜਾਨਾ ॥ ਜਬ ਹੀ ਹੋਇ ਤਬਹਿ ਮਨੁ ਮਾਨਾ ॥ ਹੈ ਤਉ ਸਹੀ ਲਖੈ ਜਉ ਕੋਈ ॥ ਤਬ ਓਹੀ ਉਹੁ ਏਹੁ ਨ ਹੋਈ ॥੪੨॥ ਲਿੰਉ ਲਿੰਉ ਕਰਤ ਫਿਰੈ ਸਭੁ ਲੋਗੁ ॥ ਤਾ ਕਾਰਣਿ ਬਿਆਪੈ ਬਹੁ ਸੋਗੁ ॥ ਲਖਿਮੀ ਬਰ ਸਿਉ ਜਉ ਲਿਉ ਲਾਵੈ ॥ ਸੋਗੁ ਮਿਟੈ ਸਭ ਹੀ ਸੁਖ ਪਾਵੈ ॥੪੩॥ ਖਖਾ ਖਿਰਤ ਖਪਤ ਗਏ ਕੇਤੇ ॥ ਖਿਰਤ ਖਪਤ ਅਜਹੂੰ ਨਹ ਚੇਤੇ ॥ ਅਬ ਜਗੁ ਜਾਨਿ ਜਉ ਮਨਾ ਰਹੈ ॥ ਜਹ ਕਾ