![]() |
![]() |
![]() |
![]() |
Page 412 ਕੋਇ ॥ ਜੋ ਤਿਸੁ ਭਾਵੈ ਸੋ ਫੁਨਿ ਹੋਇ ॥ ਸੁਣਿ ਭਰਥਰਿ ਨਾਨਕੁ ਕਹੈ ਬੀਚਾਰੁ ॥ ਨਿਰਮਲ ਨਾਮੁ ਮੇਰਾ ਆਧਾਰੁ ॥੮॥੧॥ ਆਸਾ ਮਹਲਾ ੧ ॥ ਸਭਿ ਜਪ ਸਭਿ ਤਪ ਸਭ ਚਤੁਰਾਈ ॥ ਊਝੜਿ ਭਰਮੈ ਰਾਹਿ ਨ ਪਾਈ ॥ ਬਿਨੁ ਬੂਝੇ ਕੋ ਥਾਇ ਨ ਪਾਈ ॥ ਨਾਮ ਬਿਹੂਣੈ ਮਾਥੇ ਛਾਈ ॥੧॥ ਸਾਚ ਧਣੀ ਜਗੁ ਆਇ ਬਿਨਾਸਾ ॥ ਛੂਟਸਿ ਪ੍ਰਾਣੀ ਗੁਰਮੁਖਿ ਦਾਸਾ ॥੧॥ ਰਹਾਉ ॥ ਜਗੁ ਮੋਹਿ ਬਾਧਾ ਬਹੁਤੀ ਆਸਾ ॥ ਗੁਰਮਤੀ ਇਕਿ ਭਏ ਉਦਾਸਾ ॥ ਅੰਤਰਿ ਨਾਮੁ ਕਮਲੁ ਪਰਗਾਸਾ ॥ ਤਿਨ੍ਹ੍ਹ ਕਉ ਨਾਹੀ ਜਮ ਕੀ ਤ੍ਰਾਸਾ ॥੨॥ ਜਗੁ ਤ੍ਰਿਅ ਜਿਤੁ ਕਾਮਣਿ ਹਿਤਕਾਰੀ ॥ ਪੁਤ੍ਰ ਕਲਤ੍ਰ ਲਗਿ ਨਾਮੁ ਵਿਸਾਰੀ ॥ ਬਿਰਥਾ ਜਨਮੁ ਗਵਾਇਆ ਬਾਜੀ ਹਾਰੀ ॥ ਸਤਿਗੁਰੁ ਸੇਵੇ ਕਰਣੀ ਸਾਰੀ ॥੩॥ ਬਾਹਰਹੁ ਹਉਮੈ ਕਹੈ ਕਹਾਏ ॥ ਅੰਦਰਹੁ ਮੁਕਤੁ ਲੇਪੁ ਕਦੇ ਨ ਲਾਏ ॥ ਮਾਇਆ ਮੋਹੁ ਗੁਰ ਸਬਦਿ ਜਲਾਏ ॥ ਨਿਰਮਲ ਨਾਮੁ ਸਦ ਹਿਰਦੈ ਧਿਆਏ ॥੪॥ ਧਾਵਤੁ ਰਾਖੈ ਠਾਕਿ ਰਹਾਏ ॥ ਸਿਖ ਸੰਗਤਿ ਕਰਮਿ ਮਿਲਾਏ ॥ ਗੁਰ ਬਿਨੁ ਭੂਲੋ ਆਵੈ ਜਾਏ ॥ ਨਦਰਿ ਕਰੇ ਸੰਜੋਗਿ ਮਿਲਾਏ ॥੫॥ ਰੂੜੋ ਕਹਉ ਨ ਕਹਿਆ ਜਾਈ ॥ ਅਕਥ ਕਥਉ ਨਹ ਕੀਮਤਿ ਪਾਈ ॥ ਸਭ ਦੁਖ ਤੇਰੇ ਸੂਖ ਰਜਾਈ ॥ ਸਭਿ ਦੁਖ ਮੇਟੇ ਸਾਚੈ ਨਾਈ ॥੬॥ ਕਰ ਬਿਨੁ ਵਾਜਾ ਪਗ ਬਿਨੁ ਤਾਲਾ ॥ ਜੇ ਸਬਦੁ ਬੁਝੈ ਤਾ ਸਚੁ ਨਿਹਾਲਾ ॥ ਅੰਤਰਿ ਸਾਚੁ ਸਭੇ ਸੁਖ ਨਾਲਾ ॥ ਨਦਰਿ ਕਰੇ ਰਾਖੈ ਰਖਵਾਲਾ ॥੭॥ ਤ੍ਰਿਭਵਣ ਸੂਝੈ ਆਪੁ ਗਵਾਵੈ ॥ ਬਾਣੀ ਬੂਝੈ ਸਚਿ ਸਮਾਵੈ ॥ ਸਬਦੁ ਵੀਚਾਰੇ ਏਕ ਲਿਵ ਤਾਰਾ ॥ ਨਾਨਕ ਧੰਨੁ ਸਵਾਰਣਹਾਰਾ ॥੮॥੨॥ ਆਸਾ ਮਹਲਾ ੧ ॥ ਲੇਖ ਅਸੰਖ ਲਿਖਿ ਲਿਖਿ ਮਾਨੁ ॥ ਮਨਿ ਮਾਨਿਐ ਸਚੁ ਸੁਰਤਿ ਵਖਾਨੁ ॥ ਕਥਨੀ ਬਦਨੀ ਪੜਿ ਪੜਿ ਭਾਰੁ ॥ ਲੇਖ ਅਸੰਖ ਅਲੇਖੁ ਅਪਾਰੁ ॥੧॥ ਐਸਾ ਸਾਚਾ ਤੂੰ ਏਕੋ ਜਾਣੁ ॥ ਜੰਮਣੁ ਮਰਣਾ ਹੁਕਮੁ ਪਛਾਣੁ ॥੧॥ ਰਹਾਉ ॥ ਮਾਇਆ ਮੋਹਿ ਜਗੁ ਬਾਧਾ ਜਮਕਾਲਿ ॥ ਬਾਂਧਾ ਛੂਟੈ ਨਾਮੁ ਸਮ੍ਹ੍ਹਾਲਿ ॥ ਗੁਰੁ ਸੁਖਦਾਤਾ ਅਵਰੁ ਨ ਭਾਲਿ ॥ ਹਲਤਿ ਪਲਤਿ ਨਿਬਹੀ ਤੁਧੁ ਨਾਲਿ ॥੨॥ ਸਬਦਿ ਮਰੈ ਤਾਂ ਏਕ ਲਿਵ ਲਾਏ ॥ ਅਚਰੁ ਚਰੈ ਤਾਂ ਭਰਮੁ ਚੁਕਾਏ ॥ ਜੀਵਨ ਮੁਕਤੁ ਮਨਿ ਨਾਮੁ ਵਸਾਏ ॥ ਗੁਰਮੁਖਿ ਹੋਇ ਤ ਸਚਿ ਸਮਾਏ ॥੩॥ ਜਿਨਿ ਧਰ ਸਾਜੀ ਗਗਨੁ ਅਕਾਸੁ ॥ ਜਿਨਿ ਸਭ ਥਾਪੀ ਥਾਪਿ ਉਥਾਪਿ ॥ ਸਰਬ ਨਿਰੰਤਰਿ ਆਪੇ ਆਪਿ ॥ ਕਿਸੈ ਨ ਪੂਛੇ ਬਖਸੇ ਆਪਿ ॥੪॥ ਤੂ ਪੁਰੁ ਸਾਗਰੁ ਮਾਣਕ ਹੀਰੁ ॥ ਤੂ ਨਿਰਮਲੁ ਸਚੁ ਗੁਣੀ ਗਹੀਰੁ ॥ |