Page 406

ਕਾ ਚਾਉ ॥ ਦਇਆ ਕਰਹੁ ਕਿਰਮ ਅਪੁਨੇ ਕਉ ਇਹੈ ਮਨੋਰਥੁ ਸੁਆਉ ॥੨॥ ਤਨੁ ਧਨੁ ਤੇਰਾ ਤੂੰ ਪ੍ਰਭੁ ਮੇਰਾ ਹਮਰੈ ਵਸਿ ਕਿਛੁ ਨਾਹਿ ॥ ਜਿਉ ਜਿਉ ਰਾਖਹਿ ਤਿਉ ਤਿਉ ਰਹਣਾ ਤੇਰਾ ਦੀਆ ਖਾਹਿ ॥੩॥ ਜਨਮ ਜਨਮ ਕੇ ਕਿਲਵਿਖ ਕਾਟੈ ਮਜਨੁ ਹਰਿ ਜਨ ਧੂਰਿ ॥ ਭਾਇ ਭਗਤਿ ਭਰਮ ਭਉ ਨਾਸੈ ਹਰਿ ਨਾਨਕ ਸਦਾ ਹਜੂਰਿ ॥੪॥੪॥੧੩੯॥ ਆਸਾ ਮਹਲਾ ੫ ॥ ਅਗਮ ਅਗੋਚਰੁ ਦਰਸੁ ਤੇਰਾ ਸੋ ਪਾਏ ਜਿਸੁ ਮਸਤਕਿ ਭਾਗੁ ॥ ਆਪਿ ਕ੍ਰਿਪਾਲਿ ਕ੍ਰਿਪਾ ਪ੍ਰਭਿ ਧਾਰੀ ਸਤਿਗੁਰਿ ਬਖਸਿਆ ਹਰਿ ਨਾਮੁ ॥੧॥ ਕਲਿਜੁਗੁ ਉਧਾਰਿਆ ਗੁਰਦੇਵ ॥ ਮਲ ਮੂਤ ਮੂੜ ਜਿ ਮੁਘਦ ਹੋਤੇ ਸਭਿ ਲਗੇ ਤੇਰੀ ਸੇਵ ॥੧॥ ਰਹਾਉ ॥ ਤੂ ਆਪਿ ਕਰਤਾ ਸਭ ਸ੍ਰਿਸਟਿ ਧਰਤਾ ਸਭ ਮਹਿ ਰਹਿਆ ਸਮਾਇ ॥ ਧਰਮ ਰਾਜਾ ਬਿਸਮਾਦੁ ਹੋਆ ਸਭ ਪਈ ਪੈਰੀ ਆਇ ॥੨॥ ਸਤਜੁਗੁ ਤ੍ਰੇਤਾ ਦੁਆਪਰੁ ਭਣੀਐ ਕਲਿਜੁਗੁ ਊਤਮੋ ਜੁਗਾ ਮਾਹਿ ॥ ਅਹਿ ਕਰੁ ਕਰੇ ਸੁ ਅਹਿ ਕਰੁ ਪਾਏ ਕੋਈ ਨ ਪਕੜੀਐ ਕਿਸੈ ਥਾਇ ॥੩॥ ਹਰਿ ਜੀਉ ਸੋਈ ਕਰਹਿ ਜਿ ਭਗਤ ਤੇਰੇ ਜਾਚਹਿ ਏਹੁ ਤੇਰਾ ਬਿਰਦੁ ॥ ਕਰ ਜੋੜਿ ਨਾਨਕ ਦਾਨੁ ਮਾਗੈ ਅਪਣਿਆ ਸੰਤਾ ਦੇਹਿ ਹਰਿ ਦਰਸੁ ॥੪॥੫॥੧੪੦॥

ਰਾਗੁ ਆਸਾ ਮਹਲਾ ੫ ਘਰੁ ੧੩ ੴ ਸਤਿਗੁਰ ਪ੍ਰਸਾਦਿ ॥

ਸਤਿਗੁਰ ਬਚਨ ਤੁਮ੍ਹ੍ਹਾਰੇ ॥ ਨਿਰਗੁਣ ਨਿਸਤਾਰੇ ॥੧॥ ਰਹਾਉ ॥ ਮਹਾ ਬਿਖਾਦੀ ਦੁਸਟ ਅਪਵਾਦੀ ਤੇ ਪੁਨੀਤ ਸੰਗਾਰੇ ॥੧॥ ਜਨਮ ਭਵੰਤੇ ਨਰਕਿ ਪੜੰਤੇ ਤਿਨ੍ਹ੍ਹ ਕੇ ਕੁਲ ਉਧਾਰੇ ॥੨॥ ਕੋਇ ਨ ਜਾਨੈ ਕੋਇ ਨ ਮਾਨੈ ਸੇ ਪਰਗਟੁ ਹਰਿ ਦੁਆਰੇ ॥੩॥ ਕਵਨ ਉਪਮਾ ਦੇਉ ਕਵਨ ਵਡਾਈ ਨਾਨਕ ਖਿਨੁ ਖਿਨੁ ਵਾਰੇ ॥੪॥੧॥੧੪੧॥ ਆਸਾ ਮਹਲਾ ੫ ॥ ਬਾਵਰ ਸੋਇ ਰਹੇ ॥੧॥ ਰਹਾਉ ॥ ਮੋਹ ਕੁਟੰਬ ਬਿਖੈ ਰਸ ਮਾਤੇ ਮਿਥਿਆ ਗਹਨ ਗਹੇ ॥੧॥ ਮਿਥਨ ਮਨੋਰਥ ਸੁਪਨ ਆਨੰਦ ਉਲਾਸ ਮਨਿ ਮੁਖਿ ਸਤਿ ਕਹੇ ॥੨॥ ਅੰਮ੍ਰਿਤੁ ਨਾਮੁ ਪਦਾਰਥੁ ਸੰਗੇ ਤਿਲੁ ਮਰਮੁ ਨ ਲਹੇ ॥੩॥ ਕਰਿ ਕਿਰਪਾ ਰਾਖੇ ਸਤਸੰਗੇ ਨਾਨਕ ਸਰਣਿ ਆਹੇ ॥੪॥੨॥੧੪੨॥ ਆਸਾ ਮਹਲਾ ੫ ਤਿਪਦੇ ॥ ਓਹਾ ਪ੍ਰੇਮ ਪਿਰੀ ॥੧॥ ਰਹਾਉ ॥ ਕਨਿਕ ਮਾਣਿਕ ਗਜ ਮੋਤੀਅਨ ਲਾਲਨ ਨਹ ਨਾਹ ਨਹੀ ॥੧॥ ਰਾਜ ਨ ਭਾਗ ਨ