Page 424

ਨ ਜਾਈ ॥ ਨਾਮੇ ਤ੍ਰਿਸਨਾ ਅਗਨਿ ਬੁਝੈ ਨਾਮੁ ਮਿਲੈ ਤਿਸੈ ਰਜਾਈ ॥੧॥ ਰਹਾਉ ॥ ਕਲਿ ਕੀਰਤਿ ਸਬਦੁ ਪਛਾਨੁ ॥ ਏਹਾ ਭਗਤਿ ਚੂਕੈ ਅਭਿਮਾਨੁ ॥ ਸਤਿਗੁਰੁ ਸੇਵਿਐ ਹੋਵੈ ਪਰਵਾਨੁ ॥ ਜਿਨਿ ਆਸਾ ਕੀਤੀ ਤਿਸ ਨੋ ਜਾਨੁ ॥੨॥ ਤਿਸੁ ਕਿਆ ਦੀਜੈ ਜਿ ਸਬਦੁ ਸੁਣਾਏ ॥ ਕਰਿ ਕਿਰਪਾ ਨਾਮੁ ਮੰਨਿ ਵਸਾਏ ॥ ਇਹੁ ਸਿਰੁ ਦੀਜੈ ਆਪੁ ਗਵਾਏ ॥ ਹੁਕਮੈ ਬੂਝੇ ਸਦਾ ਸੁਖੁ ਪਾਏ ॥੩॥ ਆਪਿ ਕਰੇ ਤੈ ਆਪਿ ਕਰਾਏ ॥ ਆਪੇ ਗੁਰਮੁਖਿ ਨਾਮੁ ਵਸਾਏ ॥ ਆਪਿ ਭੁਲਾਵੈ ਆਪਿ ਮਾਰਗਿ ਪਾਏ ॥ ਸਚੈ ਸਬਦਿ ਸਚਿ ਸਮਾਏ ॥੪॥ ਸਚਾ ਸਬਦੁ ਸਚੀ ਹੈ ਬਾਣੀ ॥ ਗੁਰਮੁਖਿ ਜੁਗਿ ਜੁਗਿ ਆਖਿ ਵਖਾਣੀ ॥ ਮਨਮੁਖਿ ਮੋਹਿ ਭਰਮਿ ਭੋਲਾਣੀ ॥ ਬਿਨੁ ਨਾਵੈ ਸਭ ਫਿਰੈ ਬਉਰਾਣੀ ॥੫॥ ਤੀਨਿ ਭਵਨ ਮਹਿ ਏਕਾ ਮਾਇਆ ॥ ਮੂਰਖਿ ਪੜਿ ਪੜਿ ਦੂਜਾ ਭਾਉ ਦ੍ਰਿੜਾਇਆ ॥ ਬਹੁ ਕਰਮ ਕਮਾਵੈ ਦੁਖੁ ਸਬਾਇਆ ॥ ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ॥੬॥ ਅੰਮ੍ਰਿਤੁ ਮੀਠਾ ਸਬਦੁ ਵੀਚਾਰਿ ॥ ਅਨਦਿਨੁ ਭੋਗੇ ਹਉਮੈ ਮਾਰਿ ॥ ਸਹਜਿ ਅਨੰਦਿ ਕਿਰਪਾ ਧਾਰਿ ॥ ਨਾਮਿ ਰਤੇ ਸਦਾ ਸਚਿ ਪਿਆਰਿ ॥੭॥ ਹਰਿ ਜਪਿ ਪੜੀਐ ਗੁਰ ਸਬਦੁ ਵੀਚਾਰਿ ॥ ਹਰਿ ਜਪਿ ਪੜੀਐ ਹਉਮੈ ਮਾਰਿ ॥ ਹਰਿ ਜਪੀਐ ਭਇ ਸਚਿ ਪਿਆਰਿ ॥ ਨਾਨਕ ਨਾਮੁ ਗੁਰਮਤਿ ਉਰ ਧਾਰਿ ॥੮॥੩॥੨੫॥


ੴ ਸਤਿਗੁਰ ਪ੍ਰਸਾਦਿ ॥ ਰਾਗੁ ਆਸਾ ਮਹਲਾ ੩ ਅਸਟਪਦੀਆ ਘਰੁ ੮ ਕਾਫੀ ॥ ਗੁਰ ਤੇ ਸਾਂਤਿ ਊਪਜੈ ਜਿਨਿ ਤ੍ਰਿਸਨਾ ਅਗਨਿ ਬੁਝਾਈ ॥ ਗੁਰ ਤੇ ਨਾਮੁ ਪਾਈਐ ਵਡੀ ਵਡਿਆਈ ॥੧॥ ਏਕੋ ਨਾਮੁ ਚੇਤਿ ਮੇਰੇ ਭਾਈ ॥ ਜਗਤੁ ਜਲੰਦਾ ਦੇਖਿ ਕੈ ਭਜਿ ਪਏ ਸਰਣਾਈ ॥੧॥ ਰਹਾਉ ॥ ਗੁਰ ਤੇ ਗਿਆਨੁ ਊਪਜੈ ਮਹਾ ਤਤੁ ਬੀਚਾਰਾ ॥ ਗੁਰ ਤੇ ਘਰੁ ਦਰੁ ਪਾਇਆ ਭਗਤੀ ਭਰੇ ਭੰਡਾਰਾ ॥੨॥ ਗੁਰਮੁਖਿ ਨਾਮੁ ਧਿਆਈਐ ਬੂਝੈ ਵੀਚਾਰਾ ॥ ਗੁਰਮੁਖਿ ਭਗਤਿ ਸਲਾਹ ਹੈ ਅੰਤਰਿ ਸਬਦੁ ਅਪਾਰਾ ॥੩॥ ਗੁਰਮੁਖਿ ਸੂਖੁ ਊਪਜੈ ਦੁਖੁ ਕਦੇ ਨ ਹੋਈ ॥ ਗੁਰਮੁਖਿ ਹਉਮੈ ਮਾਰੀਐ ਮਨੁ ਨਿਰਮਲੁ ਹੋਈ ॥੪॥ ਸਤਿਗੁਰਿ ਮਿਲਿਐ ਆਪੁ ਗਇਆ ਤ੍ਰਿਭਵਣ ਸੋਝੀ ਪਾਈ ॥ ਨਿਰਮਲ ਜੋਤਿ ਪਸਰਿ ਰਹੀ ਜੋਤੀ ਜੋਤਿ ਮਿਲਾਈ ॥੫॥ ਪੂਰੈ ਗੁਰਿ ਸਮਝਾਇਆ ਮਤਿ ਊਤਮ ਹੋਈ ॥ ਅੰਤਰੁ ਸੀਤਲੁ ਸਾਂਤਿ ਹੋਇ ਨਾਮੇ ਸੁਖੁ ਹੋਈ ॥੬॥ ਪੂਰਾ ਸਤਿਗੁਰੁ ਤਾਂ ਮਿਲੈ ਜਾਂ ਨਦਰਿ ਕਰੇਈ ॥ ਕਿਲਵਿਖ ਪਾਪ ਸਭ ਕਟੀਅਹਿ ਫਿਰਿ ਦੁਖੁ ਬਿਘਨੁ ਨ