![]() |
![]() |
![]() |
![]() |
Page 414 ਘਰੁ ਪਾਏ ॥੩॥ ਕੰਚਨ ਕਾਇਆ ਜੋਤਿ ਅਨੂਪੁ ॥ ਤ੍ਰਿਭਵਣ ਦੇਵਾ ਸਗਲ ਸਰੂਪੁ ॥ ਮੈ ਸੋ ਧਨੁ ਪਲੈ ਸਾਚੁ ਅਖੂਟੁ ॥੪॥ ਪੰਚ ਤੀਨਿ ਨਵ ਚਾਰਿ ਸਮਾਵੈ ॥ ਧਰਣਿ ਗਗਨੁ ਕਲ ਧਾਰਿ ਰਹਾਵੈ ॥ ਬਾਹਰਿ ਜਾਤਉ ਉਲਟਿ ਪਰਾਵੈ ॥੫॥ ਮੂਰਖੁ ਹੋਇ ਨ ਆਖੀ ਸੂਝੈ ॥ ਜਿਹਵਾ ਰਸੁ ਨਹੀ ਕਹਿਆ ਬੂਝੈ ॥ ਬਿਖੁ ਕਾ ਮਾਤਾ ਜਗ ਸਿਉ ਲੂਝੈ ॥੬॥ ਊਤਮ ਸੰਗਤਿ ਊਤਮੁ ਹੋਵੈ ॥ ਗੁਣ ਕਉ ਧਾਵੈ ਅਵਗਣ ਧੋਵੈ ॥ ਬਿਨੁ ਗੁਰ ਸੇਵੇ ਸਹਜੁ ਨ ਹੋਵੈ ॥੭॥ ਹੀਰਾ ਨਾਮੁ ਜਵੇਹਰ ਲਾਲੁ ॥ ਮਨੁ ਮੋਤੀ ਹੈ ਤਿਸ ਕਾ ਮਾਲੁ ॥ ਨਾਨਕ ਪਰਖੈ ਨਦਰਿ ਨਿਹਾਲੁ ॥੮॥੫॥ ਆਸਾ ਮਹਲਾ ੧ ॥ ਗੁਰਮੁਖਿ ਗਿਆਨੁ ਧਿਆਨੁ ਮਨਿ ਮਾਨੁ ॥ ਗੁਰਮੁਖਿ ਮਹਲੀ ਮਹਲੁ ਪਛਾਨੁ ॥ ਗੁਰਮੁਖਿ ਸੁਰਤਿ ਸਬਦੁ ਨੀਸਾਨੁ ॥੧॥ ਐਸੇ ਪ੍ਰੇਮ ਭਗਤਿ ਵੀਚਾਰੀ ॥ ਗੁਰਮੁਖਿ ਸਾਚਾ ਨਾਮੁ ਮੁਰਾਰੀ ॥੧॥ ਰਹਾਉ ॥ ਅਹਿਨਿਸਿ ਨਿਰਮਲੁ ਥਾਨਿ ਸੁਥਾਨੁ ॥ ਤੀਨ ਭਵਨ ਨਿਹਕੇਵਲ ਗਿਆਨੁ ॥ ਸਾਚੇ ਗੁਰ ਤੇ ਹੁਕਮੁ ਪਛਾਨੁ ॥੨॥ ਸਾਚਾ ਹਰਖੁ ਨਾਹੀ ਤਿਸੁ ਸੋਗੁ ॥ ਅੰਮ੍ਰਿਤੁ ਗਿਆਨੁ ਮਹਾ ਰਸੁ ਭੋਗੁ ॥ ਪੰਚ ਸਮਾਈ ਸੁਖੀ ਸਭੁ ਲੋਗੁ ॥੩॥ ਸਗਲੀ ਜੋਤਿ ਤੇਰਾ ਸਭੁ ਕੋਈ ॥ ਆਪੇ ਜੋੜਿ ਵਿਛੋੜੇ ਸੋਈ ॥ ਆਪੇ ਕਰਤਾ ਕਰੇ ਸੁ ਹੋਈ ॥੪॥ ਢਾਹਿ ਉਸਾਰੇ ਹੁਕਮਿ ਸਮਾਵੈ ॥ ਹੁਕਮੋ ਵਰਤੈ ਜੋ ਤਿਸੁ ਭਾਵੈ ॥ ਗੁਰ ਬਿਨੁ ਪੂਰਾ ਕੋਇ ਨ ਪਾਵੈ ॥੫॥ ਬਾਲਕ ਬਿਰਧਿ ਨ ਸੁਰਤਿ ਪਰਾਨਿ ॥ ਭਰਿ ਜੋਬਨਿ ਬੂਡੈ ਅਭਿਮਾਨਿ ॥ ਬਿਨੁ ਨਾਵੈ ਕਿਆ ਲਹਸਿ ਨਿਦਾਨਿ ॥੬॥ ਜਿਸ ਕਾ ਅਨੁ ਧਨੁ ਸਹਜਿ ਨ ਜਾਨਾ ॥ ਭਰਮਿ ਭੁਲਾਨਾ ਫਿਰਿ ਪਛੁਤਾਨਾ ॥ ਗਲਿ ਫਾਹੀ ਬਉਰਾ ਬਉਰਾਨਾ ॥੭॥ ਬੂਡਤ ਜਗੁ ਦੇਖਿਆ ਤਉ ਡਰਿ ਭਾਗੇ ॥ ਸਤਿਗੁਰਿ ਰਾਖੇ ਸੇ ਵਡਭਾਗੇ ॥ ਨਾਨਕ ਗੁਰ ਕੀ ਚਰਣੀ ਲਾਗੇ ॥੮॥੬॥ ਆਸਾ ਮਹਲਾ ੧ ॥ ਗਾਵਹਿ ਗੀਤੇ ਚੀਤਿ ਅਨੀਤੇ ॥ ਰਾਗ ਸੁਣਾਇ ਕਹਾਵਹਿ ਬੀਤੇ ॥ ਬਿਨੁ ਨਾਵੈ ਮਨਿ ਝੂਠੁ ਅਨੀਤੇ ॥੧॥ ਕਹਾ ਚਲਹੁ ਮਨ ਰਹਹੁ ਘਰੇ ॥ ਗੁਰਮੁਖਿ ਰਾਮ ਨਾਮਿ ਤ੍ਰਿਪਤਾਸੇ ਖੋਜਤ ਪਾਵਹੁ ਸਹਜਿ ਹਰੇ ॥੧॥ ਰਹਾਉ ॥ ਕਾਮੁ ਕ੍ਰੋਧੁ ਮਨਿ ਮੋਹੁ ਸਰੀਰਾ ॥ ਲਬੁ ਲੋਭੁ ਅਹੰਕਾਰੁ ਸੁ ਪੀਰਾ ॥ ਰਾਮ ਨਾਮ ਬਿਨੁ ਕਿਉ ਮਨੁ ਧੀਰਾ ॥੨॥ ਅੰਤਰਿ ਨਾਵਣੁ ਸਾਚੁ ਪਛਾਣੈ ॥ ਅੰਤਰ ਕੀ ਗਤਿ ਗੁਰਮੁਖਿ ਜਾਣੈ ॥ ਸਾਚ ਸਬਦ ਬਿਨੁ ਮਹਲੁ ਨ ਪਛਾਣੈ ॥੩॥ ਨਿਰੰਕਾਰ ਮਹਿ ਆਕਾਰੁ ਸਮਾਵੈ ॥ ਅਕਲ ਕਲਾ ਸਚੁ ਸਾਚਿ ਟਿਕਾਵੈ ॥ ਸੋ ਨਰੁ ਗਰਭ ਜੋਨਿ ਨਹੀ ਆਵੈ ॥੪॥ ਜਹਾਂ ਨਾਮੁ ਮਿਲੈ ਤਹ ਜਾਉ ॥ |