Page 403

ਦਿਨੁ ਰੈਨਿ ਬਿਹਾਵੈ ਪਲੁ ਖਿਨੁ ਛੀਜੈ ਅਰਜਾਧੇ ॥ ਜੈਸੇ ਮੀਠੈ ਸਾਦਿ ਲੋਭਾਏ ਝੂਠ ਧੰਧਿ ਦੁਰਗਾਧੇ ॥੨॥ ਕਾਮ ਕ੍ਰੋਧ ਅਰੁ ਲੋਭ ਮੋਹ ਇਹ ਇੰਦ੍ਰੀ ਰਸਿ ਲਪਟਾਧੇ ॥ ਦੀਈ ਭਵਾਰੀ ਪੁਰਖਿ ਬਿਧਾਤੈ ਬਹੁਰਿ ਬਹੁਰਿ ਜਨਮਾਧੇ ॥੩॥ ਜਉ ਭਇਓ ਕ੍ਰਿਪਾਲੁ ਦੀਨ ਦੁਖ ਭੰਜਨੁ ਤਉ ਗੁਰ ਮਿਲਿ ਸਭ ਸੁਖ ਲਾਧੇ ॥ ਕਹੁ ਨਾਨਕ ਦਿਨੁ ਰੈਨਿ ਧਿਆਵਉ ਮਾਰਿ ਕਾਢੀ ਸਗਲ ਉਪਾਧੇ ॥੪॥ ਇਉ ਜਪਿਓ ਭਾਈ ਪੁਰਖੁ ਬਿਧਾਤੇ ॥ ਭਇਓ ਕ੍ਰਿਪਾਲੁ ਦੀਨ ਦੁਖ ਭੰਜਨੁ ਜਨਮ ਮਰਣ ਦੁਖ ਲਾਥੇ ॥੧॥ ਰਹਾਉ ਦੂਜਾ ॥੪॥੪॥੧੨੬॥ ਆਸਾ ਮਹਲਾ ੫ ॥ ਨਿਮਖ ਕਾਮ ਸੁਆਦ ਕਾਰਣਿ ਕੋਟਿ ਦਿਨਸ ਦੁਖੁ ਪਾਵਹਿ ॥ ਘਰੀ ਮੁਹਤ ਰੰਗ ਮਾਣਹਿ ਫਿਰਿ ਬਹੁਰਿ ਬਹੁਰਿ ਪਛੁਤਾਵਹਿ ॥੧॥ ਅੰਧੇ ਚੇਤਿ ਹਰਿ ਹਰਿ ਰਾਇਆ ॥ ਤੇਰਾ ਸੋ ਦਿਨੁ ਨੇੜੈ ਆਇਆ ॥੧॥ ਰਹਾਉ ॥ ਪਲਕ ਦ੍ਰਿਸਟਿ ਦੇਖਿ ਭੂਲੋ ਆਕ ਨੀਮ ਕੋ ਤੂੰਮਰੁ ॥ ਜੈਸਾ ਸੰਗੁ ਬਿਸੀਅਰ ਸਿਉ ਹੈ ਰੇ ਤੈਸੋ ਹੀ ਇਹੁ ਪਰ ਗ੍ਰਿਹੁ ॥੨॥ ਬੈਰੀ ਕਾਰਣਿ ਪਾਪ ਕਰਤਾ ਬਸਤੁ ਰਹੀ ਅਮਾਨਾ ॥ ਛੋਡਿ ਜਾਹਿ ਤਿਨ ਹੀ ਸਿਉ ਸੰਗੀ ਸਾਜਨ ਸਿਉ ਬੈਰਾਨਾ ॥੩॥ ਸਗਲ ਸੰਸਾਰੁ ਇਹੈ ਬਿਧਿ ਬਿਆਪਿਓ ਸੋ ਉਬਰਿਓ ਜਿਸੁ ਗੁਰੁ ਪੂਰਾ ॥ ਕਹੁ ਨਾਨਕ ਭਵ ਸਾਗਰੁ ਤਰਿਓ ਭਏ ਪੁਨੀਤ ਸਰੀਰਾ ॥੪॥੫॥੧੨੭॥ ਆਸਾ ਮਹਲਾ ੫ ਦੁਪਦੇ ॥ ਲੂਕਿ ਕਮਾਨੋ ਸੋਈ ਤੁਮ੍ਹ੍ਹ ਪੇਖਿਓ ਮੂੜ ਮੁਗਧ ਮੁਕਰਾਨੀ ॥ ਆਪ ਕਮਾਨੇ ਕਉ ਲੇ ਬਾਂਧੇ ਫਿਰਿ ਪਾਛੈ ਪਛੁਤਾਨੀ ॥੧॥ ਪ੍ਰਭ ਮੇਰੇ ਸਭ ਬਿਧਿ ਆਗੈ ਜਾਨੀ ॥ ਭ੍ਰਮ ਕੇ ਮੂਸੇ ਤੂੰ ਰਾਖਤ ਪਰਦਾ ਪਾਛੈ ਜੀਅ ਕੀ ਮਾਨੀ ॥੧॥ ਰਹਾਉ ॥ ਜਿਤੁ ਜਿਤੁ ਲਾਏ ਤਿਤੁ ਤਿਤੁ ਲਾਗੇ ਕਿਆ ਕੋ ਕਰੈ ਪਰਾਨੀ ॥ ਬਖਸਿ ਲੈਹੁ ਪਾਰਬ੍ਰਹਮ ਸੁਆਮੀ ਨਾਨਕ ਸਦ ਕੁਰਬਾਨੀ ॥੨॥੬॥੧੨੮॥ ਆਸਾ ਮਹਲਾ ੫ ॥ ਅਪੁਨੇ ਸੇਵਕ ਕੀ ਆਪੇ ਰਾਖੈ ਆਪੇ ਨਾਮੁ ਜਪਾਵੈ ॥ ਜਹ ਜਹ ਕਾਜ ਕਿਰਤਿ ਸੇਵਕ ਕੀ ਤਹਾ ਤਹਾ ਉਠਿ ਧਾਵੈ ॥੧॥ ਸੇਵਕ ਕਉ ਨਿਕਟੀ ਹੋਇ ਦਿਖਾਵੈ ॥ ਜੋ ਜੋ ਕਹੈ ਠਾਕੁਰ ਪਹਿ ਸੇਵਕੁ ਤਤਕਾਲ ਹੋਇ ਆਵੈ ॥੧॥ ਰਹਾਉ ॥ ਤਿਸੁ ਸੇਵਕ ਕੈ ਹਉ ਬਲਿਹਾਰੀ ਜੋ ਅਪਨੇ ਪ੍ਰਭ ਭਾਵੈ ॥ ਤਿਸ ਕੀ ਸੋਇ ਸੁਣੀ ਮਨੁ ਹਰਿਆ ਤਿਸੁ ਨਾਨਕ ਪਰਸਣਿ ਆਵੈ ॥੨॥੭॥੧੨੯॥

ਆਸਾ ਘਰੁ ੧੧ ਮਹਲਾ ੫    ੴ ਸਤਿਗੁਰ ਪ੍ਰਸਾਦਿ ॥

ਨਟੂਆ ਭੇਖ ਦਿਖਾਵੈ ਬਹੁ ਬਿਧਿ ਜੈਸਾ ਹੈ ਓਹੁ ਤੈਸਾ ਰੇ ॥ ਅਨਿਕ ਜੋਨਿ ਭ੍ਰਮਿਓ ਭ੍ਰਮ ਭੀਤਰਿ ਸੁਖਹਿ ਨਾਹੀ