![]() |
![]() |
![]() |
![]() |
Page 349 ਡੀਠਾ ਹੋਈ ॥ ਕੀਮਤਿ ਪਾਇ ਨ ਕਹਿਆ ਜਾਇ ॥ ਕਹਣੈ ਵਾਲੇ ਤੇਰੇ ਰਹੇ ਸਮਾਇ ॥੧॥ ਵਡੇ ਮੇਰੇ ਸਾਹਿਬਾ ਗਹਿਰ ਗੰਭੀਰਾ ਗੁਣੀ ਗਹੀਰਾ ॥ ਕੋਈ ਨ ਜਾਣੈ ਤੇਰਾ ਕੇਤਾ ਕੇਵਡੁ ਚੀਰਾ ॥੧॥ ਰਹਾਉ ॥ ਸਭਿ ਸੁਰਤੀ ਮਿਲਿ ਸੁਰਤਿ ਕਮਾਈ ॥ ਸਭ ਕੀਮਤਿ ਮਿਲਿ ਕੀਮਤਿ ਪਾਈ ॥ ਗਿਆਨੀ ਧਿਆਨੀ ਗੁਰ ਗੁਰ ਹਾਈ ॥ ਕਹਣੁ ਨ ਜਾਈ ਤੇਰੀ ਤਿਲੁ ਵਡਿਆਈ ॥੨॥ ਸਭਿ ਸਤ ਸਭਿ ਤਪ ਸਭਿ ਚੰਗਿਆਈਆ ॥ ਸਿਧਾ ਪੁਰਖਾ ਕੀਆ ਵਡਿਆਈਆਂ ॥ ਤੁਧੁ ਵਿਣੁ ਸਿਧੀ ਕਿਨੈ ਨ ਪਾਈਆ ॥ ਕਰਮਿ ਮਿਲੈ ਨਾਹੀ ਠਾਕਿ ਰਹਾਈਆ ॥੩॥ ਆਖਣ ਵਾਲਾ ਕਿਆ ਬੇਚਾਰਾ ॥ ਸਿਫਤੀ ਭਰੇ ਤੇਰੇ ਭੰਡਾਰਾ ॥ ਜਿਸੁ ਤੂੰ ਦੇਹਿ ਤਿਸੈ ਕਿਆ ਚਾਰਾ ॥ ਨਾਨਕ ਸਚੁ ਸਵਾਰਣਹਾਰਾ ॥੪॥੧॥ ਆਸਾ ਮਹਲਾ ੧ ॥ ਆਖਾ ਜੀਵਾ ਵਿਸਰੈ ਮਰਿ ਜਾਉ ॥ ਆਖਣਿ ਅਉਖਾ ਸਾਚਾ ਨਾਉ ॥ ਸਾਚੇ ਨਾਮ ਕੀ ਲਾਗੈ ਭੂਖ ॥ ਤਿਤੁ ਭੂਖੈ ਖਾਇ ਚਲੀਅਹਿ ਦੂਖ ॥੧॥ ਸੋ ਕਿਉ ਵਿਸਰੈ ਮੇਰੀ ਮਾਇ ॥ ਸਾਚਾ ਸਾਹਿਬੁ ਸਾਚੈ ਨਾਇ ॥੧॥ ਰਹਾਉ ॥ ਸਾਚੇ ਨਾਮ ਕੀ ਤਿਲੁ ਵਡਿਆਈ ॥ ਆਖਿ ਥਕੇ ਕੀਮਤਿ ਨਹੀ ਪਾਈ ॥ ਜੇ ਸਭਿ ਮਿਲਿ ਕੈ ਆਖਣ ਪਾਹਿ ॥ ਵਡਾ ਨ ਹੋਵੈ ਘਾਟਿ ਨ ਜਾਇ ॥੨॥ ਨਾ ਓਹੁ ਮਰੈ ਨ ਹੋਵੈ ਸੋਗੁ ॥ ਦੇਂਦਾ ਰਹੈ ਨ ਚੂਕੈ ਭੋਗੁ ॥ ਗੁਣੁ ਏਹੋ ਹੋਰੁ ਨਾਹੀ ਕੋਇ ॥ ਨਾ ਕੋ ਹੋਆ ਨਾ ਕੋ ਹੋਇ ॥੩॥ ਜੇਵਡੁ ਆਪਿ ਤੇਵਡ ਤੇਰੀ ਦਾਤਿ ॥ ਜਿਨਿ ਦਿਨੁ ਕਰਿ ਕੈ ਕੀਤੀ ਰਾਤਿ ॥ ਖਸਮੁ ਵਿਸਾਰਹਿ ਤੇ ਕਮਜਾਤਿ ॥ ਨਾਨਕ ਨਾਵੈ ਬਾਝੁ ਸਨਾਤਿ ॥੪॥੨॥ ਆਸਾ ਮਹਲਾ ੧ ॥ ਜੇ ਦਰਿ ਮਾਂਗਤੁ ਕੂਕ ਕਰੇ ਮਹਲੀ ਖਸਮੁ ਸੁਣੇ ॥ ਭਾਵੈ ਧੀਰਕ ਭਾਵੈ ਧਕੇ ਏਕ ਵਡਾਈ ਦੇਇ ॥੧॥ ਜਾਣਹੁ ਜੋਤਿ ਨ ਪੂਛਹੁ ਜਾਤੀ ਆਗੈ ਜਾਤਿ ਨ ਹੇ ॥੧॥ ਰਹਾਉ ॥ ਆਪਿ ਕਰਾਏ ਆਪਿ ਕਰੇਇ ॥ ਆਪਿ ਉਲਾਮ੍ਹ੍ਹੇ ਚਿਤਿ ਧਰੇਇ ॥ ਜਾ ਤੂੰ ਕਰਣਹਾਰੁ ਕਰਤਾਰੁ ॥ ਕਿਆ ਮੁਹਤਾਜੀ ਕਿਆ ਸੰਸਾਰੁ ॥੨॥ ਆਪਿ ਉਪਾਏ ਆਪੇ ਦੇਇ ॥ ਆਪੇ ਦੁਰਮਤਿ ਮਨਹਿ ਕਰੇਇ ॥ ਗੁਰ ਪਰਸਾਦਿ ਵਸੈ ਮਨਿ ਆਇ ॥ ਦੁਖੁ ਅਨ੍ਹ੍ਹੇਰਾ ਵਿਚਹੁ ਜਾਇ ॥੩॥ ਸਾਚੁ ਪਿਆਰਾ ਆਪਿ ਕਰੇਇ ॥ ਅਵਰੀ ਕਉ ਸਾਚੁ ਨ ਦੇਇ ॥ ਜੇ ਕਿਸੈ ਦੇਇ ਵਖਾਣੈ ਨਾਨਕੁ ਆਗੈ ਪੂਛ ਨ ਲੇਇ ॥੪॥੩॥ ਆਸਾ ਮਹਲਾ ੧ ॥ ਤਾਲ ਮਦੀਰੇ ਘਟ ਕੇ ਘਾਟ ॥ ਦੋਲਕ ਦੁਨੀਆ ਵਾਜਹਿ ਵਾਜ ॥ ਨਾਰਦੁ ਨਾਚੈ ਕਲਿ ਕਾ ਭਾਉ ॥ ਜਤੀ ਸਤੀ ਕਹ ਰਾਖਹਿ ਪਾਉ ॥੧॥ ਨਾਨਕ ਨਾਮ ਵਿਟਹੁ ਕੁਰਬਾਣੁ ॥ ਅੰਧੀ ਦੁਨੀਆ ਸਾਹਿਬੁ ਜਾਣੁ ॥੧॥ ਰਹਾਉ ॥ ਗੁਰੂ ਪਾਸਹੁ ਫਿਰਿ ਚੇਲਾ ਖਾਇ ॥ ਤਾਮਿ ਪਰੀਤਿ ਵਸੈ ਘਰਿ |