Page 419

ਬੁਧਿ ॥੨॥ ਜੋਗੀ ਭੋਗੀ ਕਾਪੜੀ ਕਿਆ ਭਵਹਿ ਦਿਸੰਤਰ ॥ ਗੁਰ ਕਾ ਸਬਦੁ ਨ ਚੀਨ੍ਹ੍ਹਹੀ ਤਤੁ ਸਾਰੁ ਨਿਰੰਤਰ ॥੩॥ ਪੰਡਿਤ ਪਾਧੇ ਜੋਇਸੀ ਨਿਤ ਪੜ੍ਹਹਿ ਪੁਰਾਣਾ ॥ ਅੰਤਰਿ ਵਸਤੁ ਨ ਜਾਣਨ੍ਹ੍ਹੀ ਘਟਿ ਬ੍ਰਹਮੁ ਲੁਕਾਣਾ ॥੪॥ ਇਕਿ ਤਪਸੀ ਬਨ ਮਹਿ ਤਪੁ ਕਰਹਿ ਨਿਤ ਤੀਰਥ ਵਾਸਾ ॥ ਆਪੁ ਨ ਚੀਨਹਿ ਤਾਮਸੀ ਕਾਹੇ ਭਏ ਉਦਾਸਾ ॥੫॥ ਇਕਿ ਬਿੰਦੁ ਜਤਨ ਕਰਿ ਰਾਖਦੇ ਸੇ ਜਤੀ ਕਹਾਵਹਿ ॥ ਬਿਨੁ ਗੁਰ ਸਬਦ ਨ ਛੂਟਹੀ ਭ੍ਰਮਿ ਆਵਹਿ ਜਾਵਹਿ ॥੬॥ ਇਕਿ ਗਿਰਹੀ ਸੇਵਕ ਸਾਧਿਕਾ ਗੁਰਮਤੀ ਲਾਗੇ ॥ ਨਾਮੁ ਦਾਨੁ ਇਸਨਾਨੁ ਦ੍ਰਿੜੁ ਹਰਿ ਭਗਤਿ ਸੁ ਜਾਗੇ ॥੭॥ ਗੁਰ ਤੇ ਦਰੁ ਘਰੁ ਜਾਣੀਐ ਸੋ ਜਾਇ ਸਿਞਾਣੈ ॥ ਨਾਨਕ ਨਾਮੁ ਨ ਵੀਸਰੈ ਸਾਚੇ ਮਨੁ ਮਾਨੈ ॥੮॥੧੪॥ ਆਸਾ ਮਹਲਾ ੧ ॥ ਮਨਸਾ ਮਨਹਿ ਸਮਾਇਲੇ ਭਉਜਲੁ ਸਚਿ ਤਰਣਾ ॥ ਆਦਿ ਜੁਗਾਦਿ ਦਇਆਲੁ ਤੂ ਠਾਕੁਰ ਤੇਰੀ ਸਰਣਾ ॥੧॥ ਤੂ ਦਾਤੌ ਹਮ ਜਾਚਿਕਾ ਹਰਿ ਦਰਸਨੁ ਦੀਜੈ ॥ ਗੁਰਮੁਖਿ ਨਾਮੁ ਧਿਆਈਐ ਮਨ ਮੰਦਰੁ ਭੀਜੈ ॥੧॥ ਰਹਾਉ ॥ ਕੂੜਾ ਲਾਲਚੁ ਛੋਡੀਐ ਤਉ ਸਾਚੁ ਪਛਾਣੈ ॥ ਗੁਰ ਕੈ ਸਬਦਿ ਸਮਾਈਐ ਪਰਮਾਰਥੁ ਜਾਣੈ ॥੨॥ ਇਹੁ ਮਨੁ ਰਾਜਾ ਲੋਭੀਆ ਲੁਭਤਉ ਲੋਭਾਈ ॥ ਗੁਰਮੁਖਿ ਲੋਭੁ ਨਿਵਾਰੀਐ ਹਰਿ ਸਿਉ ਬਣਿ ਆਈ ॥੩॥ ਕਲਰਿ ਖੇਤੀ ਬੀਜੀਐ ਕਿਉ ਲਾਹਾ ਪਾਵੈ ॥ ਮਨਮੁਖੁ ਸਚਿ ਨ ਭੀਜਈ ਕੂੜੁ ਕੂੜਿ ਗਡਾਵੈ ॥੪॥ ਲਾਲਚੁ ਛੋਡਹੁ ਅੰਧਿਹੋ ਲਾਲਚਿ ਦੁਖੁ ਭਾਰੀ ॥ ਸਾਚੌ ਸਾਹਿਬੁ ਮਨਿ ਵਸੈ ਹਉਮੈ ਬਿਖੁ ਮਾਰੀ ॥੫॥ ਦੁਬਿਧਾ ਛੋਡਿ ਕੁਵਾਟੜੀ ਮੂਸਹੁਗੇ ਭਾਈ ॥ ਅਹਿਨਿਸਿ ਨਾਮੁ ਸਲਾਹੀਐ ਸਤਿਗੁਰ ਸਰਣਾਈ ॥੬॥ ਮਨਮੁਖ ਪਥਰੁ ਸੈਲੁ ਹੈ ਧ੍ਰਿਗੁ ਜੀਵਣੁ ਫੀਕਾ ॥ ਜਲ ਮਹਿ ਕੇਤਾ ਰਾਖੀਐ ਅਭ ਅੰਤਰਿ ਸੂਕਾ ॥੭॥ ਹਰਿ ਕਾ ਨਾਮੁ ਨਿਧਾਨੁ ਹੈ ਪੂਰੈ ਗੁਰਿ ਦੀਆ ॥ ਨਾਨਕ ਨਾਮੁ ਨ ਵੀਸਰੈ ਮਥਿ ਅੰਮ੍ਰਿਤੁ ਪੀਆ ॥੮॥੧੫॥ ਆਸਾ ਮਹਲਾ ੧ ॥ ਚਲੇ ਚਲਣਹਾਰ ਵਾਟ ਵਟਾਇਆ ॥ ਧੰਧੁ ਪਿਟੇ ਸੰਸਾਰੁ ਸਚੁ ਨ ਭਾਇਆ ॥੧॥ ਕਿਆ ਭਵੀਐ ਕਿਆ ਢੂਢੀਐ ਗੁਰ ਸਬਦਿ ਦਿਖਾਇਆ ॥ ਮਮਤਾ ਮੋਹੁ ਵਿਸਰਜਿਆ ਅਪਨੈ ਘਰਿ ਆਇਆ ॥੧॥ ਰਹਾਉ ॥ ਸਚਿ ਮਿਲੈ ਸਚਿਆਰੁ ਕੂੜਿ ਨ ਪਾਈਐ ॥ ਸਚੇ ਸਿਉ ਚਿਤੁ ਲਾਇ ਬਹੁੜਿ ਨ ਆਈਐ ॥੨॥ ਮੋਇਆ ਕਉ ਕਿਆ ਰੋਵਹੁ ਰੋਇ ਨ ਜਾਣਹੂ ॥ ਰੋਵਹੁ ਸਚੁ ਸਲਾਹਿ ਹੁਕਮੁ ਪਛਾਣਹੂ ॥੩॥ ਹੁਕਮੀ ਵਜਹੁ ਲਿਖਾਇ ਆਇਆ ਜਾਣੀਐ ॥ ਲਾਹਾ ਪਲੈ ਪਾਇ ਹੁਕਮੁ ਸਿਞਾਣੀਐ ॥੪॥