![]() |
![]() |
![]() |
![]() |
Page 360 ॥੧॥ ਬਾਬਾ ਜੁਗਤਾ ਜੀਉ ਜੁਗਹ ਜੁਗ ਜੋਗੀ ਪਰਮ ਤੰਤ ਮਹਿ ਜੋਗੰ ॥ ਅੰਮ੍ਰਿਤੁ ਨਾਮੁ ਨਿਰੰਜਨ ਪਾਇਆ ਗਿਆਨ ਕਾਇਆ ਰਸ ਭੋਗੰ ॥੧॥ ਰਹਾਉ ॥ ਸਿਵ ਨਗਰੀ ਮਹਿ ਆਸਣਿ ਬੈਸਉ ਕਲਪ ਤਿਆਗੀ ਬਾਦੰ ॥ ਸਿੰਙੀ ਸਬਦੁ ਸਦਾ ਧੁਨਿ ਸੋਹੈ ਅਹਿਨਿਸਿ ਪੂਰੈ ਨਾਦੰ ॥੨॥ ਪਤੁ ਵੀਚਾਰੁ ਗਿਆਨ ਮਤਿ ਡੰਡਾ ਵਰਤਮਾਨ ਬਿਭੂਤੰ ॥ ਹਰਿ ਕੀਰਤਿ ਰਹਰਾਸਿ ਹਮਾਰੀ ਗੁਰਮੁਖਿ ਪੰਥੁ ਅਤੀਤੰ ॥੩॥ ਸਗਲੀ ਜੋਤਿ ਹਮਾਰੀ ਸੰਮਿਆ ਨਾਨਾ ਵਰਨ ਅਨੇਕੰ ॥ ਕਹੁ ਨਾਨਕ ਸੁਣਿ ਭਰਥਰਿ ਜੋਗੀ ਪਾਰਬ੍ਰਹਮ ਲਿਵ ਏਕੰ ॥੪॥੩॥੩੭॥ ਆਸਾ ਮਹਲਾ ੧ ॥ ਗੁੜੁ ਕਰਿ ਗਿਆਨੁ ਧਿਆਨੁ ਕਰਿ ਧਾਵੈ ਕਰਿ ਕਰਣੀ ਕਸੁ ਪਾਈਐ ॥ ਭਾਠੀ ਭਵਨੁ ਪ੍ਰੇਮ ਕਾ ਪੋਚਾ ਇਤੁ ਰਸਿ ਅਮਿਉ ਚੁਆਈਐ ॥੧॥ ਬਾਬਾ ਮਨੁ ਮਤਵਾਰੋ ਨਾਮ ਰਸੁ ਪੀਵੈ ਸਹਜ ਰੰਗ ਰਚਿ ਰਹਿਆ ॥ ਅਹਿਨਿਸਿ ਬਨੀ ਪ੍ਰੇਮ ਲਿਵ ਲਾਗੀ ਸਬਦੁ ਅਨਾਹਦ ਗਹਿਆ ॥੧॥ ਰਹਾਉ ॥ ਪੂਰਾ ਸਾਚੁ ਪਿਆਲਾ ਸਹਜੇ ਤਿਸਹਿ ਪੀਆਏ ਜਾ ਕਉ ਨਦਰਿ ਕਰੇ ॥ ਅੰਮ੍ਰਿਤ ਕਾ ਵਾਪਾਰੀ ਹੋਵੈ ਕਿਆ ਮਦਿ ਛੂਛੈ ਭਾਉ ਧਰੇ ॥੨॥ ਗੁਰ ਕੀ ਸਾਖੀ ਅੰਮ੍ਰਿਤ ਬਾਣੀ ਪੀਵਤ ਹੀ ਪਰਵਾਣੁ ਭਇਆ ॥ ਦਰ ਦਰਸਨ ਕਾ ਪ੍ਰੀਤਮੁ ਹੋਵੈ ਮੁਕਤਿ ਬੈਕੁੰਠੈ ਕਰੈ ਕਿਆ ॥੩॥ ਸਿਫਤੀ ਰਤਾ ਸਦ ਬੈਰਾਗੀ ਜੂਐ ਜਨਮੁ ਨ ਹਾਰੈ ॥ ਕਹੁ ਨਾਨਕ ਸੁਣਿ ਭਰਥਰਿ ਜੋਗੀ ਖੀਵਾ ਅੰਮ੍ਰਿਤ ਧਾਰੈ ॥੪॥੪॥੩੮॥ ਆਸਾ ਮਹਲਾ ੧ ॥ ਖੁਰਾਸਾਨ ਖਸਮਾਨਾ ਕੀਆ ਹਿੰਦੁਸਤਾਨੁ ਡਰਾਇਆ ॥ ਆਪੈ ਦੋਸੁ ਨ ਦੇਈ ਕਰਤਾ ਜਮੁ ਕਰਿ ਮੁਗਲੁ ਚੜਾਇਆ ॥ ਏਤੀ ਮਾਰ ਪਈ ਕਰਲਾਣੇ ਤੈਂ ਕੀ ਦਰਦੁ ਨ ਆਇਆ ॥੧॥ ਕਰਤਾ ਤੂੰ ਸਭਨਾ ਕਾ ਸੋਈ ॥ ਜੇ ਸਕਤਾ ਸਕਤੇ ਕਉ ਮਾਰੇ ਤਾ ਮਨਿ ਰੋਸੁ ਨ ਹੋਈ ॥੧॥ ਰਹਾਉ ॥ ਸਕਤਾ ਸੀਹੁ ਮਾਰੇ ਪੈ ਵਗੈ ਖਸਮੈ ਸਾ ਪੁਰਸਾਈ ॥ ਰਤਨ ਵਿਗਾੜਿ ਵਿਗੋਏ ਕੁਤੀ ਮੁਇਆ ਸਾਰ ਨ ਕਾਈ ॥ ਆਪੇ ਜੋੜਿ ਵਿਛੋੜੇ ਆਪੇ ਵੇਖੁ ਤੇਰੀ ਵਡਿਆਈ ॥੨॥ ਜੇ ਕੋ ਨਾਉ ਧਰਾਏ ਵਡਾ ਸਾਦ ਕਰੇ ਮਨਿ ਭਾਣੇ ॥ ਖਸਮੈ ਨਦਰੀ ਕੀੜਾ ਆਵੈ ਜੇਤੇ ਚੁਗੈ ਦਾਣੇ ॥ ਮਰਿ ਮਰਿ ਜੀਵੈ ਤਾ ਕਿਛੁ ਪਾਏ ਨਾਨਕ ਨਾਮੁ ਵਖਾਣੇ ॥੩॥੫॥੩੯॥ ਰਾਗੁ ਆਸਾ ਘਰੁ ੨ ਮਹਲਾ ੩ ੴ ਸਤਿਗੁਰ ਪ੍ਰਸਾਦਿ ॥ ਹਰਿ ਦਰਸਨੁ ਪਾਵੈ ਵਡਭਾਗਿ ॥ ਗੁਰ ਕੈ ਸਬਦਿ ਸਚੈ ਬੈਰਾਗਿ ॥ ਖਟੁ ਦਰਸਨੁ ਵਰਤੈ |