Page 361

ਵਰਤਾਰਾ ॥ ਗੁਰ ਕਾ ਦਰਸਨੁ ਅਗਮ ਅਪਾਰਾ ॥੧॥ ਗੁਰ ਕੈ ਦਰਸਨਿ ਮੁਕਤਿ ਗਤਿ ਹੋਇ ॥ ਸਾਚਾ ਆਪਿ ਵਸੈ ਮਨਿ ਸੋਇ ॥੧॥ ਰਹਾਉ ॥ ਗੁਰ ਦਰਸਨਿ ਉਧਰੈ ਸੰਸਾਰਾ ॥ ਜੇ ਕੋ ਲਾਏ ਭਾਉ ਪਿਆਰਾ ॥ ਭਾਉ ਪਿਆਰਾ ਲਾਏ ਵਿਰਲਾ ਕੋਇ ॥ ਗੁਰ ਕੈ ਦਰਸਨਿ ਸਦਾ ਸੁਖੁ ਹੋਇ ॥੨॥ ਗੁਰ ਕੈ ਦਰਸਨਿ ਮੋਖ ਦੁਆਰੁ ॥ ਸਤਿਗੁਰੁ ਸੇਵੈ ਪਰਵਾਰ ਸਾਧਾਰੁ ॥ ਨਿਗੁਰੇ ਕਉ ਗਤਿ ਕਾਈ ਨਾਹੀ ॥ ਅਵਗਣਿ ਮੁਠੇ ਚੋਟਾ ਖਾਹੀ ॥੩॥ ਗੁਰ ਕੈ ਸਬਦਿ ਸੁਖੁ ਸਾਂਤਿ ਸਰੀਰ ॥ ਗੁਰਮੁਖਿ ਤਾ ਕਉ ਲਗੈ ਨ ਪੀਰ ॥ ਜਮਕਾਲੁ ਤਿਸੁ ਨੇੜਿ ਨ ਆਵੈ ॥ ਨਾਨਕ ਗੁਰਮੁਖਿ ਸਾਚਿ ਸਮਾਵੈ ॥੪॥੧॥੪੦॥ ਆਸਾ ਮਹਲਾ ੩ ॥ ਸਬਦਿ ਮੁਆ ਵਿਚਹੁ ਆਪੁ ਗਵਾਇ ॥ ਸਤਿਗੁਰੁ ਸੇਵੇ ਤਿਲੁ ਨ ਤਮਾਇ ॥ ਨਿਰਭਉ ਦਾਤਾ ਸਦਾ ਮਨਿ ਹੋਇ ॥ ਸਚੀ ਬਾਣੀ ਪਾਏ ਭਾਗਿ ਕੋਇ ॥੧॥ ਗੁਣ ਸੰਗ੍ਰਹੁ ਵਿਚਹੁ ਅਉਗੁਣ ਜਾਹਿ ॥ ਪੂਰੇ ਗੁਰ ਕੈ ਸਬਦਿ ਸਮਾਹਿ ॥੧॥ ਰਹਾਉ ॥ ਗੁਣਾ ਕਾ ਗਾਹਕੁ ਹੋਵੈ ਸੋ ਗੁਣ ਜਾਣੈ ॥ ਅੰਮ੍ਰਿਤ ਸਬਦਿ ਨਾਮੁ ਵਖਾਣੈ ॥ ਸਾਚੀ ਬਾਣੀ ਸੂਚਾ ਹੋਇ ॥ ਗੁਣ ਤੇ ਨਾਮੁ ਪਰਾਪਤਿ ਹੋਇ ॥੨॥ ਗੁਣ ਅਮੋਲਕ ਪਾਏ ਨ ਜਾਹਿ ॥ ਮਨਿ ਨਿਰਮਲ ਸਾਚੈ ਸਬਦਿ ਸਮਾਹਿ ॥ ਸੇ ਵਡਭਾਗੀ ਜਿਨ੍ਹ੍ਹ ਨਾਮੁ ਧਿਆਇਆ ॥ ਸਦਾ ਗੁਣਦਾਤਾ ਮੰਨਿ ਵਸਾਇਆ ॥੩॥ ਜੋ ਗੁਣ ਸੰਗ੍ਰਹੈ ਤਿਨ੍ਹ੍ਹ ਬਲਿਹਾਰੈ ਜਾਉ ॥ ਦਰਿ ਸਾਚੈ ਸਾਚੇ ਗੁਣ ਗਾਉ ॥ ਆਪੇ ਦੇਵੈ ਸਹਜਿ ਸੁਭਾਇ ॥ ਨਾਨਕ ਕੀਮਤਿ ਕਹਣੁ ਨ ਜਾਇ ॥੪॥੨॥੪੧॥ ਆਸਾ ਮਹਲਾ ੩ ॥ ਸਤਿਗੁਰ ਵਿਚਿ ਵਡੀ ਵਡਿਆਈ ॥ ਚਿਰੀ ਵਿਛੁੰਨੇ ਮੇਲਿ ਮਿਲਾਈ ॥ ਆਪੇ ਮੇਲੇ ਮੇਲਿ ਮਿਲਾਏ ॥ ਆਪਣੀ ਕੀਮਤਿ ਆਪੇ ਪਾਏ ॥੧॥ ਹਰਿ ਕੀ ਕੀਮਤਿ ਕਿਨ ਬਿਧਿ ਹੋਇ ॥ ਹਰਿ ਅਪਰੰਪਰੁ ਅਗਮ ਅਗੋਚਰੁ ਗੁਰ ਕੈ ਸਬਦਿ ਮਿਲੈ ਜਨੁ ਕੋਇ ॥੧॥ ਰਹਾਉ ॥ ਗੁਰਮੁਖਿ ਕੀਮਤਿ ਜਾਣੈ ਕੋਇ ॥ ਵਿਰਲੇ ਕਰਮਿ ਪਰਾਪਤਿ ਹੋਇ ॥ ਊਚੀ ਬਾਣੀ ਊਚਾ ਹੋਇ ॥ ਗੁਰਮੁਖਿ ਸਬਦਿ ਵਖਾਣੈ ਕੋਇ ॥੨॥ ਵਿਣੁ ਨਾਵੈ ਦੁਖੁ ਦਰਦੁ ਸਰੀਰਿ ॥ ਸਤਿਗੁਰੁ ਭੇਟੇ ਤਾ ਉਤਰੈ ਪੀਰ ॥ ਬਿਨੁ ਗੁਰ ਭੇਟੇ ਦੁਖੁ ਕਮਾਇ ॥ ਮਨਮੁਖਿ ਬਹੁਤੀ ਮਿਲੈ ਸਜਾਇ ॥੩॥ ਹਰਿ ਕਾ ਨਾਮੁ ਮੀਠਾ ਅਤਿ ਰਸੁ ਹੋਇ ॥ ਪੀਵਤ ਰਹੈ ਪੀਆਏ ਸੋਇ ॥ ਗੁਰ ਕਿਰਪਾ ਤੇ ਹਰਿ ਰਸੁ ਪਾਏ ॥ ਨਾਨਕ ਨਾਮਿ ਰਤੇ ਗਤਿ ਪਾਏ ॥੪॥੩॥੪੨॥ ਆਸਾ ਮਹਲਾ ੩ ॥ ਮੇਰਾ ਪ੍ਰਭੁ ਸਾਚਾ ਗਹਿਰ ਗੰਭੀਰ ॥ ਸੇਵਤ ਹੀ ਸੁਖੁ ਸਾਂਤਿ ਸਰੀਰ ॥ ਸਬਦਿ ਤਰੇ ਜਨ ਸਹਜਿ ਸੁਭਾਇ ॥ ਤਿਨ ਕੈ