![]() |
![]() |
![]() |
![]() |
Page 422 ਕਿਆ ਜਾਇ ਜਾ ਤੁਧੁ ਭਾਣਿਆ ॥੧॥ ਜਉ ਲਗੁ ਜੀਉ ਪਰਾਣ ਸਚੁ ਧਿਆਈਐ ॥ ਲਾਹਾ ਹਰਿ ਗੁਣ ਗਾਇ ਮਿਲੈ ਸੁਖੁ ਪਾਈਐ ॥੧॥ ਰਹਾਉ ॥ ਸਚੀ ਤੇਰੀ ਕਾਰ ਦੇਹਿ ਦਇਆਲ ਤੂੰ ॥ ਹਉ ਜੀਵਾ ਤੁਧੁ ਸਾਲਾਹਿ ਮੈ ਟੇਕ ਅਧਾਰੁ ਤੂੰ ॥੨॥ ਦਰਿ ਸੇਵਕੁ ਦਰਵਾਨੁ ਦਰਦੁ ਤੂੰ ਜਾਣਹੀ ॥ ਭਗਤਿ ਤੇਰੀ ਹੈਰਾਨੁ ਦਰਦੁ ਗਵਾਵਹੀ ॥੩॥ ਦਰਗਹ ਨਾਮੁ ਹਦੂਰਿ ਗੁਰਮੁਖਿ ਜਾਣਸੀ ॥ ਵੇਲਾ ਸਚੁ ਪਰਵਾਣੁ ਸਬਦੁ ਪਛਾਣਸੀ ॥੪॥ ਸਤੁ ਸੰਤੋਖੁ ਕਰਿ ਭਾਉ ਤੋਸਾ ਹਰਿ ਨਾਮੁ ਸੇਇ ॥ ਮਨਹੁ ਛੋਡਿ ਵਿਕਾਰ ਸਚਾ ਸਚੁ ਦੇਇ ॥੫॥ ਸਚੇ ਸਚਾ ਨੇਹੁ ਸਚੈ ਲਾਇਆ ॥ ਆਪੇ ਕਰੇ ਨਿਆਉ ਜੋ ਤਿਸੁ ਭਾਇਆ ॥੬॥ ਸਚੇ ਸਚੀ ਦਾਤਿ ਦੇਹਿ ਦਇਆਲੁ ਹੈ ॥ ਤਿਸੁ ਸੇਵੀ ਦਿਨੁ ਰਾਤਿ ਨਾਮੁ ਅਮੋਲੁ ਹੈ ॥੭॥ ਤੂੰ ਉਤਮੁ ਹਉ ਨੀਚੁ ਸੇਵਕੁ ਕਾਂਢੀਆ ॥ ਨਾਨਕ ਨਦਰਿ ਕਰੇਹੁ ਮਿਲੈ ਸਚੁ ਵਾਂਢੀਆ ॥੮॥੨੧॥ ਆਸਾ ਮਹਲਾ ੧ ॥ ਆਵਣ ਜਾਣਾ ਕਿਉ ਰਹੈ ਕਿਉ ਮੇਲਾ ਹੋਈ ॥ ਜਨਮ ਮਰਣ ਕਾ ਦੁਖੁ ਘਣੋ ਨਿਤ ਸਹਸਾ ਦੋਈ ॥੧॥ ਬਿਨੁ ਨਾਵੈ ਕਿਆ ਜੀਵਨਾ ਫਿਟੁ ਧ੍ਰਿਗੁ ਚਤੁਰਾਈ ॥ ਸਤਿਗੁਰ ਸਾਧੁ ਨ ਸੇਵਿਆ ਹਰਿ ਭਗਤਿ ਨ ਭਾਈ ॥੧॥ ਰਹਾਉ ॥ ਆਵਣੁ ਜਾਵਣੁ ਤਉ ਰਹੈ ਪਾਈਐ ਗੁਰੁ ਪੂਰਾ ॥ ਰਾਮ ਨਾਮੁ ਧਨੁ ਰਾਸਿ ਦੇਇ ਬਿਨਸੈ ਭ੍ਰਮੁ ਕੂਰਾ ॥੨॥ ਸੰਤ ਜਨਾ ਕਉ ਮਿਲਿ ਰਹੈ ਧਨੁ ਧਨੁ ਜਸੁ ਗਾਏ ॥ ਆਦਿ ਪੁਰਖੁ ਅਪਰੰਪਰਾ ਗੁਰਮੁਖਿ ਹਰਿ ਪਾਏ ॥੩॥ ਨਟੂਐ ਸਾਂਗੁ ਬਣਾਇਆ ਬਾਜੀ ਸੰਸਾਰਾ ॥ ਖਿਨੁ ਪਲੁ ਬਾਜੀ ਦੇਖੀਐ ਉਝਰਤ ਨਹੀ ਬਾਰਾ ॥੪॥ ਹਉਮੈ ਚਉਪੜਿ ਖੇਲਣਾ ਝੂਠੇ ਅਹੰਕਾਰਾ ॥ ਸਭੁ ਜਗੁ ਹਾਰੈ ਸੋ ਜਿਣੈ ਗੁਰ ਸਬਦੁ ਵੀਚਾਰਾ ॥੫॥ ਜਿਉ ਅੰਧੁਲੈ ਹਥਿ ਟੋਹਣੀ ਹਰਿ ਨਾਮੁ ਹਮਾਰੈ ॥ ਰਾਮ ਨਾਮੁ ਹਰਿ ਟੇਕ ਹੈ ਨਿਸਿ ਦਉਤ ਸਵਾਰੈ ॥੬॥ ਜਿਉ ਤੂੰ ਰਾਖਹਿ ਤਿਉ ਰਹਾ ਹਰਿ ਨਾਮ ਅਧਾਰਾ ॥ ਅੰਤਿ ਸਖਾਈ ਪਾਇਆ ਜਨ ਮੁਕਤਿ ਦੁਆਰਾ ॥੭॥ ਜਨਮ ਮਰਣ ਦੁਖ ਮੇਟਿਆ ਜਪਿ ਨਾਮੁ ਮੁਰਾਰੇ ॥ ਨਾਨਕ ਨਾਮੁ ਨ ਵੀਸਰੈ ਪੂਰਾ ਗੁਰੁ ਤਾਰੇ ॥੮॥੨੨॥ ਆਸਾ ਮਹਲਾ ੩ ਅਸਟਪਦੀਆ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਸਾਸਤੁ ਬੇਦੁ ਸਿੰਮ੍ਰਿਤਿ ਸਰੁ ਤੇਰਾ ਸੁਰਸਰੀ ਚਰਣ ਸਮਾਣੀ ॥ ਸਾਖਾ ਤੀਨਿ ਮੂਲੁ ਮਤਿ ਰਾਵੈ ਤੂੰ ਤਾਂ ਸਰਬ ਵਿਡਾਣੀ ॥੧॥ ਤਾ ਕੇ ਚਰਣ ਜਪੈ ਜਨੁ ਨਾਨਕੁ ਬੋਲੇ ਅੰਮ੍ਰਿਤ ਬਾਣੀ ॥੧॥ ਰਹਾਉ ॥ ਤੇਤੀਸ ਕਰੋੜੀ ਦਾਸ |