![]() |
![]() |
![]() |
![]() |
Page 418 ਸੁਣਿਆ ਧਾਇਆ ॥ ਥਾਨ ਮੁਕਾਮ ਜਲੇ ਬਿਜ ਮੰਦਰ ਮੁਛਿ ਮੁਛਿ ਕੁਇਰ ਰੁਲਾਇਆ ॥ ਕੋਈ ਮੁਗਲੁ ਨ ਹੋਆ ਅੰਧਾ ਕਿਨੈ ਨ ਪਰਚਾ ਲਾਇਆ ॥੪॥ ਮੁਗਲ ਪਠਾਣਾ ਭਈ ਲੜਾਈ ਰਣ ਮਹਿ ਤੇਗ ਵਗਾਈ ॥ ਓਨ੍ਹ੍ਹੀ ਤੁਪਕ ਤਾਣਿ ਚਲਾਈ ਓਨ੍ਹ੍ਹੀ ਹਸਤਿ ਚਿੜਾਈ ॥ ਜਿਨ੍ਹ੍ਹ ਕੀ ਚੀਰੀ ਦਰਗਹ ਪਾਟੀ ਤਿਨ੍ਹ੍ਹਾ ਮਰਣਾ ਭਾਈ ॥੫॥ ਇਕ ਹਿੰਦਵਾਣੀ ਅਵਰ ਤੁਰਕਾਣੀ ਭਟਿਆਣੀ ਠਕੁਰਾਣੀ ॥ ਇਕਨ੍ਹ੍ਹਾ ਪੇਰਣ ਸਿਰ ਖੁਰ ਪਾਟੇ ਇਕਨ੍ਹ੍ਹਾ ਵਾਸੁ ਮਸਾਣੀ ॥ ਜਿਨ੍ਹ੍ਹ ਕੇ ਬੰਕੇ ਘਰੀ ਨ ਆਇਆ ਤਿਨ੍ਹ੍ਹ ਕਿਉ ਰੈਣਿ ਵਿਹਾਣੀ ॥੬॥ ਆਪੇ ਕਰੇ ਕਰਾਏ ਕਰਤਾ ਕਿਸ ਨੋ ਆਖਿ ਸੁਣਾਈਐ ॥ ਦੁਖੁ ਸੁਖੁ ਤੇਰੈ ਭਾਣੈ ਹੋਵੈ ਕਿਸ ਥੈ ਜਾਇ ਰੂਆਈਐ ॥ ਹੁਕਮੀ ਹੁਕਮਿ ਚਲਾਏ ਵਿਗਸੈ ਨਾਨਕ ਲਿਖਿਆ ਪਾਈਐ ॥੭॥੧੨॥ ੴ ਸਤਿਗੁਰ ਪ੍ਰਸਾਦਿ ॥ ਆਸਾ ਕਾਫੀ ਮਹਲਾ ੧ ਘਰੁ ੮ ਅਸਟਪਦੀਆ ॥ ਜੈਸੇ ਗੋਇਲਿ ਗੋਇਲੀ ਤੈਸੇ ਸੰਸਾਰਾ ॥ ਕੂੜੁ ਕਮਾਵਹਿ ਆਦਮੀ ਬਾਂਧਹਿ ਘਰ ਬਾਰਾ ॥੧॥ ਜਾਗਹੁ ਜਾਗਹੁ ਸੂਤਿਹੋ ਚਲਿਆ ਵਣਜਾਰਾ ॥੧॥ ਰਹਾਉ ॥ ਨੀਤ ਨੀਤ ਘਰ ਬਾਂਧੀਅਹਿ ਜੇ ਰਹਣਾ ਹੋਈ ॥ ਪਿੰਡੁ ਪਵੈ ਜੀਉ ਚਲਸੀ ਜੇ ਜਾਣੈ ਕੋਈ ॥੨॥ ਓਹੀ ਓਹੀ ਕਿਆ ਕਰਹੁ ਹੈ ਹੋਸੀ ਸੋਈ ॥ ਤੁਮ ਰੋਵਹੁਗੇ ਓਸ ਨੋ ਤੁਮ੍ਹ੍ਹ ਕਉ ਕਉਣੁ ਰੋਈ ॥੩॥ ਧੰਧਾ ਪਿਟਿਹੁ ਭਾਈਹੋ ਤੁਮ੍ਹ੍ਹ ਕੂੜੁ ਕਮਾਵਹੁ ॥ ਓਹੁ ਨ ਸੁਣਈ ਕਤ ਹੀ ਤੁਮ੍ਹ੍ਹ ਲੋਕ ਸੁਣਾਵਹੁ ॥੪॥ ਜਿਸ ਤੇ ਸੁਤਾ ਨਾਨਕਾ ਜਾਗਾਏ ਸੋਈ ॥ ਜੇ ਘਰੁ ਬੂਝੈ ਆਪਣਾ ਤਾਂ ਨੀਦ ਨ ਹੋਈ ॥੫॥ ਜੇ ਚਲਦਾ ਲੈ ਚਲਿਆ ਕਿਛੁ ਸੰਪੈ ਨਾਲੇ ॥ ਤਾ ਧਨੁ ਸੰਚਹੁ ਦੇਖਿ ਕੈ ਬੂਝਹੁ ਬੀਚਾਰੇ ॥੬॥ ਵਣਜੁ ਕਰਹੁ ਮਖਸੂਦੁ ਲੈਹੁ ਮਤ ਪਛੋਤਾਵਹੁ ॥ ਅਉਗਣ ਛੋਡਹੁ ਗੁਣ ਕਰਹੁ ਐਸੇ ਤਤੁ ਪਰਾਵਹੁ ॥੭॥ ਧਰਮੁ ਭੂਮਿ ਸਤੁ ਬੀਜੁ ਕਰਿ ਐਸੀ ਕਿਰਸ ਕਮਾਵਹੁ ॥ ਤਾਂ ਵਾਪਾਰੀ ਜਾਣੀਅਹੁ ਲਾਹਾ ਲੈ ਜਾਵਹੁ ॥੮॥ ਕਰਮੁ ਹੋਵੈ ਸਤਿਗੁਰੁ ਮਿਲੈ ਬੂਝੈ ਬੀਚਾਰਾ ॥ ਨਾਮੁ ਵਖਾਣੈ ਸੁਣੇ ਨਾਮੁ ਨਾਮੇ ਬਿਉਹਾਰਾ ॥੯॥ ਜਿਉ ਲਾਹਾ ਤੋਟਾ ਤਿਵੈ ਵਾਟ ਚਲਦੀ ਆਈ ॥ ਜੋ ਤਿਸੁ ਭਾਵੈ ਨਾਨਕਾ ਸਾਈ ਵਡਿਆਈ ॥੧੦॥੧੩॥ ਆਸਾ ਮਹਲਾ ੧ ॥ ਚਾਰੇ ਕੁੰਡਾ ਢੂਢੀਆ ਕੋ ਨੀਮ੍ਹ੍ਹੀ ਮੈਡਾ ॥ ਜੇ ਤੁਧੁ ਭਾਵੈ ਸਾਹਿਬਾ ਤੂ ਮੈ ਹਉ ਤੈਡਾ ॥੧॥ ਦਰੁ ਬੀਭਾ ਮੈ ਨੀਮ੍ਹ੍ਹਿ ਕੋ ਕੈ ਕਰੀ ਸਲਾਮੁ ॥ ਹਿਕੋ ਮੈਡਾ ਤੂ ਧਣੀ ਸਾਚਾ ਮੁਖਿ ਨਾਮੁ ॥੧॥ ਰਹਾਉ ॥ ਸਿਧਾ ਸੇਵਨਿ ਸਿਧ ਪੀਰ ਮਾਗਹਿ ਰਿਧਿ ਸਿਧਿ ॥ ਮੈ ਇਕੁ ਨਾਮੁ ਨ ਵੀਸਰੈ ਸਾਚੇ ਗੁਰ |