Page 404

ਪਰਵੇਸਾ ਰੇ ॥੧॥ ਸਾਜਨ ਸੰਤ ਹਮਾਰੇ ਮੀਤਾ ਬਿਨੁ ਹਰਿ ਹਰਿ ਆਨੀਤਾ ਰੇ ॥ ਸਾਧਸੰਗਿ ਮਿਲਿ ਹਰਿ ਗੁਣ ਗਾਏ ਇਹੁ ਜਨਮੁ ਪਦਾਰਥੁ ਜੀਤਾ ਰੇ ॥੧॥ ਰਹਾਉ ॥ ਤ੍ਰੈ ਗੁਣ ਮਾਇਆ ਬ੍ਰਹਮ ਕੀ ਕੀਨ੍ਹ੍ਹੀ ਕਹਹੁ ਕਵਨ ਬਿਧਿ ਤਰੀਐ ਰੇ ॥ ਘੂਮਨ ਘੇਰ ਅਗਾਹ ਗਾਖਰੀ ਗੁਰ ਸਬਦੀ ਪਾਰਿ ਉਤਰੀਐ ਰੇ ॥੨॥ ਖੋਜਤ ਖੋਜਤ ਖੋਜਿ ਬੀਚਾਰਿਓ ਤਤੁ ਨਾਨਕ ਇਹੁ ਜਾਨਾ ਰੇ ॥ ਸਿਮਰਤ ਨਾਮੁ ਨਿਧਾਨੁ ਨਿਰਮੋਲਕੁ ਮਨੁ ਮਾਣਕੁ ਪਤੀਆਨਾ ਰੇ ॥੩॥੧॥੧੩੦॥ ਆਸਾ ਮਹਲਾ ੫ ਦੁਪਦੇ ॥ ਗੁਰ ਪਰਸਾਦਿ ਮੇਰੈ ਮਨਿ ਵਸਿਆ ਜੋ ਮਾਗਉ ਸੋ ਪਾਵਉ ਰੇ ॥ ਨਾਮ ਰੰਗਿ ਇਹੁ ਮਨੁ ਤ੍ਰਿਪਤਾਨਾ ਬਹੁਰਿ ਨ ਕਤਹੂੰ ਧਾਵਉ ਰੇ ॥੧॥ ਹਮਰਾ ਠਾਕੁਰੁ ਸਭ ਤੇ ਊਚਾ ਰੈਣਿ ਦਿਨਸੁ ਤਿਸੁ ਗਾਵਉ ਰੇ ॥ ਖਿਨ ਮਹਿ ਥਾਪਿ ਉਥਾਪਨਹਾਰਾ ਤਿਸ ਤੇ ਤੁਝਹਿ ਡਰਾਵਉ ਰੇ ॥੧॥ ਰਹਾਉ ॥ ਜਬ ਦੇਖਉ ਪ੍ਰਭੁ ਅਪੁਨਾ ਸੁਆਮੀ ਤਉ ਅਵਰਹਿ ਚੀਤਿ ਨ ਪਾਵਉ ਰੇ ॥ ਨਾਨਕੁ ਦਾਸੁ ਪ੍ਰਭਿ ਆਪਿ ਪਹਿਰਾਇਆ ਭ੍ਰਮੁ ਭਉ ਮੇਟਿ ਲਿਖਾਵਉ ਰੇ ॥੨॥੨॥੧੩੧॥ ਆਸਾ ਮਹਲਾ ੫ ॥ ਚਾਰਿ ਬਰਨ ਚਉਹਾ ਕੇ ਮਰਦਨ ਖਟੁ ਦਰਸਨ ਕਰ ਤਲੀ ਰੇ ॥ ਸੁੰਦਰ ਸੁਘਰ ਸਰੂਪ ਸਿਆਨੇ ਪੰਚਹੁ ਹੀ ਮੋਹਿ ਛਲੀ ਰੇ ॥੧॥ ਜਿਨਿ ਮਿਲਿ ਮਾਰੇ ਪੰਚ ਸੂਰਬੀਰ ਐਸੋ ਕਉਨੁ ਬਲੀ ਰੇ ॥ ਜਿਨਿ ਪੰਚ ਮਾਰਿ ਬਿਦਾਰਿ ਗੁਦਾਰੇ ਸੋ ਪੂਰਾ ਇਹ ਕਲੀ ਰੇ ॥੧॥ ਰਹਾਉ ॥ ਵਡੀ ਕੋਮ ਵਸਿ ਭਾਗਹਿ ਨਾਹੀ ਮੁਹਕਮ ਫਉਜ ਹਠਲੀ ਰੇ ॥ ਕਹੁ ਨਾਨਕ ਤਿਨਿ ਜਨਿ ਨਿਰਦਲਿਆ ਸਾਧਸੰਗਤਿ ਕੈ ਝਲੀ ਰੇ ॥੨॥੩॥੧੩੨॥ ਆਸਾ ਮਹਲਾ ੫ ॥ ਨੀਕੀ ਜੀਅ ਕੀ ਹਰਿ ਕਥਾ ਊਤਮ ਆਨ ਸਗਲ ਰਸ ਫੀਕੀ ਰੇ ॥੧॥ ਰਹਾਉ ॥ ਬਹੁ ਗੁਨਿ ਧੁਨਿ ਮੁਨਿ ਜਨ ਖਟੁ ਬੇਤੇ ਅਵਰੁ ਨ ਕਿਛੁ ਲਾਈਕੀ ਰੇ ॥੧॥ ਬਿਖਾਰੀ ਨਿਰਾਰੀ ਅਪਾਰੀ ਸਹਜਾਰੀ ਸਾਧਸੰਗਿ ਨਾਨਕ ਪੀਕੀ ਰੇ ॥੨॥੪॥੧੩੩॥ ਆਸਾ ਮਹਲਾ ੫ ॥ ਹਮਾਰੀ ਪਿਆਰੀ ਅੰਮ੍ਰਿਤ ਧਾਰੀ ਗੁਰਿ ਨਿਮਖ ਨ ਮਨ ਤੇ ਟਾਰੀ ਰੇ ॥੧॥ ਰਹਾਉ ॥ ਦਰਸਨ ਪਰਸਨ ਸਰਸਨ ਹਰਸਨ ਰੰਗਿ ਰੰਗੀ ਕਰਤਾਰੀ ਰੇ ॥੧॥ ਖਿਨੁ ਰਮ ਗੁਰ ਗਮ ਹਰਿ ਦਮ ਨਹ ਜਮ ਹਰਿ ਕੰਠਿ ਨਾਨਕ ਉਰਿ ਹਾਰੀ ਰੇ ॥੨॥੫॥੧੩੪॥ ਆਸਾ ਮਹਲਾ ੫ ॥ ਨੀਕੀ ਸਾਧ ਸੰਗਾਨੀ ॥ ਰਹਾਉ ॥ ਪਹਰ ਮੂਰਤ ਪਲ ਗਾਵਤ ਗਾਵਤ ਗੋਵਿੰਦ ਗੋਵਿੰਦ ਵਖਾਨੀ ॥੧॥ ਚਾਲਤ ਬੈਸਤ ਸੋਵਤ ਹਰਿ ਜਸੁ ਮਨਿ ਤਨਿ ਚਰਨ ਖਟਾਨੀ ॥੨॥ ਹਂਉ ਹਉਰੋ ਤੂ ਠਾਕੁਰੁ ਗਉਰੋ ਨਾਨਕ ਸਰਨਿ ਪਛਾਨੀ ॥੩॥੬॥੧੩੫॥