Page 353

ਗੁਰ ਪਰਸਾਦੀ ਹਰਿ ਰਸੁ ਪਾਇਆ ਨਾਮੁ ਪਦਾਰਥੁ ਨਉ ਨਿਧਿ ਪਾਈ ॥੧॥ ਰਹਾਉ ॥ ਕਰਮ ਧਰਮ ਸਚੁ ਸਾਚਾ ਨਾਉ ॥ ਤਾ ਕੈ ਸਦ ਬਲਿਹਾਰੈ ਜਾਉ ॥ ਜੋ ਹਰਿ ਰਾਤੇ ਸੇ ਜਨ ਪਰਵਾਣੁ ॥ ਤਿਨ ਕੀ ਸੰਗਤਿ ਪਰਮ ਨਿਧਾਨੁ ॥੨॥ ਹਰਿ ਵਰੁ ਜਿਨਿ ਪਾਇਆ ਧਨ ਨਾਰੀ ॥ ਹਰਿ ਸਿਉ ਰਾਤੀ ਸਬਦੁ ਵੀਚਾਰੀ ॥ ਆਪਿ ਤਰੈ ਸੰਗਤਿ ਕੁਲ ਤਾਰੈ ॥ ਸਤਿਗੁਰੁ ਸੇਵਿ ਤਤੁ ਵੀਚਾਰੈ ॥੩॥ ਹਮਰੀ ਜਾਤਿ ਪਤਿ ਸਚੁ ਨਾਉ ॥ ਕਰਮ ਧਰਮ ਸੰਜਮੁ ਸਤ ਭਾਉ ॥ ਨਾਨਕ ਬਖਸੇ ਪੂਛ ਨ ਹੋਇ ॥ ਦੂਜਾ ਮੇਟੇ ਏਕੋ ਸੋਇ ॥੪॥੧੪॥ ਆਸਾ ਮਹਲਾ ੧ ॥ ਇਕਿ ਆਵਹਿ ਇਕਿ ਜਾਵਹਿ ਆਈ ॥ ਇਕਿ ਹਰਿ ਰਾਤੇ ਰਹਹਿ ਸਮਾਈ ॥ ਇਕਿ ਧਰਨਿ ਗਗਨ ਮਹਿ ਠਉਰ ਨ ਪਾਵਹਿ ॥ ਸੇ ਕਰਮਹੀਣ ਹਰਿ ਨਾਮੁ ਨ ਧਿਆਵਹਿ ॥੧॥ ਗੁਰ ਪੂਰੇ ਤੇ ਗਤਿ ਮਿਤਿ ਪਾਈ ॥ ਇਹੁ ਸੰਸਾਰੁ ਬਿਖੁ ਵਤ ਅਤਿ ਭਉਜਲੁ ਗੁਰ ਸਬਦੀ ਹਰਿ ਪਾਰਿ ਲੰਘਾਈ ॥੧॥ ਰਹਾਉ ॥ ਜਿਨ੍ਹ੍ਹ ਕਉ ਆਪਿ ਲਏ ਪ੍ਰਭੁ ਮੇਲਿ ॥ ਤਿਨ ਕਉ ਕਾਲੁ ਨ ਸਾਕੈ ਪੇਲਿ ॥ ਗੁਰਮੁਖਿ ਨਿਰਮਲ ਰਹਹਿ ਪਿਆਰੇ ॥ ਜਿਉ ਜਲ ਅੰਭ ਊਪਰਿ ਕਮਲ ਨਿਰਾਰੇ ॥੨॥ ਬੁਰਾ ਭਲਾ ਕਹੁ ਕਿਸ ਨੋ ਕਹੀਐ ॥ ਦੀਸੈ ਬ੍ਰਹਮੁ ਗੁਰਮੁਖਿ ਸਚੁ ਲਹੀਐ ॥ ਅਕਥੁ ਕਥਉ ਗੁਰਮਤਿ ਵੀਚਾਰੁ ॥ ਮਿਲਿ ਗੁਰ ਸੰਗਤਿ ਪਾਵਉ ਪਾਰੁ ॥੩॥ ਸਾਸਤ ਬੇਦ ਸਿੰਮ੍ਰਿਤਿ ਬਹੁ ਭੇਦ ॥ ਅਠਸਠਿ ਮਜਨੁ ਹਰਿ ਰਸੁ ਰੇਦ ॥ ਗੁਰਮੁਖਿ ਨਿਰਮਲੁ ਮੈਲੁ ਨ ਲਾਗੈ ॥ ਨਾਨਕ ਹਿਰਦੈ ਨਾਮੁ ਵਡੇ ਧੁਰਿ ਭਾਗੈ ॥੪॥੧੫॥ ਆਸਾ ਮਹਲਾ ੧ ॥ ਨਿਵਿ ਨਿਵਿ ਪਾਇ ਲਗਉ ਗੁਰ ਅਪੁਨੇ ਆਤਮ ਰਾਮੁ ਨਿਹਾਰਿਆ ॥ ਕਰਤ ਬੀਚਾਰੁ ਹਿਰਦੈ ਹਰਿ ਰਵਿਆ ਹਿਰਦੈ ਦੇਖਿ ਬੀਚਾਰਿਆ ॥੧॥ ਬੋਲਹੁ ਰਾਮੁ ਕਰੇ ਨਿਸਤਾਰਾ ॥ ਗੁਰ ਪਰਸਾਦਿ ਰਤਨੁ ਹਰਿ ਲਾਭੈ ਮਿਟੈ ਅਗਿਆਨੁ ਹੋਇ ਉਜੀਆਰਾ ॥੧॥ ਰਹਾਉ ॥ ਰਵਨੀ ਰਵੈ ਬੰਧਨ ਨਹੀ ਤੂਟਹਿ ਵਿਚਿ ਹਉਮੈ ਭਰਮੁ ਨ ਜਾਈ ॥ ਸਤਿਗੁਰੁ ਮਿਲੈ ਤ ਹਉਮੈ ਤੂਟੈ ਤਾ ਕੋ ਲੇਖੈ ਪਾਈ ॥੨॥ ਹਰਿ ਹਰਿ ਨਾਮੁ ਭਗਤਿ ਪ੍ਰਿਅ ਪ੍ਰੀਤਮੁ ਸੁਖ ਸਾਗਰੁ ਉਰ ਧਾਰੇ ॥ ਭਗਤਿ ਵਛਲੁ ਜਗਜੀਵਨੁ ਦਾਤਾ ਮਤਿ ਗੁਰਮਤਿ ਹਰਿ ਨਿਸਤਾਰੇ ॥੩॥ ਮਨ ਸਿਉ ਜੂਝਿ ਮਰੈ ਪ੍ਰਭੁ ਪਾਏ ਮਨਸਾ ਮਨਹਿ ਸਮਾਏ ॥ ਨਾਨਕ ਕ੍ਰਿਪਾ ਕਰੇ ਜਗਜੀਵਨੁ ਸਹਜ ਭਾਇ ਲਿਵ ਲਾਏ ॥੪॥੧੬॥ ਆਸਾ ਮਹਲਾ ੧ ॥ ਕਿਸ ਕਉ ਕਹਹਿ ਸੁਣਾਵਹਿ ਕਿਸ ਕਉ ਕਿਸੁ ਸਮਝਾਵਹਿ ਸਮਝਿ ਰਹੇ ॥ ਕਿਸੈ ਪੜਾਵਹਿ ਪੜਿ ਗੁਣਿ ਬੂਝੇ ਸਤਿਗੁਰ