![]() |
![]() |
![]() |
![]() |
Page 380 ਪਵਾੜੇ ॥ ਹਉ ਮਾਰਉ ਹਉ ਬੰਧਉ ਛੋਡਉ ਮੁਖ ਤੇ ਏਵ ਬਬਾੜੇ ॥ ਆਇਆ ਹੁਕਮੁ ਪਾਰਬ੍ਰਹਮ ਕਾ ਛੋਡਿ ਚਲਿਆ ਏਕ ਦਿਹਾੜੇ ॥੨॥ ਕਰਮ ਧਰਮ ਜੁਗਤਿ ਬਹੁ ਕਰਤਾ ਕਰਣੈਹਾਰੁ ਨ ਜਾਨੈ ॥ ਉਪਦੇਸੁ ਕਰੈ ਆਪਿ ਨ ਕਮਾਵੈ ਤਤੁ ਸਬਦੁ ਨ ਪਛਾਨੈ ॥ ਨਾਂਗਾ ਆਇਆ ਨਾਂਗੋ ਜਾਸੀ ਜਿਉ ਹਸਤੀ ਖਾਕੁ ਛਾਨੈ ॥੩॥ ਸੰਤ ਸਜਨ ਸੁਨਹੁ ਸਭਿ ਮੀਤਾ ਝੂਠਾ ਏਹੁ ਪਸਾਰਾ ॥ ਮੇਰੀ ਮੇਰੀ ਕਰਿ ਕਰਿ ਡੂਬੇ ਖਪਿ ਖਪਿ ਮੁਏ ਗਵਾਰਾ ॥ ਗੁਰ ਮਿਲਿ ਨਾਨਕ ਨਾਮੁ ਧਿਆਇਆ ਸਾਚਿ ਨਾਮਿ ਨਿਸਤਾਰਾ ॥੪॥੧॥੩੮॥ ਰਾਗੁ ਆਸਾ ਘਰੁ ੫ ਮਹਲਾ ੫ ੴ ਸਤਿਗੁਰ ਪ੍ਰਸਾਦਿ ॥ ਭ੍ਰਮ ਮਹਿ ਸੋਈ ਸਗਲ ਜਗਤ ਧੰਧ ਅੰਧ ॥ ਕੋਊ ਜਾਗੈ ਹਰਿ ਜਨੁ ॥੧॥ ਮਹਾ ਮੋਹਨੀ ਮਗਨ ਪ੍ਰਿਅ ਪ੍ਰੀਤਿ ਪ੍ਰਾਨ ॥ ਕੋਊ ਤਿਆਗੈ ਵਿਰਲਾ ॥੨॥ ਚਰਨ ਕਮਲ ਆਨੂਪ ਹਰਿ ਸੰਤ ਮੰਤ ॥ ਕੋਊ ਲਾਗੈ ਸਾਧੂ ॥੩॥ ਨਾਨਕ ਸਾਧੂ ਸੰਗਿ ਜਾਗੇ ਗਿਆਨ ਰੰਗਿ ॥ ਵਡਭਾਗੇ ਕਿਰਪਾ ॥੪॥੧॥੩੯॥ ੴ ਸਤਿਗੁਰ ਪ੍ਰਸਾਦਿ ॥ ਰਾਗੁ ਆਸਾ ਘਰੁ ੬ ਮਹਲਾ ੫ ॥ ਜੋ ਤੁਧੁ ਭਾਵੈ ਸੋ ਪਰਵਾਨਾ ਸੂਖੁ ਸਹਜੁ ਮਨਿ ਸੋਈ ॥ ਕਰਣ ਕਾਰਣ ਸਮਰਥ ਅਪਾਰਾ ਅਵਰੁ ਨਾਹੀ ਰੇ ਕੋਈ ॥੧॥ ਤੇਰੇ ਜਨ ਰਸਕਿ ਰਸਕਿ ਗੁਣ ਗਾਵਹਿ ॥ ਮਸਲਤਿ ਮਤਾ ਸਿਆਣਪ ਜਨ ਕੀ ਜੋ ਤੂੰ ਕਰਹਿ ਕਰਾਵਹਿ ॥੧॥ ਰਹਾਉ ॥ ਅੰਮ੍ਰਿਤੁ ਨਾਮੁ ਤੁਮਾਰਾ ਪਿਆਰੇ ਸਾਧਸੰਗਿ ਰਸੁ ਪਾਇਆ ॥ ਤ੍ਰਿਪਤਿ ਅਘਾਇ ਸੇਈ ਜਨ ਪੂਰੇ ਸੁਖ ਨਿਧਾਨੁ ਹਰਿ ਗਾਇਆ ॥੨॥ ਜਾ ਕਉ ਟੇਕ ਤੁਮ੍ਹ੍ਹਾਰੀ ਸੁਆਮੀ ਤਾ ਕਉ ਨਾਹੀ ਚਿੰਤਾ ॥ ਜਾ ਕਉ ਦਇਆ ਤੁਮਾਰੀ ਹੋਈ ਸੇ ਸਾਹ ਭਲੇ ਭਗਵੰਤਾ ॥੩॥ ਭਰਮ ਮੋਹ ਧ੍ਰੋਹ ਸਭਿ ਨਿਕਸੇ ਜਬ ਕਾ ਦਰਸਨੁ ਪਾਇਆ ॥ ਵਰਤਣਿ ਨਾਮੁ ਨਾਨਕ ਸਚੁ ਕੀਨਾ ਹਰਿ ਨਾਮੇ ਰੰਗਿ ਸਮਾਇਆ ॥੪॥੧॥੪੦॥ ਆਸਾ ਮਹਲਾ ੫ ॥ ਜਨਮ ਜਨਮ ਕੀ ਮਲੁ ਧੋਵੈ ਪਰਾਈ ਆਪਣਾ ਕੀਤਾ ਪਾਵੈ ॥ ਈਹਾ ਸੁਖੁ ਨਹੀ ਦਰਗਹ ਢੋਈ ਜਮ ਪੁਰਿ ਜਾਇ ਪਚਾਵੈ ॥੧॥ ਨਿੰਦਕਿ ਅਹਿਲਾ ਜਨਮੁ ਗਵਾਇਆ ॥ ਪਹੁਚਿ ਨ ਸਾਕੈ ਕਾਹੂ ਬਾਤੈ ਆਗੈ ਠਉਰ ਨ ਪਾਇਆ ॥੧॥ ਰਹਾਉ ॥ ਕਿਰਤੁ ਪਇਆ ਨਿੰਦਕ ਬਪੁਰੇ ਕਾ ਕਿਆ ਓਹੁ ਕਰੈ ਬਿਚਾਰਾ ॥ ਤਹਾ ਬਿਗੂਤਾ |