Page 379

ਬੇਲੀ ॥ ਪੀੜ ਗਈ ਫਿਰਿ ਨਹੀ ਦੁਹੇਲੀ ॥੧॥ ਰਹਾਉ ॥ ਕਰਿ ਕਿਰਪਾ ਚਰਨ ਸੰਗਿ ਮੇਲੀ ॥ ਸੂਖ ਸਹਜ ਆਨੰਦ ਸੁਹੇਲੀ ॥੧॥ ਸਾਧਸੰਗਿ ਗੁਣ ਗਾਇ ਅਤੋਲੀ ॥ ਹਰਿ ਸਿਮਰਤ ਨਾਨਕ ਭਈ ਅਮੋਲੀ ॥੨॥੩੫॥ ਆਸਾ ਮਹਲਾ ੫ ॥ ਕਾਮ ਕ੍ਰੋਧ ਮਾਇਆ ਮਦ ਮਤਸਰ ਏ ਖੇਲਤ ਸਭਿ ਜੂਐ ਹਾਰੇ ॥ ਸਤੁ ਸੰਤੋਖੁ ਦਇਆ ਧਰਮੁ ਸਚੁ ਇਹ ਅਪੁਨੈ ਗ੍ਰਿਹ ਭੀਤਰਿ ਵਾਰੇ ॥੧॥ ਜਨਮ ਮਰਨ ਚੂਕੇ ਸਭਿ ਭਾਰੇ ॥ ਮਿਲਤ ਸੰਗਿ ਭਇਓ ਮਨੁ ਨਿਰਮਲੁ ਗੁਰਿ ਪੂਰੈ ਲੈ ਖਿਨ ਮਹਿ ਤਾਰੇ ॥੧॥ ਰਹਾਉ ॥ ਸਭ ਕੀ ਰੇਨੁ ਹੋਇ ਰਹੈ ਮਨੂਆ ਸਗਲੇ ਦੀਸਹਿ ਮੀਤ ਪਿਆਰੇ ॥ ਸਭ ਮਧੇ ਰਵਿਆ ਮੇਰਾ ਠਾਕੁਰੁ ਦਾਨੁ ਦੇਤ ਸਭਿ ਜੀਅ ਸਮ੍ਹ੍ਹਾਰੇ ॥੨॥ ਏਕੋ ਏਕੁ ਆਪਿ ਇਕੁ ਏਕੈ ਏਕੈ ਹੈ ਸਗਲਾ ਪਾਸਾਰੇ ॥ ਜਪਿ ਜਪਿ ਹੋਏ ਸਗਲ ਸਾਧ ਜਨ ਏਕੁ ਨਾਮੁ ਧਿਆਇ ਬਹੁਤੁ ਉਧਾਰੇ ॥੩॥ ਗਹਿਰ ਗੰਭੀਰ ਬਿਅੰਤ ਗੁਸਾਈ ਅੰਤੁ ਨਹੀ ਕਿਛੁ ਪਾਰਾਵਾਰੇ ॥ ਤੁਮ੍ਹ੍ਹਰੀ ਕ੍ਰਿਪਾ ਤੇ ਗੁਨ ਗਾਵੈ ਨਾਨਕ ਧਿਆਇ ਧਿਆਇ ਪ੍ਰਭ ਕਉ ਨਮਸਕਾਰੇ ॥੪॥੩੬॥ ਆਸਾ ਮਹਲਾ ੫ ॥ ਤੂ ਬਿਅੰਤੁ ਅਵਿਗਤੁ ਅਗੋਚਰੁ ਇਹੁ ਸਭੁ ਤੇਰਾ ਆਕਾਰੁ ॥ ਕਿਆ ਹਮ ਜੰਤ ਕਰਹ ਚਤੁਰਾਈ ਜਾਂ ਸਭੁ ਕਿਛੁ ਤੁਝੈ ਮਝਾਰਿ ॥੧॥ ਮੇਰੇ ਸਤਿਗੁਰ ਅਪਨੇ ਬਾਲਿਕ ਰਾਖਹੁ ਲੀਲਾ ਧਾਰਿ ॥ ਦੇਹੁ ਸੁਮਤਿ ਸਦਾ ਗੁਣ ਗਾਵਾ ਮੇਰੇ ਠਾਕੁਰ ਅਗਮ ਅਪਾਰ ॥੧॥ ਰਹਾਉ ॥ ਜੈਸੇ ਜਨਨਿ ਜਠਰ ਮਹਿ ਪ੍ਰਾਨੀ ਓਹੁ ਰਹਤਾ ਨਾਮ ਅਧਾਰਿ ॥ ਅਨਦੁ ਕਰੈ ਸਾਸਿ ਸਾਸਿ ਸਮ੍ਹ੍ਹਾਰੈ ਨਾ ਪੋਹੈ ਅਗਨਾਰਿ ॥੨॥ ਪਰ ਧਨ ਪਰ ਦਾਰਾ ਪਰ ਨਿੰਦਾ ਇਨ ਸਿਉ ਪ੍ਰੀਤਿ ਨਿਵਾਰਿ ॥ ਚਰਨ ਕਮਲ ਸੇਵੀ ਰਿਦ ਅੰਤਰਿ ਗੁਰ ਪੂਰੇ ਕੈ ਆਧਾਰਿ ॥੩॥ ਗ੍ਰਿਹੁ ਮੰਦਰ ਮਹਲਾ ਜੋ ਦੀਸਹਿ ਨਾ ਕੋਈ ਸੰਗਾਰਿ ॥ ਜਬ ਲਗੁ ਜੀਵਹਿ ਕਲੀ ਕਾਲ ਮਹਿ ਜਨ ਨਾਨਕ ਨਾਮੁ ਸਮ੍ਹ੍ਹਾਰਿ ॥੪॥੩੭॥

ਆਸਾ ਘਰੁ ੩ ਮਹਲਾ ੫    ੴ ਸਤਿਗੁਰ ਪ੍ਰਸਾਦਿ ॥

ਰਾਜ ਮਿਲਕ ਜੋਬਨ ਗ੍ਰਿਹ ਸੋਭਾ ਰੂਪਵੰਤੁ ਜੋੁਆਨੀ ॥ ਬਹੁਤੁ ਦਰਬੁ ਹਸਤੀ ਅਰੁ ਘੋੜੇ ਲਾਲ ਲਾਖ ਬੈ ਆਨੀ ॥ ਆਗੈ ਦਰਗਹਿ ਕਾਮਿ ਨ ਆਵੈ ਛੋਡਿ ਚਲੈ ਅਭਿਮਾਨੀ ॥੧॥ ਕਾਹੇ ਏਕ ਬਿਨਾ ਚਿਤੁ ਲਾਈਐ ॥ ਊਠਤ ਬੈਠਤ ਸੋਵਤ ਜਾਗਤ ਸਦਾ ਸਦਾ ਹਰਿ ਧਿਆਈਐ ॥੧॥ ਰਹਾਉ ॥ ਮਹਾ ਬਚਿਤ੍ਰ ਸੁੰਦਰ ਆਖਾੜੇ ਰਣ ਮਹਿ ਜਿਤੇ