Page 401

ਸਦ ਸਦ ਬਲਿ ਜਾਉ ॥ ਗੁਰੂ ਵਿਟਹੁ ਹਉ ਵਾਰਿਆ ਜਿਸੁ ਮਿਲਿ ਸਚੁ ਸੁਆਉ ॥੧॥ ਰਹਾਉ ॥ ਸਗੁਨ ਅਪਸਗੁਨ ਤਿਸ ਕਉ ਲਗਹਿ ਜਿਸੁ ਚੀਤਿ ਨ ਆਵੈ ॥ ਤਿਸੁ ਜਮੁ ਨੇੜਿ ਨ ਆਵਈ ਜੋ ਹਰਿ ਪ੍ਰਭਿ ਭਾਵੈ ॥੨॥ ਪੁੰਨ ਦਾਨ ਜਪ ਤਪ ਜੇਤੇ ਸਭ ਊਪਰਿ ਨਾਮੁ ॥ ਹਰਿ ਹਰਿ ਰਸਨਾ ਜੋ ਜਪੈ ਤਿਸੁ ਪੂਰਨ ਕਾਮੁ ॥੩॥ ਭੈ ਬਿਨਸੇ ਭ੍ਰਮ ਮੋਹ ਗਏ ਕੋ ਦਿਸੈ ਨ ਬੀਆ ॥ ਨਾਨਕ ਰਾਖੇ ਪਾਰਬ੍ਰਹਮਿ ਫਿਰਿ ਦੂਖੁ ਨ ਥੀਆ ॥੪॥੧੮॥੧੨੦॥

ਆਸਾ ਘਰੁ ੯ ਮਹਲਾ ੫   ੴ ਸਤਿਗੁਰ ਪ੍ਰਸਾਦਿ ॥

ਚਿਤਵਉ ਚਿਤਵਿ ਸਰਬ ਸੁਖ ਪਾਵਉ ਆਗੈ ਭਾਵਉ ਕਿ ਨ ਭਾਵਉ ॥ ਏਕੁ ਦਾਤਾਰੁ ਸਗਲ ਹੈ ਜਾਚਿਕ ਦੂਸਰ ਕੈ ਪਹਿ ਜਾਵਉ ॥੧॥ ਹਉ ਮਾਗਉ ਆਨ ਲਜਾਵਉ ॥ ਸਗਲ ਛਤ੍ਰਪਤਿ ਏਕੋ ਠਾਕੁਰੁ ਕਉਨੁ ਸਮਸਰਿ ਲਾਵਉ ॥੧॥ ਰਹਾਉ ॥ ਊਠਉ ਬੈਸਉ ਰਹਿ ਭਿ ਨ ਸਾਕਉ ਦਰਸਨੁ ਖੋਜਿ ਖੋਜਾਵਉ ॥ ਬ੍ਰਹਮਾਦਿਕ ਸਨਕਾਦਿਕ ਸਨਕ ਸਨੰਦਨ ਸਨਾਤਨ ਸਨਤਕੁਮਾਰ ਤਿਨ੍ਹ੍ਹ ਕਉ ਮਹਲੁ ਦੁਲਭਾਵਉ ॥੨॥ ਅਗਮ ਅਗਮ ਆਗਾਧਿ ਬੋਧ ਕੀਮਤਿ ਪਰੈ ਨ ਪਾਵਉ ॥ ਤਾਕੀ ਸਰਣਿ ਸਤਿ ਪੁਰਖ ਕੀ ਸਤਿਗੁਰੁ ਪੁਰਖੁ ਧਿਆਵਉ ॥੩॥ ਭਇਓ ਕ੍ਰਿਪਾਲੁ ਦਇਆਲੁ ਪ੍ਰਭੁ ਠਾਕੁਰੁ ਕਾਟਿਓ ਬੰਧੁ ਗਰਾਵਉ ॥ ਕਹੁ ਨਾਨਕ ਜਉ ਸਾਧਸੰਗੁ ਪਾਇਓ ਤਉ ਫਿਰਿ ਜਨਮਿ ਨ ਆਵਉ ॥੪॥੧॥੧੨੧॥ ਆਸਾ ਮਹਲਾ ੫ ॥ ਅੰਤਰਿ ਗਾਵਉ ਬਾਹਰਿ ਗਾਵਉ ਗਾਵਉ ਜਾਗਿ ਸਵਾਰੀ ॥ ਸੰਗਿ ਚਲਨ ਕਉ ਤੋਸਾ ਦੀਨ੍ਹ੍ਹਾ ਗੋਬਿੰਦ ਨਾਮ ਕੇ ਬਿਉਹਾਰੀ ॥੧॥ ਅਵਰ ਬਿਸਾਰੀ ਬਿਸਾਰੀ ॥ ਨਾਮ ਦਾਨੁ ਗੁਰਿ ਪੂਰੈ ਦੀਓ ਮੈ ਏਹੋ ਆਧਾਰੀ ॥੧॥ ਰਹਾਉ ॥ ਦੂਖਨਿ ਗਾਵਉ ਸੁਖਿ ਭੀ ਗਾਵਉ ਮਾਰਗਿ ਪੰਥਿ ਸਮ੍ਹ੍ਹਾਰੀ ॥ ਨਾਮ ਦ੍ਰਿੜੁ ਗੁਰਿ ਮਨ ਮਹਿ ਦੀਆ ਮੋਰੀ ਤਿਸਾ ਬੁਝਾਰੀ ॥੨॥ ਦਿਨੁ ਭੀ ਗਾਵਉ ਰੈਨੀ ਗਾਵਉ ਗਾਵਉ ਸਾਸਿ ਸਾਸਿ ਰਸਨਾਰੀ ॥ ਸਤਸੰਗਤਿ ਮਹਿ ਬਿਸਾਸੁ ਹੋਇ ਹਰਿ ਜੀਵਤ ਮਰਤ ਸੰਗਾਰੀ ॥੩॥ ਜਨ ਨਾਨਕ ਕਉ ਇਹੁ ਦਾਨੁ ਦੇਹੁ ਪ੍ਰਭ ਪਾਵਉ ਸੰਤ ਰੇਨ ਉਰਿ ਧਾਰੀ ॥ ਸ੍ਰਵਨੀ ਕਥਾ ਨੈਨ ਦਰਸੁ ਪੇਖਉ ਮਸਤਕੁ ਗੁਰ ਚਰਨਾਰੀ ॥੪॥੨॥੧੨੨॥

ੴ ਸਤਿਗੁਰ ਪ੍ਰਸਾਦਿ ॥ ਆਸਾ ਘਰੁ ੧੦ ਮਹਲਾ ੫ ॥ ਜਿਸ ਨੋ ਤੂੰ ਅਸਥਿਰੁ ਕਰਿ ਮਾਨਹਿ ਤੇ ਪਾਹੁਨ ਦੋ ਦਾਹਾ ॥