Page 413

ਸੁਖੁ ਮਾਨੈ ਭੇਟੈ ਗੁਰ ਪੀਰੁ ॥ ਏਕੋ ਸਾਹਿਬੁ ਏਕੁ ਵਜੀਰੁ ॥੫॥ ਜਗੁ ਬੰਦੀ ਮੁਕਤੇ ਹਉ ਮਾਰੀ ॥ ਜਗਿ ਗਿਆਨੀ ਵਿਰਲਾ ਆਚਾਰੀ ॥ ਜਗਿ ਪੰਡਿਤੁ ਵਿਰਲਾ ਵੀਚਾਰੀ ॥ ਬਿਨੁ ਸਤਿਗੁਰੁ ਭੇਟੇ ਸਭ ਫਿਰੈ ਅਹੰਕਾਰੀ ॥੬॥ ਜਗੁ ਦੁਖੀਆ ਸੁਖੀਆ ਜਨੁ ਕੋਇ ॥ ਜਗੁ ਰੋਗੀ ਭੋਗੀ ਗੁਣ ਰੋਇ ॥ ਜਗੁ ਉਪਜੈ ਬਿਨਸੈ ਪਤਿ ਖੋਇ ॥ ਗੁਰਮੁਖਿ ਹੋਵੈ ਬੂਝੈ ਸੋਇ ॥੭॥ ਮਹਘੋ ਮੋਲਿ ਭਾਰਿ ਅਫਾਰੁ ॥ ਅਟਲ ਅਛਲੁ ਗੁਰਮਤੀ ਧਾਰੁ ॥ ਭਾਇ ਮਿਲੈ ਭਾਵੈ ਭਇਕਾਰੁ ॥ ਨਾਨਕੁ ਨੀਚੁ ਕਹੈ ਬੀਚਾਰੁ ॥੮॥੩॥ ਆਸਾ ਮਹਲਾ ੧ ॥ ਏਕੁ ਮਰੈ ਪੰਚੇ ਮਿਲਿ ਰੋਵਹਿ ॥ ਹਉਮੈ ਜਾਇ ਸਬਦਿ ਮਲੁ ਧੋਵਹਿ ॥ ਸਮਝਿ ਸੂਝਿ ਸਹਜ ਘਰਿ ਹੋਵਹਿ ॥ ਬਿਨੁ ਬੂਝੇ ਸਗਲੀ ਪਤਿ ਖੋਵਹਿ ॥੧॥ ਕਉਣੁ ਮਰੈ ਕਉਣੁ ਰੋਵੈ ਓਹੀ ॥ ਕਰਣ ਕਾਰਣ ਸਭਸੈ ਸਿਰਿ ਤੋਹੀ ॥੧॥ ਰਹਾਉ ॥ ਮੂਏ ਕਉ ਰੋਵੈ ਦੁਖੁ ਕੋਇ ॥ ਸੋ ਰੋਵੈ ਜਿਸੁ ਬੇਦਨ ਹੋਇ ॥ ਜਿਸੁ ਬੀਤੀ ਜਾਣੈ ਪ੍ਰਭ ਸੋਇ ॥ ਆਪੇ ਕਰਤਾ ਕਰੇ ਸੁ ਹੋਇ ॥੨॥ ਜੀਵਤ ਮਰਣਾ ਤਾਰੇ ਤਰਣਾ ॥ ਜੈ ਜਗਦੀਸ ਪਰਮ ਗਤਿ ਸਰਣਾ ॥ ਹਉ ਬਲਿਹਾਰੀ ਸਤਿਗੁਰ ਚਰਣਾ ॥ ਗੁਰੁ ਬੋਹਿਥੁ ਸਬਦਿ ਭੈ ਤਰਣਾ ॥੩॥ ਨਿਰਭਉ ਆਪਿ ਨਿਰੰਤਰਿ ਜੋਤਿ ॥ ਬਿਨੁ ਨਾਵੈ ਸੂਤਕੁ ਜਗਿ ਛੋਤਿ ॥ ਦੁਰਮਤਿ ਬਿਨਸੈ ਕਿਆ ਕਹਿ ਰੋਤਿ ॥ ਜਨਮਿ ਮੂਏ ਬਿਨੁ ਭਗਤਿ ਸਰੋਤਿ ॥੪॥ ਮੂਏ ਕਉ ਸਚੁ ਰੋਵਹਿ ਮੀਤ ॥ ਤ੍ਰੈ ਗੁਣ ਰੋਵਹਿ ਨੀਤਾ ਨੀਤ ॥ ਦੁਖੁ ਸੁਖੁ ਪਰਹਰਿ ਸਹਜਿ ਸੁਚੀਤ ॥ ਤਨੁ ਮਨੁ ਸਉਪਉ ਕ੍ਰਿਸਨ ਪਰੀਤਿ ॥੫॥ ਭੀਤਰਿ ਏਕੁ ਅਨੇਕ ਅਸੰਖ ॥ ਕਰਮ ਧਰਮ ਬਹੁ ਸੰਖ ਅਸੰਖ ॥ ਬਿਨੁ ਭੈ ਭਗਤੀ ਜਨਮੁ ਬਿਰੰਥ ॥ ਹਰਿ ਗੁਣ ਗਾਵਹਿ ਮਿਲਿ ਪਰਮਾਰੰਥ ॥੬॥ ਆਪਿ ਮਰੈ ਮਾਰੇ ਭੀ ਆਪਿ ॥ ਆਪਿ ਉਪਾਏ ਥਾਪਿ ਉਥਾਪਿ ॥ ਸ੍ਰਿਸਟਿ ਉਪਾਈ ਜੋਤੀ ਤੂ ਜਾਤਿ ॥ ਸਬਦੁ ਵੀਚਾਰਿ ਮਿਲਣੁ ਨਹੀ ਭ੍ਰਾਤਿ ॥੭॥ ਸੂਤਕੁ ਅਗਨਿ ਭਖੈ ਜਗੁ ਖਾਇ ॥ ਸੂਤਕੁ ਜਲਿ ਥਲਿ ਸਭ ਹੀ ਥਾਇ ॥ ਨਾਨਕ ਸੂਤਕਿ ਜਨਮਿ ਮਰੀਜੈ ॥ ਗੁਰ ਪਰਸਾਦੀ ਹਰਿ ਰਸੁ ਪੀਜੈ ॥੮॥੪॥ ਰਾਗੁ ਆਸਾ ਮਹਲਾ ੧ ॥ ਆਪੁ ਵੀਚਾਰੈ ਸੁ ਪਰਖੇ ਹੀਰਾ ॥ ਏਕ ਦ੍ਰਿਸਟਿ ਤਾਰੇ ਗੁਰ ਪੂਰਾ ॥ ਗੁਰੁ ਮਾਨੈ ਮਨ ਤੇ ਮਨੁ ਧੀਰਾ ॥੧॥ ਐਸਾ ਸਾਹੁ ਸਰਾਫੀ ਕਰੈ ॥ ਸਾਚੀ ਨਦਰਿ ਏਕ ਲਿਵ ਤਰੈ ॥੧॥ ਰਹਾਉ ॥ ਪੂੰਜੀ ਨਾਮੁ ਨਿਰੰਜਨ ਸਾਰੁ ॥ ਨਿਰਮਲੁ ਸਾਚਿ ਰਤਾ ਪੈਕਾਰੁ ॥ ਸਿਫਤਿ ਸਹਜ ਘਰਿ ਗੁਰੁ ਕਰਤਾਰੁ ॥੨॥ ਆਸਾ ਮਨਸਾ ਸਬਦਿ ਜਲਾਏ ॥ ਰਾਮ ਨਰਾਇਣੁ ਕਹੈ ਕਹਾਏ ॥ ਗੁਰ ਤੇ ਵਾਟ ਮਹਲੁ