![]() |
![]() |
![]() |
![]() |
Page 350 ਆਇ ॥ ਜੇ ਸਉ ਵਰ੍ਹਿਆ ਜੀਵਣ ਖਾਣੁ ॥ ਖਸਮ ਪਛਾਣੈ ਸੋ ਦਿਨੁ ਪਰਵਾਣੁ ॥੨॥ ਦਰਸਨਿ ਦੇਖਿਐ ਦਇਆ ਨ ਹੋਇ ॥ ਲਏ ਦਿਤੇ ਵਿਣੁ ਰਹੈ ਨ ਕੋਇ ॥ ਰਾਜਾ ਨਿਆਉ ਕਰੇ ਹਥਿ ਹੋਇ ॥ ਕਹੈ ਖੁਦਾਇ ਨ ਮਾਨੈ ਕੋਇ ॥੩॥ ਮਾਣਸ ਮੂਰਤਿ ਨਾਨਕੁ ਨਾਮੁ ॥ ਕਰਣੀ ਕੁਤਾ ਦਰਿ ਫੁਰਮਾਨੁ ॥ ਗੁਰ ਪਰਸਾਦਿ ਜਾਣੈ ਮਿਹਮਾਨੁ ॥ ਤਾ ਕਿਛੁ ਦਰਗਹ ਪਾਵੈ ਮਾਨੁ ॥੪॥੪॥ ਆਸਾ ਮਹਲਾ ੧ ॥ ਜੇਤਾ ਸਬਦੁ ਸੁਰਤਿ ਧੁਨਿ ਤੇਤੀ ਜੇਤਾ ਰੂਪੁ ਕਾਇਆ ਤੇਰੀ ॥ ਤੂੰ ਆਪੇ ਰਸਨਾ ਆਪੇ ਬਸਨਾ ਅਵਰੁ ਨ ਦੂਜਾ ਕਹਉ ਮਾਈ ॥੧॥ ਸਾਹਿਬੁ ਮੇਰਾ ਏਕੋ ਹੈ ॥ ਏਕੋ ਹੈ ਭਾਈ ਏਕੋ ਹੈ ॥੧॥ ਰਹਾਉ ॥ ਆਪੇ ਮਾਰੇ ਆਪੇ ਛੋਡੈ ਆਪੇ ਲੇਵੈ ਦੇਇ ॥ ਆਪੇ ਵੇਖੈ ਆਪੇ ਵਿਗਸੈ ਆਪੇ ਨਦਰਿ ਕਰੇਇ ॥੨॥ ਜੋ ਕਿਛੁ ਕਰਣਾ ਸੋ ਕਰਿ ਰਹਿਆ ਅਵਰੁ ਨ ਕਰਣਾ ਜਾਈ ॥ ਜੈਸਾ ਵਰਤੈ ਤੈਸੋ ਕਹੀਐ ਸਭ ਤੇਰੀ ਵਡਿਆਈ ॥੩॥ ਕਲਿ ਕਲਵਾਲੀ ਮਾਇਆ ਮਦੁ ਮੀਠਾ ਮਨੁ ਮਤਵਾਲਾ ਪੀਵਤੁ ਰਹੈ ॥ ਆਪੇ ਰੂਪ ਕਰੇ ਬਹੁ ਭਾਂਤੀਂ ਨਾਨਕੁ ਬਪੁੜਾ ਏਵ ਕਹੈ ॥੪॥੫॥ ਆਸਾ ਮਹਲਾ ੧ ॥ ਵਾਜਾ ਮਤਿ ਪਖਾਵਜੁ ਭਾਉ ॥ ਹੋਇ ਅਨੰਦੁ ਸਦਾ ਮਨਿ ਚਾਉ ॥ ਏਹਾ ਭਗਤਿ ਏਹੋ ਤਪ ਤਾਉ ॥ ਇਤੁ ਰੰਗਿ ਨਾਚਹੁ ਰਖਿ ਰਖਿ ਪਾਉ ॥੧॥ ਪੂਰੇ ਤਾਲ ਜਾਣੈ ਸਾਲਾਹ ॥ ਹੋਰੁ ਨਚਣਾ ਖੁਸੀਆ ਮਨ ਮਾਹ ॥੧॥ ਰਹਾਉ ॥ ਸਤੁ ਸੰਤੋਖੁ ਵਜਹਿ ਦੁਇ ਤਾਲ ॥ ਪੈਰੀ ਵਾਜਾ ਸਦਾ ਨਿਹਾਲ ॥ ਰਾਗੁ ਨਾਦੁ ਨਹੀ ਦੂਜਾ ਭਾਉ ॥ ਇਤੁ ਰੰਗਿ ਨਾਚਹੁ ਰਖਿ ਰਖਿ ਪਾਉ ॥੨॥ ਭਉ ਫੇਰੀ ਹੋਵੈ ਮਨ ਚੀਤਿ ॥ ਬਹਦਿਆ ਉਠਦਿਆ ਨੀਤਾ ਨੀਤਿ ॥ ਲੇਟਣਿ ਲੇਟਿ ਜਾਣੈ ਤਨੁ ਸੁਆਹੁ ॥ ਇਤੁ ਰੰਗਿ ਨਾਚਹੁ ਰਖਿ ਰਖਿ ਪਾਉ ॥੩॥ ਸਿਖ ਸਭਾ ਦੀਖਿਆ ਕਾ ਭਾਉ ॥ ਗੁਰਮੁਖਿ ਸੁਣਣਾ ਸਾਚਾ ਨਾਉ ॥ ਨਾਨਕ ਆਖਣੁ ਵੇਰਾ ਵੇਰ ॥ ਇਤੁ ਰੰਗਿ ਨਾਚਹੁ ਰਖਿ ਰਖਿ ਪੈਰ ॥੪॥੬॥ ਆਸਾ ਮਹਲਾ ੧ ॥ ਪਉਣੁ ਉਪਾਇ ਧਰੀ ਸਭ ਧਰਤੀ ਜਲ ਅਗਨੀ ਕਾ ਬੰਧੁ ਕੀਆ ॥ ਅੰਧੁਲੈ ਦਹਸਿਰਿ ਮੂੰਡੁ ਕਟਾਇਆ ਰਾਵਣੁ ਮਾਰਿ ਕਿਆ ਵਡਾ ਭਇਆ ॥੧॥ ਕਿਆ ਉਪਮਾ ਤੇਰੀ ਆਖੀ ਜਾਇ ॥ ਤੂੰ ਸਰਬੇ ਪੂਰਿ ਰਹਿਆ ਲਿਵ ਲਾਇ ॥੧॥ ਰਹਾਉ ॥ ਜੀਅ ਉਪਾਇ ਜੁਗਤਿ ਹਥਿ ਕੀਨੀ ਕਾਲੀ ਨਥਿ ਕਿਆ ਵਡਾ ਭਇਆ ॥ ਕਿਸੁ ਤੂੰ ਪੁਰਖੁ ਜੋਰੂ ਕਉਣ ਕਹੀਐ ਸਰਬ ਨਿਰੰਤਰਿ ਰਵਿ ਰਹਿਆ ॥੨॥ ਨਾਲਿ ਕੁਟੰਬੁ ਸਾਥਿ ਵਰਦਾਤਾ ਬ੍ਰਹਮਾ ਭਾਲਣ ਸ੍ਰਿਸਟਿ ਗਇਆ ॥ ਆਗੈ ਅੰਤੁ ਨ ਪਾਇਓ ਤਾ ਕਾ ਕੰਸੁ ਛੇਦਿ ਕਿਆ ਵਡਾ ਭਇਆ ॥੩॥ ਰਤਨ ਉਪਾਇ |