Page 346

ਲਾਦਿਆ ਜਾਇ ਰੇ ॥੧॥ ਰਹਾਉ ॥ ਹਉ ਬਨਜਾਰੋ ਰਾਮ ਕੋ ਸਹਜ ਕਰਉ ਬ੍ਯ੍ਯਾਪਾਰੁ ॥ ਮੈ ਰਾਮ ਨਾਮ ਧਨੁ ਲਾਦਿਆ ਬਿਖੁ ਲਾਦੀ ਸੰਸਾਰਿ ॥੨॥ ਉਰਵਾਰ ਪਾਰ ਕੇ ਦਾਨੀਆ ਲਿਖਿ ਲੇਹੁ ਆਲ ਪਤਾਲੁ ॥ ਮੋਹਿ ਜਮ ਡੰਡੁ ਨ ਲਾਗਈ ਤਜੀਲੇ ਸਰਬ ਜੰਜਾਲ ॥੩॥ ਜੈਸਾ ਰੰਗੁ ਕਸੁੰਭ ਕਾ ਤੈਸਾ ਇਹੁ ਸੰਸਾਰੁ ॥ ਮੇਰੇ ਰਮਈਏ ਰੰਗੁ ਮਜੀਠ ਕਾ ਕਹੁ ਰਵਿਦਾਸ ਚਮਾਰ ॥੪॥੧॥

ਗਉੜੀ ਪੂਰਬੀ ਰਵਿਦਾਸ ਜੀਉ   ੴ ਸਤਿਗੁਰ ਪ੍ਰਸਾਦਿ ॥

ਕੂਪੁ ਭਰਿਓ ਜੈਸੇ ਦਾਦਿਰਾ ਕਛੁ ਦੇਸੁ ਬਿਦੇਸੁ ਨ ਬੂਝ ॥ ਐਸੇ ਮੇਰਾ ਮਨੁ ਬਿਖਿਆ ਬਿਮੋਹਿਆ ਕਛੁ ਆਰਾ ਪਾਰੁ ਨ ਸੂਝ ॥੧॥ ਸਗਲ ਭਵਨ ਕੇ ਨਾਇਕਾ ਇਕੁ ਛਿਨੁ ਦਰਸੁ ਦਿਖਾਇ ਜੀ ॥੧॥ ਰਹਾਉ ॥ ਮਲਿਨ ਭਈ ਮਤਿ ਮਾਧਵਾ ਤੇਰੀ ਗਤਿ ਲਖੀ ਨ ਜਾਇ ॥ ਕਰਹੁ ਕ੍ਰਿਪਾ ਭ੍ਰਮੁ ਚੂਕਈ ਮੈ ਸੁਮਤਿ ਦੇਹੁ ਸਮਝਾਇ ॥੨॥ ਜੋਗੀਸਰ ਪਾਵਹਿ ਨਹੀ ਤੁਅ ਗੁਣ ਕਥਨੁ ਅਪਾਰ ॥ ਪ੍ਰੇਮ ਭਗਤਿ ਕੈ ਕਾਰਣੈ ਕਹੁ ਰਵਿਦਾਸ ਚਮਾਰ ॥੩॥੧॥

ਗਉੜੀ ਬੈਰਾਗਣਿ    ੴ ਸਤਿਗੁਰ ਪ੍ਰਸਾਦਿ ॥

ਸਤਜੁਗਿ ਸਤੁ ਤੇਤਾ ਜਗੀ ਦੁਆਪਰਿ ਪੂਜਾਚਾਰ ॥ ਤੀਨੌ ਜੁਗ ਤੀਨੌ ਦਿੜੇ ਕਲਿ ਕੇਵਲ ਨਾਮ ਅਧਾਰ ॥੧॥ ਪਾਰੁ ਕੈਸੇ ਪਾਇਬੋ ਰੇ ॥ ਮੋ ਸਉ ਕੋਊ ਨ ਕਹੈ ਸਮਝਾਇ ॥ ਜਾ ਤੇ ਆਵਾ ਗਵਨੁ ਬਿਲਾਇ ॥੧॥ ਰਹਾਉ ॥ ਬਹੁ ਬਿਧਿ ਧਰਮ ਨਿਰੂਪੀਐ ਕਰਤਾ ਦੀਸੈ ਸਭ ਲੋਇ ॥ ਕਵਨ ਕਰਮ ਤੇ ਛੂਟੀਐ ਜਿਹ ਸਾਧੇ ਸਭ ਸਿਧਿ ਹੋਇ ॥੨॥ ਕਰਮ ਅਕਰਮ ਬੀਚਾਰੀਐ ਸੰਕਾ ਸੁਨਿ ਬੇਦ ਪੁਰਾਨ ॥ ਸੰਸਾ ਸਦ ਹਿਰਦੈ ਬਸੈ ਕਉਨੁ ਹਿਰੈ ਅਭਿਮਾਨੁ ॥੩॥ ਬਾਹਰੁ ਉਦਕਿ ਪਖਾਰੀਐ ਘਟ ਭੀਤਰਿ ਬਿਬਿਧਿ ਬਿਕਾਰ ॥ ਸੁਧ ਕਵਨ ਪਰ ਹੋਇਬੋ ਸੁਚ ਕੁੰਚਰ ਬਿਧਿ ਬਿਉਹਾਰ ॥੪॥ ਰਵਿ ਪ੍ਰਗਾਸ ਰਜਨੀ ਜਥਾ ਗਤਿ ਜਾਨਤ ਸਭ ਸੰਸਾਰ ॥ ਪਾਰਸ ਮਾਨੋ ਤਾਬੋ ਛੁਏ ਕਨਕ ਹੋਤ ਨਹੀ ਬਾਰ ॥੫॥ ਪਰਮ ਪਰਸ ਗੁਰੁ ਭੇਟੀਐ ਪੂਰਬ ਲਿਖਤ ਲਿਲਾਟ ॥ ਉਨਮਨ ਮਨ ਮਨ ਹੀ ਮਿਲੇ ਛੁਟਕਤ ਬਜਰ ਕਪਾਟ ॥੬॥ ਭਗਤਿ ਜੁਗਤਿ ਮਤਿ ਸਤਿ ਕਰੀ ਭ੍ਰਮ ਬੰਧਨ ਕਾਟਿ ਬਿਕਾਰ ॥ ਸੋਈ ਬਸਿ ਰਸਿ ਮਨ ਮਿਲੇ ਗੁਨ ਨਿਰਗੁਨ ਏਕ ਬਿਚਾਰ ॥੭॥ ਅਨਿਕ ਜਤਨ ਨਿਗ੍ਰਹ ਕੀਏ ਟਾਰੀ ਨ ਟਰੈ ਭ੍ਰਮ ਫਾਸ ॥ ਪ੍ਰੇਮ ਭਗਤਿ ਨਹੀ ਊਪਜੈ ਤਾ ਤੇ ਰਵਿਦਾਸ ਉਦਾਸ ॥੮॥੧॥