Page 433

ਆਪਿ ਥੀਆ ॥੯॥ ਛਛੈ ਛਾਇਆ ਵਰਤੀ ਸਭ ਅੰਤਰਿ ਤੇਰਾ ਕੀਆ ਭਰਮੁ ਹੋਆ ॥ ਭਰਮੁ ਉਪਾਇ ਭੁਲਾਈਅਨੁ ਆਪੇ ਤੇਰਾ ਕਰਮੁ ਹੋਆ ਤਿਨ੍ਹ੍ਹ ਗੁਰੂ ਮਿਲਿਆ ॥੧੦॥ ਜਜੈ ਜਾਨੁ ਮੰਗਤ ਜਨੁ ਜਾਚੈ ਲਖ ਚਉਰਾਸੀਹ ਭੀਖ ਭਵਿਆ ॥ ਏਕੋ ਲੇਵੈ ਏਕੋ ਦੇਵੈ ਅਵਰੁ ਨ ਦੂਜਾ ਮੈ ਸੁਣਿਆ ॥੧੧॥ ਝਝੈ ਝੂਰਿ ਮਰਹੁ ਕਿਆ ਪ੍ਰਾਣੀ ਜੋ ਕਿਛੁ ਦੇਣਾ ਸੁ ਦੇ ਰਹਿਆ ॥ ਦੇ ਦੇ ਵੇਖੈ ਹੁਕਮੁ ਚਲਾਏ ਜਿਉ ਜੀਆ ਕਾ ਰਿਜਕੁ ਪਇਆ ॥੧੨॥ ਞੰਞੈ ਨਦਰਿ ਕਰੇ ਜਾ ਦੇਖਾ ਦੂਜਾ ਕੋਈ ਨਾਹੀ ॥ ਏਕੋ ਰਵਿ ਰਹਿਆ ਸਭ ਥਾਈ ਏਕੁ ਵਸਿਆ ਮਨ ਮਾਹੀ ॥੧੩॥ ਟਟੈ ਟੰਚੁ ਕਰਹੁ ਕਿਆ ਪ੍ਰਾਣੀ ਘੜੀ ਕਿ ਮੁਹਤਿ ਕਿ ਉਠਿ ਚਲਣਾ ॥ ਜੂਐ ਜਨਮੁ ਨ ਹਾਰਹੁ ਅਪਣਾ ਭਾਜਿ ਪੜਹੁ ਤੁਮ ਹਰਿ ਸਰਣਾ ॥੧੪॥ ਠਠੈ ਠਾਢਿ ਵਰਤੀ ਤਿਨ ਅੰਤਰਿ ਹਰਿ ਚਰਣੀ ਜਿਨ੍ਹ੍ਹ ਕਾ ਚਿਤੁ ਲਾਗਾ ॥ ਚਿਤੁ ਲਾਗਾ ਸੇਈ ਜਨ ਨਿਸਤਰੇ ਤਉ ਪਰਸਾਦੀ ਸੁਖੁ ਪਾਇਆ ॥੧੫॥ ਡਡੈ ਡੰਫੁ ਕਰਹੁ ਕਿਆ ਪ੍ਰਾਣੀ ਜੋ ਕਿਛੁ ਹੋਆ ਸੁ ਸਭੁ ਚਲਣਾ ॥ ਤਿਸੈ ਸਰੇਵਹੁ ਤਾ ਸੁਖੁ ਪਾਵਹੁ ਸਰਬ ਨਿਰੰਤਰਿ ਰਵਿ ਰਹਿਆ ॥੧੬॥ ਢਢੈ ਢਾਹਿ ਉਸਾਰੈ ਆਪੇ ਜਿਉ ਤਿਸੁ ਭਾਵੈ ਤਿਵੈ ਕਰੇ ॥ ਕਰਿ ਕਰਿ ਵੇਖੈ ਹੁਕਮੁ ਚਲਾਏ ਤਿਸੁ ਨਿਸਤਾਰੇ ਜਾ ਕਉ ਨਦਰਿ ਕਰੇ ॥