Page 347

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ

ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਰਾਗੁ ਆਸਾ ਮਹਲਾ ੧ ਘਰੁ ੧ ਸੋ ਦਰੁ ॥

ਸੋ ਦਰੁ ਤੇਰਾ ਕੇਹਾ ਸੋ ਘਰੁ ਕੇਹਾ ਜਿਤੁ ਬਹਿ ਸਰਬ ਸਮ੍ਹ੍ਹਾਲੇ ॥ ਵਾਜੇ ਤੇਰੇ ਨਾਦ ਅਨੇਕ ਅਸੰਖਾ ਕੇਤੇ ਤੇਰੇ ਵਾਵਣਹਾਰੇ ॥ ਕੇਤੇ ਤੇਰੇ ਰਾਗ ਪਰੀ ਸਿਉ ਕਹੀਅਹਿ ਕੇਤੇ ਤੇਰੇ ਗਾਵਣਹਾਰੇ ॥ ਗਾਵਨ੍ਹ੍ਹਿ ਤੁਧਨੋ ਪਉਣੁ ਪਾਣੀ ਬੈਸੰਤਰੁ ਗਾਵੈ ਰਾਜਾ ਧਰਮ ਦੁਆਰੇ ॥ ਗਾਵਨ੍ਹ੍ਹਿ ਤੁਧਨੋ ਚਿਤੁ ਗੁਪਤੁ ਲਿਖਿ ਜਾਣਨਿ ਲਿਖਿ ਲਿਖਿ ਧਰਮੁ ਵੀਚਾਰੇ ॥ ਗਾਵਨ੍ਹ੍ਹਿ ਤੁਧਨੋ ਈਸਰੁ ਬ੍ਰਹਮਾ ਦੇਵੀ ਸੋਹਨਿ ਤੇਰੇ ਸਦਾ ਸਵਾਰੇ ॥ ਗਾਵਨ੍ਹ੍ਹਿ ਤੁਧਨੋ ਇੰਦ੍ਰ ਇੰਦ੍ਰਾਸਣਿ ਬੈਠੇ ਦੇਵਤਿਆ ਦਰਿ ਨਾਲੇ ॥ ਗਾਵਨ੍ਹ੍ਹਿ ਤੁਧਨੋ ਸਿਧ ਸਮਾਧੀ ਅੰਦਰਿ ਗਾਵਨ੍ਹ੍ਹਿ ਤੁਧਨੋ ਸਾਧ ਬੀਚਾਰੇ ॥ ਗਾਵਨ੍ਹ੍ਹਿ ਤੁਧਨੋ ਜਤੀ ਸਤੀ ਸੰਤੋਖੀ ਗਾਵਨਿ ਤੁਧਨੋ ਵੀਰ ਕਰਾਰੇ ॥ ਗਾਵਨਿ ਤੁਧਨੋ ਪੰਡਿਤ ਪੜੇ ਰਖੀਸੁਰ ਜੁਗੁ ਜੁਗੁ ਬੇਦਾ ਨਾਲੇ ॥ ਗਾਵਨਿ ਤੁਧਨੋ ਮੋਹਣੀਆ ਮਨੁ ਮੋਹਨਿ ਸੁਰਗੁ ਮਛੁ ਪਇਆਲੇ ॥ ਗਾਵਨ੍ਹ੍ਹਿ ਤੁਧਨੋ ਰਤਨ ਉਪਾਏ ਤੇਰੇ ਜੇਤੇ ਅਠਸਠਿ ਤੀਰਥ ਨਾਲੇ ॥ ਗਾਵਨ੍ਹ੍ਹਿ ਤੁਧਨੋ ਜੋਧ ਮਹਾਬਲ ਸੂਰਾ ਗਾਵਨ੍ਹ੍ਹਿ ਤੁਧਨੋ ਖਾਣੀ ਚਾਰੇ ॥ ਗਾਵਨ੍ਹ੍ਹਿ ਤੁਧਨੋ ਖੰਡ ਮੰਡਲ ਬ੍ਰਹਮੰਡਾ ਕਰਿ ਕਰਿ ਰਖੇ ਤੇਰੇ ਧਾਰੇ ॥ ਸੇਈ ਤੁਧਨੋ ਗਾਵਨ੍ਹ੍ਹਿ ਜੋ ਤੁਧੁ ਭਾਵਨ੍ਹ੍ਹਿ ਰਤੇ ਤੇਰੇ ਭਗਤ ਰਸਾਲੇ ॥ ਹੋਰਿ ਕੇਤੇ ਤੁਧਨੋ ਗਾਵਨਿ ਸੇ ਮੈ ਚਿਤਿ ਨ ਆਵਨਿ ਨਾਨਕੁ ਕਿਆ ਬੀਚਾਰੇ ॥ ਸੋਈ ਸੋਈ ਸਦਾ ਸਚੁ ਸਾਹਿਬੁ ਸਾਚਾ ਸਾਚੀ ਨਾਈ ॥ ਹੈ ਭੀ ਹੋਸੀ ਜਾਇ ਨ ਜਾਸੀ ਰਚਨਾ ਜਿਨਿ ਰਚਾਈ ॥ ਰੰਗੀ ਰੰਗੀ ਭਾਤੀ ਜਿਨਸੀ ਮਾਇਆ ਜਿਨਿ ਉਪਾਈ ॥ ਕਰਿ ਕਰਿ ਦੇਖੈ ਕੀਤਾ ਅਪਣਾ ਜਿਉ ਤਿਸ ਦੀ ਵਡਿਆਈ ॥ ਜੋ ਤਿਸੁ ਭਾਵੈ ਸੋਈ ਕਰਸੀ ਫਿਰਿ