![]() |
![]() |
![]() |
![]() |
Page 434 ਜੀਅ ਜੰਤ ਸਭ ਸਾਰੀ ਕੀਤੇ ਪਾਸਾ ਢਾਲਣਿ ਆਪਿ ਲਗਾ ॥੨੬॥ ਭਭੈ ਭਾਲਹਿ ਸੇ ਫਲੁ ਪਾਵਹਿ ਗੁਰ ਪਰਸਾਦੀ ਜਿਨ੍ਹ੍ਹ ਕਉ ਭਉ ਪਇਆ ॥ ਮਨਮੁਖ ਫਿਰਹਿ ਨ ਚੇਤਹਿ ਮੂੜੇ ਲਖ ਚਉਰਾਸੀਹ ਫੇਰੁ ਪਇਆ ॥੨੭॥ ਮੰਮੈ ਮੋਹੁ ਮਰਣੁ ਮਧੁਸੂਦਨੁ ਮਰਣੁ ਭਇਆ ਤਬ ਚੇਤਵਿਆ ॥ ਕਾਇਆ ਭੀਤਰਿ ਅਵਰੋ ਪੜਿਆ ਮੰਮਾ ਅਖਰੁ ਵੀਸਰਿਆ ॥੨੮॥ ਯਯੈ ਜਨਮੁ ਨ ਹੋਵੀ ਕਦ ਹੀ ਜੇ ਕਰਿ ਸਚੁ ਪਛਾਣੈ ॥ ਗੁਰਮੁਖਿ ਆਖੈ ਗੁਰਮੁਖਿ ਬੂਝੈ ਗੁਰਮੁਖਿ ਏਕੋ ਜਾਣੈ ॥੨੯॥ ਰਾਰੈ ਰਵਿ ਰਹਿਆ ਸਭ ਅੰਤਰਿ ਜੇਤੇ ਕੀਏ ਜੰਤਾ ॥ ਜੰਤ ਉਪਾਇ ਧੰਧੈ ਸਭ ਲਾਏ ਕਰਮੁ ਹੋਆ ਤਿਨ ਨਾਮੁ ਲਇਆ ॥੩੦॥ ਲਲੈ ਲਾਇ ਧੰਧੈ ਜਿਨਿ ਛੋਡੀ ਮੀਠਾ ਮਾਇਆ ਮੋਹੁ ਕੀਆ ॥ ਖਾਣਾ ਪੀਣਾ ਸਮ ਕਰਿ ਸਹਣਾ ਭਾਣੈ ਤਾ ਕੈ ਹੁਕਮੁ ਪਇਆ ॥੩੧॥ ਵਵੈ ਵਾਸੁਦੇਉ ਪਰਮੇਸਰੁ ਵੇਖਣ ਕਉ ਜਿਨਿ ਵੇਸੁ ਕੀਆ ॥ ਵੇਖੈ ਚਾਖੈ ਸਭੁ ਕਿਛੁ ਜਾਣੈ ਅੰਤਰਿ ਬਾਹਰਿ ਰਵਿ ਰਹਿਆ ॥੩੨॥ ੜਾੜੈ ਰਾੜਿ ਕਰਹਿ ਕਿਆ ਪ੍ਰਾਣੀ ਤਿਸਹਿ ਧਿਆਵਹੁ ਜਿ ਅਮਰੁ ਹੋਆ ॥ ਤਿਸਹਿ ਧਿਆਵਹੁ ਸਚਿ ਸਮਾਵਹੁ ਓਸੁ ਵਿਟਹੁ ਕੁਰਬਾਣੁ ਕੀਆ ॥੩੩॥ ਹਾਹੈ ਹੋਰੁ ਨ ਕੋਈ ਦਾਤਾ ਜੀਅ ਉਪਾਇ ਜਿਨਿ ਰਿਜਕੁ ਦੀਆ ॥ ਹਰਿ ਨਾਮੁ ਧਿਆਵਹੁ ਹਰਿ ਨਾਮਿ ਸਮਾਵਹੁ ਅਨਦਿਨੁ ਲਾਹਾ ਹਰਿ ਨਾਮੁ ਲੀਆ ॥੩੪॥ ਆਇੜੈ ਆਪਿ ਕਰੇ ਜਿਨਿ ਛੋਡੀ ਜੋ ਕਿਛੁ ਕਰਣਾ ਸੁ ਕਰਿ ਰਹਿਆ ॥ ਕਰੇ ਕਰਾਏ ਸਭ ਕਿਛੁ ਜਾਣੈ ਨਾਨਕ ਸਾਇਰ ਇਵ ਕਹਿਆ ॥੩੫॥੧॥ ਰਾਗੁ ਆਸਾ ਮਹਲਾ ੩ ਪਟੀ ੴ ਸਤਿਗੁਰ ਪ੍ਰਸਾਦਿ ॥ ਅਯੋ ਅੰਙੈ ਸਭੁ ਜਗੁ ਆਇਆ ਕਾਖੈ ਘੰਙੈ ਕਾਲੁ ਭਇਆ ॥ ਰੀਰੀ ਲਲੀ ਪਾਪ ਕਮਾਣੇ ਪੜਿ ਅਵਗਣ ਗੁਣ ਵੀਸਰਿਆ ॥੧॥ ਮਨ ਐਸਾ ਲੇਖਾ ਤੂੰ ਕੀ ਪੜਿਆ ॥ ਲੇਖਾ ਦੇਣਾ ਤੇਰੈ ਸਿਰਿ ਰਹਿਆ ॥੧॥ ਰਹਾਉ ॥ ਸਿਧੰਙਾਇਐ ਸਿਮਰਹਿ ਨਾਹੀ ਨੰਨੈ ਨਾ ਤੁਧੁ ਨਾਮੁ ਲਇਆ ॥ ਛਛੈ ਛੀਜਹਿ ਅਹਿਨਿਸਿ ਮੂੜੇ ਕਿਉ ਛੂਟਹਿ ਜਮਿ ਪਾਕੜਿਆ ॥੨॥ ਬਬੈ ਬੂਝਹਿ ਨਾਹੀ ਮੂੜੇ ਭਰਮਿ ਭੁਲੇ ਤੇਰਾ ਜਨਮੁ ਗਇਆ ॥ ਅਣਹੋਦਾ ਨਾਉ ਧਰਾਇਓ ਪਾਧਾ ਅਵਰਾ ਕਾ ਭਾਰੁ ਤੁਧੁ ਲਇਆ ॥੩॥ ਜਜੈ ਜੋਤਿ ਹਿਰਿ ਲਈ ਤੇਰੀ ਮੂੜੇ ਅੰਤਿ ਗਇਆ ਪਛੁਤਾਵਹਿਗਾ ॥ ਏਕੁ ਸਬਦੁ ਤੂੰ ਚੀਨਹਿ ਨਾਹੀ ਫਿਰਿ ਫਿਰਿ ਜੂਨੀ ਆਵਹਿਗਾ ॥੪॥ ਤੁਧੁ ਸਿਰਿ ਲਿਖਿਆ ਸੋ ਪੜੁ ਪੰਡਿਤ ਅਵਰਾ ਨੋ ਨ |