੧੭॥ ਣਾਣੈ ਰਵਤੁ ਰਹੈ ਘਟ ਅੰਤਰਿ ਹਰਿ ਗੁਣ ਗਾਵੈ ਸੋਈ ॥ ਆਪੇ ਆਪਿ ਮਿਲਾਏ ਕਰਤਾ ਪੁਨਰਪਿ ਜਨਮੁ ਨ ਹੋਈ ॥੧੮॥ ਤਤੈ ਤਾਰੂ ਭਵਜਲੁ ਹੋਆ ਤਾ ਕਾ ਅੰਤੁ ਨ ਪਾਇਆ ॥ ਨਾ ਤਰ ਨਾ ਤੁਲਹਾ ਹਮ ਬੂਡਸਿ ਤਾਰਿ ਲੇਹਿ ਤਾਰਣ ਰਾਇਆ ॥੧੯॥ ਥਥੈ ਥਾਨਿ ਥਾਨੰਤਰਿ ਸੋਈ ਜਾ ਕਾ ਕੀਆ ਸਭੁ ਹੋਆ ॥ ਕਿਆ ਭਰਮੁ ਕਿਆ ਮਾਇਆ ਕਹੀਐ ਜੋ ਤਿਸੁ ਭਾਵੈ ਸੋਈ ਭਲਾ ॥੨੦॥ ਦਦੈ ਦੋਸੁ ਨ ਦੇਊ ਕਿਸੈ ਦੋਸੁ ਕਰੰਮਾ ਆਪਣਿਆ ॥ ਜੋ ਮੈ ਕੀਆ ਸੋ ਮੈ ਪਾਇਆ ਦੋਸੁ ਨ ਦੀਜੈ ਅਵਰ ਜਨਾ ॥੨੧॥ ਧਧੈ ਧਾਰਿ ਕਲਾ ਜਿਨਿ ਛੋਡੀ ਹਰਿ ਚੀਜੀ ਜਿਨਿ ਰੰਗ ਕੀਆ ॥ ਤਿਸ ਦਾ ਦੀਆ ਸਭਨੀ ਲੀਆ ਕਰਮੀ ਕਰਮੀ ਹੁਕਮੁ ਪਇਆ ॥੨੨॥ ਨੰਨੈ ਨਾਹ ਭੋਗ ਨਿਤ ਭੋਗੈ ਨਾ ਡੀਠਾ ਨਾ ਸੰਮ੍ਹਲਿਆ ॥ ਗਲੀ ਹਉ ਸੋਹਾਗਣਿ ਭੈਣੇ ਕੰਤੁ ਨ ਕਬਹੂੰ ਮੈ ਮਿਲਿਆ ॥੨੩॥ ਪਪੈ ਪਾਤਿਸਾਹੁ ਪਰਮੇਸਰੁ ਵੇਖਣ ਕਉ ਪਰਪੰਚੁ ਕੀਆ ॥ ਦੇਖੈ ਬੂਝੈ ਸਭੁ ਕਿਛੁ ਜਾਣੈ ਅੰਤਰਿ ਬਾਹਰਿ ਰਵਿ ਰਹਿਆ ॥੨੪॥ ਫਫੈ ਫਾਹੀ ਸਭੁ ਜਗੁ ਫਾਸਾ ਜਮ ਕੈ ਸੰਗਲਿ ਬੰਧਿ ਲਇਆ ॥ ਗੁਰ ਪਰਸਾਦੀ ਸੇ ਨਰ ਉਬਰੇ ਜਿ ਹਰਿ ਸਰਣਾਗਤਿ ਭਜਿ ਪਇਆ ॥੨੫॥ ਬਬੈ ਬਾਜੀ ਖੇਲਣ ਲਾਗਾ ਚਉਪੜਿ ਕੀਤੇ ਚਾਰਿ ਜੁਗਾ ॥