![]() |
![]() |
![]() |
![]() |
Page 423 ਤੁਮ੍ਹ੍ਹਾਰੇ ਰਿਧਿ ਸਿਧਿ ਪ੍ਰਾਣ ਅਧਾਰੀ ॥ ਤਾ ਕੇ ਰੂਪ ਨ ਜਾਹੀ ਲਖਣੇ ਕਿਆ ਕਰਿ ਆਖਿ ਵੀਚਾਰੀ ॥੨॥ ਤੀਨਿ ਗੁਣਾ ਤੇਰੇ ਜੁਗ ਹੀ ਅੰਤਰਿ ਚਾਰੇ ਤੇਰੀਆ ਖਾਣੀ ॥ ਕਰਮੁ ਹੋਵੈ ਤਾ ਪਰਮ ਪਦੁ ਪਾਈਐ ਕਥੇ ਅਕਥ ਕਹਾਣੀ ॥੩॥ ਤੂੰ ਕਰਤਾ ਕੀਆ ਸਭੁ ਤੇਰਾ ਕਿਆ ਕੋ ਕਰੇ ਪਰਾਣੀ ॥ ਜਾ ਕਉ ਨਦਰਿ ਕਰਹਿ ਤੂੰ ਅਪਣੀ ਸਾਈ ਸਚਿ ਸਮਾਣੀ ॥੪॥ ਨਾਮੁ ਤੇਰਾ ਸਭੁ ਕੋਈ ਲੇਤੁ ਹੈ ਜੇਤੀ ਆਵਣ ਜਾਣੀ ॥ ਜਾ ਤੁਧੁ ਭਾਵੈ ਤਾ ਗੁਰਮੁਖਿ ਬੂਝੈ ਹੋਰ ਮਨਮੁਖਿ ਫਿਰੈ ਇਆਣੀ ॥੫॥ ਚਾਰੇ ਵੇਦ ਬ੍ਰਹਮੇ ਕਉ ਦੀਏ ਪੜਿ ਪੜਿ ਕਰੇ ਵੀਚਾਰੀ ॥ ਤਾ ਕਾ ਹੁਕਮੁ ਨ ਬੂਝੈ ਬਪੁੜਾ ਨਰਕਿ ਸੁਰਗਿ ਅਵਤਾਰੀ ॥੬॥ ਜੁਗਹ ਜੁਗਹ ਕੇ ਰਾਜੇ ਕੀਏ ਗਾਵਹਿ ਕਰਿ ਅਵਤਾਰੀ ॥ ਤਿਨ ਭੀ ਅੰਤੁ ਨ ਪਾਇਆ ਤਾ ਕਾ ਕਿਆ ਕਰਿ ਆਖਿ ਵੀਚਾਰੀ ॥੭॥ ਤੂੰ ਸਚਾ ਤੇਰਾ ਕੀਆ ਸਭੁ ਸਾਚਾ ਦੇਹਿ ਤ ਸਾਚੁ ਵਖਾਣੀ ॥ ਜਾ ਕਉ ਸਚੁ ਬੁਝਾਵਹਿ ਅਪਣਾ ਸਹਜੇ ਨਾਮਿ ਸਮਾਣੀ ॥੮॥੧॥੨੩॥ ਆਸਾ ਮਹਲਾ ੩ ॥ ਸਤਿਗੁਰ ਹਮਰਾ ਭਰਮੁ ਗਵਾਇਆ ॥ ਹਰਿ ਨਾਮੁ ਨਿਰੰਜਨੁ ਮੰਨਿ ਵਸਾਇਆ ॥ ਸਬਦੁ ਚੀਨਿ ਸਦਾ ਸੁਖੁ ਪਾਇਆ ॥੧॥ ਸੁਣਿ ਮਨ ਮੇਰੇ ਤਤੁ ਗਿਆਨੁ ॥ ਦੇਵਣ ਵਾਲਾ ਸਭ ਬਿਧਿ ਜਾਣੈ ਗੁਰਮੁਖਿ ਪਾਈਐ ਨਾਮੁ ਨਿਧਾਨੁ ॥੧॥ ਰਹਾਉ ॥ ਸਤਿਗੁਰ ਭੇਟੇ ਕੀ ਵਡਿਆਈ ॥ ਜਿਨਿ ਮਮਤਾ ਅਗਨਿ ਤ੍ਰਿਸਨਾ ਬੁਝਾਈ ॥ ਸਹਜੇ ਮਾਤਾ ਹਰਿ ਗੁਣ ਗਾਈ ॥੨॥ ਵਿਣੁ ਗੁਰ ਪੂਰੇ ਕੋਇ ਨ ਜਾਣੀ ॥ ਮਾਇਆ ਮੋਹਿ ਦੂਜੈ ਲੋਭਾਣੀ ॥ ਗੁਰਮੁਖਿ ਨਾਮੁ ਮਿਲੈ ਹਰਿ ਬਾਣੀ ॥੩॥ ਗੁਰ ਸੇਵਾ ਤਪਾਂ ਸਿਰਿ ਤਪੁ ਸਾਰੁ ॥ ਹਰਿ ਜੀਉ ਮਨਿ ਵਸੈ ਸਭ ਦੂਖ ਵਿਸਾਰਣਹਾਰੁ ॥ ਦਰਿ ਸਾਚੈ ਦੀਸੈ ਸਚਿਆਰੁ ॥੪॥ ਗੁਰ ਸੇਵਾ ਤੇ ਤ੍ਰਿਭਵਣ ਸੋਝੀ ਹੋਇ ॥ ਆਪੁ ਪਛਾਣਿ ਹਰਿ ਪਾਵੈ ਸੋਇ ॥ ਸਾਚੀ ਬਾਣੀ ਮਹਲੁ ਪਰਾਪਤਿ ਹੋਇ ॥੫॥ ਗੁਰ ਸੇਵਾ ਤੇ ਸਭ ਕੁਲ ਉਧਾਰੇ ॥ ਨਿਰਮਲ ਨਾਮੁ ਰਖੈ ਉਰਿ ਧਾਰੇ ॥ ਸਾਚੀ ਸੋਭਾ ਸਾਚਿ ਦੁਆਰੇ ॥੬॥ ਸੇ ਵਡਭਾਗੀ ਜਿ ਗੁਰਿ ਸੇਵਾ ਲਾਏ ॥ ਅਨਦਿਨੁ ਭਗਤਿ ਸਚੁ ਨਾਮੁ ਦ੍ਰਿੜਾਏ ॥ ਨਾਮੇ ਉਧਰੇ ਕੁਲ ਸਬਾਏ ॥੭॥ ਨਾਨਕੁ ਸਾਚੁ ਕਹੈ ਵੀਚਾਰੁ ॥ ਹਰਿ ਕਾ ਨਾਮੁ ਰਖਹੁ ਉਰਿ ਧਾਰਿ ॥ ਹਰਿ ਭਗਤੀ ਰਾਤੇ ਮੋਖ ਦੁਆਰੁ ॥੮॥੨॥੨੪॥ ਆਸਾ ਮਹਲਾ ੩ ॥ ਆਸਾ ਆਸ ਕਰੇ ਸਭੁ ਕੋਈ ॥ ਹੁਕਮੈ ਬੂਝੈ ਨਿਰਾਸਾ ਹੋਈ ॥ ਆਸਾ ਵਿਚਿ ਸੁਤੇ ਕਈ ਲੋਈ ॥ ਸੋ ਜਾਗੈ ਜਾਗਾਵੈ ਸੋਈ ॥੧॥ ਸਤਿਗੁਰਿ ਨਾਮੁ ਬੁਝਾਇਆ ਵਿਣੁ ਨਾਵੈ ਭੁਖ |