![]() |
![]() |
![]() |
![]() |
Page 344 ਜੁਗੁ ਜੁਗੁ ਜੀਵਹੁ ਅਮਰ ਫਲ ਖਾਹੁ ॥੧੦॥ ਦਸਮੀ ਦਹ ਦਿਸ ਹੋਇ ਅਨੰਦ ॥ ਛੂਟੈ ਭਰਮੁ ਮਿਲੈ ਗੋਬਿੰਦ ॥ ਜੋਤਿ ਸਰੂਪੀ ਤਤ ਅਨੂਪ ॥ ਅਮਲ ਨ ਮਲ ਨ ਛਾਹ ਨਹੀ ਧੂਪ ॥੧੧॥ ਏਕਾਦਸੀ ਏਕ ਦਿਸ ਧਾਵੈ ॥ ਤਉ ਜੋਨੀ ਸੰਕਟ ਬਹੁਰਿ ਨ ਆਵੈ ॥ ਸੀਤਲ ਨਿਰਮਲ ਭਇਆ ਸਰੀਰਾ ॥ ਦੂਰਿ ਬਤਾਵਤ ਪਾਇਆ ਨੀਰਾ ॥੧੨॥ ਬਾਰਸਿ ਬਾਰਹ ਉਗਵੈ ਸੂਰ ॥ ਅਹਿਨਿਸਿ ਬਾਜੇ ਅਨਹਦ ਤੂਰ ॥ ਦੇਖਿਆ ਤਿਹੂੰ ਲੋਕ ਕਾ ਪੀਉ ॥ ਅਚਰਜੁ ਭਇਆ ਜੀਵ ਤੇ ਸੀਉ ॥੧੩॥ ਤੇਰਸਿ ਤੇਰਹ ਅਗਮ ਬਖਾਣਿ ॥ ਅਰਧ ਉਰਧ ਬਿਚਿ ਸਮ ਪਹਿਚਾਣਿ ॥ ਨੀਚ ਊਚ ਨਹੀ ਮਾਨ ਅਮਾਨ ॥ ਬਿਆਪਿਕ ਰਾਮ ਸਗਲ ਸਾਮਾਨ ॥੧੪॥ ਚਉਦਸਿ ਚਉਦਹ ਲੋਕ ਮਝਾਰਿ ॥ ਰੋਮ ਰੋਮ ਮਹਿ ਬਸਹਿ ਮੁਰਾਰਿ ॥ ਸਤ ਸੰਤੋਖ ਕਾ ਧਰਹੁ ਧਿਆਨ ॥ ਕਥਨੀ ਕਥੀਐ ਬ੍ਰਹਮ ਗਿਆਨ ॥੧੫॥ ਪੂਨਿਉ ਪੂਰਾ ਚੰਦ ਅਕਾਸ ॥ ਪਸਰਹਿ ਕਲਾ ਸਹਜ ਪਰਗਾਸ ॥ ਆਦਿ ਅੰਤਿ ਮਧਿ ਹੋਇ ਰਹਿਆ ਥੀਰ ॥ ਸੁਖ ਸਾਗਰ ਮਹਿ ਰਮਹਿ ਕਬੀਰ ॥੧੬॥ ੴ ਸਤਿਗੁਰ ਪ੍ਰਸਾਦਿ ॥ ਰਾਗੁ ਗਉੜੀ ਵਾਰ ਕਬੀਰ ਜੀਉ ਕੇ ੭ ॥ ਬਾਰ ਬਾਰ ਹਰਿ ਕੇ ਗੁਨ ਗਾਵਉ ॥ ਗੁਰ ਗਮਿ ਭੇਦੁ ਸੁ ਹਰਿ ਕਾ ਪਾਵਉ ॥੧॥ ਰਹਾਉ ॥ ਆਦਿਤ ਕਰੈ ਭਗਤਿ ਆਰੰਭ ॥ ਕਾਇਆ ਮੰਦਰ ਮਨਸਾ ਥੰਭ ॥ ਅਹਿਨਿਸਿ ਅਖੰਡ ਸੁਰਹੀ ਜਾਇ ॥ ਤਉ ਅਨਹਦ ਬੇਣੁ ਸਹਜ ਮਹਿ ਬਾਇ ॥੧॥ ਸੋਮਵਾਰਿ ਸਸਿ ਅੰਮ੍ਰਿਤੁ ਝਰੈ ॥ ਚਾਖਤ ਬੇਗਿ ਸਗਲ ਬਿਖ ਹਰੈ ॥ ਬਾਣੀ ਰੋਕਿਆ ਰਹੈ ਦੁਆਰ ॥ ਤਉ ਮਨੁ ਮਤਵਾਰੋ ਪੀਵਨਹਾਰ ॥੨॥ ਮੰਗਲਵਾਰੇ ਲੇ ਮਾਹੀਤਿ ॥ ਪੰਚ ਚੋਰ ਕੀ ਜਾਣੈ ਰੀਤਿ ॥ ਘਰ ਛੋਡੇਂ ਬਾਹਰਿ ਜਿਨਿ ਜਾਇ ॥ ਨਾਤਰੁ ਖਰਾ ਰਿਸੈ ਹੈ ਰਾਇ ॥੩॥ ਬੁਧਵਾਰਿ ਬੁਧਿ ਕਰੈ ਪ੍ਰਗਾਸ ॥ ਹਿਰਦੈ ਕਮਲ ਮਹਿ ਹਰਿ ਕਾ ਬਾਸ ॥ ਗੁਰ ਮਿਲਿ ਦੋਊ ਏਕ ਸਮ ਧਰੈ ॥ ਉਰਧ ਪੰਕ ਲੈ ਸੂਧਾ ਕਰੈ ॥੪॥ ਬ੍ਰਿਹਸਪਤਿ ਬਿਖਿਆ ਦੇਇ ਬਹਾਇ ॥ ਤੀਨਿ ਦੇਵ ਏਕ ਸੰਗਿ ਲਾਇ ॥ ਤੀਨਿ ਨਦੀ ਤਹ ਤ੍ਰਿਕੁਟੀ ਮਾਹਿ ॥ ਅਹਿਨਿਸਿ ਕਸਮਲ ਧੋਵਹਿ ਨਾਹਿ ॥੫॥ ਸੁਕ੍ਰਿਤੁ ਸਹਾਰੈ ਸੁ ਇਹ ਬ੍ਰਤਿ ਚੜੈ ॥ ਅਨਦਿਨ ਆਪਿ ਆਪ ਸਿਉ ਲੜੈ ॥ ਸੁਰਖੀ ਪਾਂਚਉ ਰਾਖੈ ਸਬੈ ॥ ਤਉ ਦੂਜੀ ਦ੍ਰਿਸਟਿ ਨ ਪੈਸੈ ਕਬੈ ॥੬॥ ਥਾਵਰ ਥਿਰੁ ਕਰਿ ਰਾਖੈ ਸੋਇ ॥ ਜੋਤਿ ਦੀ ਵਟੀ ਘਟ ਮਹਿ ਜੋਇ ॥ ਬਾਹਰਿ ਭੀਤਰਿ ਭਇਆ ਪ੍ਰਗਾਸੁ ॥ ਤਬ ਹੂਆ |