Page 435

ਸਿਖਾਲਿ ਬਿਖਿਆ ॥ ਪਹਿਲਾ ਫਾਹਾ ਪਇਆ ਪਾਧੇ ਪਿਛੋ ਦੇ ਗਲਿ ਚਾਟੜਿਆ ॥੫॥ ਸਸੈ ਸੰਜਮੁ ਗਇਓ ਮੂੜੇ ਏਕੁ ਦਾਨੁ ਤੁਧੁ ਕੁਥਾਇ ਲਇਆ ॥ ਸਾਈ ਪੁਤ੍ਰੀ ਜਜਮਾਨ ਕੀ ਸਾ ਤੇਰੀ ਏਤੁ ਧਾਨਿ ਖਾਧੈ ਤੇਰਾ ਜਨਮੁ ਗਇਆ ॥੬॥ ਮੰਮੈ ਮਤਿ ਹਿਰਿ ਲਈ ਤੇਰੀ ਮੂੜੇ ਹਉਮੈ ਵਡਾ ਰੋਗੁ ਪਇਆ ॥ ਅੰਤਰ ਆਤਮੈ ਬ੍ਰਹਮੁ ਨ ਚੀਨ੍ਹ੍ਹਿਆ ਮਾਇਆ ਕਾ ਮੁਹਤਾਜੁ ਭਇਆ ॥੭॥ ਕਕੈ ਕਾਮਿ ਕ੍ਰੋਧਿ ਭਰਮਿਓਹੁ ਮੂੜੇ ਮਮਤਾ ਲਾਗੇ ਤੁਧੁ ਹਰਿ ਵਿਸਰਿਆ ॥ ਪੜਹਿ ਗੁਣਹਿ ਤੂੰ ਬਹੁਤੁ ਪੁਕਾਰਹਿ ਵਿਣੁ ਬੂਝੇ ਤੂੰ ਡੂਬਿ ਮੁਆ ॥੮॥ ਤਤੈ ਤਾਮਸਿ ਜਲਿਓਹੁ ਮੂੜੇ ਥਥੈ ਥਾਨ ਭਰਿਸਟੁ ਹੋਆ ॥ ਘਘੈ ਘਰਿ ਘਰਿ ਫਿਰਹਿ ਤੂੰ ਮੂੜੇ ਦਦੈ ਦਾਨੁ ਨ ਤੁਧੁ ਲਇਆ ॥੯॥ ਪਪੈ ਪਾਰਿ ਨ ਪਵਹੀ ਮੂੜੇ ਪਰਪੰਚਿ ਤੂੰ ਪਲਚਿ ਰਹਿਆ ॥ ਸਚੈ ਆਪਿ ਖੁਆਇਓਹੁ ਮੂੜੇ ਇਹੁ ਸਿਰਿ ਤੇਰੈ ਲੇਖੁ ਪਇਆ ॥੧੦॥ ਭਭੈ ਭਵਜਲਿ ਡੁਬੋਹੁ ਮੂੜੇ ਮਾਇਆ ਵਿਚਿ ਗਲਤਾਨੁ ਭਇਆ ॥ ਗੁਰ ਪਰਸਾਦੀ ਏਕੋ ਜਾਣੈ ਏਕ ਘੜੀ ਮਹਿ ਪਾਰਿ ਪਇਆ ॥੧੧॥ ਵਵੈ ਵਾਰੀ ਆਈਆ ਮੂੜੇ ਵਾਸੁਦੇਉ ਤੁਧੁ ਵੀਸਰਿਆ ॥ ਏਹ ਵੇਲਾ ਨ ਲਹਸਹਿ ਮੂੜੇ ਫਿਰਿ ਤੂੰ ਜਮ ਕੈ ਵਸਿ ਪਇਆ ॥੧੨॥ ਝਝੈ ਕਦੇ ਨ ਝੂਰਹਿ ਮੂੜੇ ਸਤਿਗੁਰ ਕਾ ਉਪਦੇਸੁ ਸੁਣਿ ਤੂੰ ਵਿਖਾ ॥ ਸਤਿਗੁਰ ਬਾਝਹੁ ਗੁਰੁ ਨਹੀ ਕੋਈ ਨਿਗੁਰੇ ਕਾ ਹੈ ਨਾਉ ਬੁਰਾ ॥੧੩॥ ਧਧੈ ਧਾਵਤ ਵਰਜਿ ਰਖੁ ਮੂੜੇ ਅੰਤਰਿ ਤੇਰੈ ਨਿਧਾਨੁ ਪਇਆ ॥ ਗੁਰਮੁਖਿ ਹੋਵਹਿ ਤਾ ਹਰਿ ਰਸੁ ਪੀਵਹਿ ਜੁਗਾ ਜੁਗੰਤਰਿ ਖਾਹਿ ਪਇਆ ॥੧੪॥ ਗਗੈ ਗੋਬਿਦੁ ਚਿਤਿ ਕਰਿ ਮੂੜੇ ਗਲੀ ਕਿਨੈ ਨ ਪਾਇਆ ॥ ਗੁਰ ਕੇ ਚਰਨ ਹਿਰਦੈ ਵਸਾਇ ਮੂੜੇ ਪਿਛਲੇ ਗੁਨਹ ਸਭ ਬਖਸਿ ਲਇਆ ॥੧੫॥ ਹਾਹੈ ਹਰਿ ਕਥਾ ਬੂਝੁ ਤੂੰ ਮੂੜੇ ਤਾ ਸਦਾ ਸੁਖੁ ਹੋਈ ॥ ਮਨਮੁਖਿ ਪੜਹਿ ਤੇਤਾ ਦੁਖੁ ਲਾਗੈ ਵਿਣੁ ਸਤਿਗੁਰ ਮੁਕਤਿ ਨ ਹੋਈ ॥੧੬॥ ਰਾਰੈ ਰਾਮੁ ਚਿਤਿ ਕਰਿ ਮੂੜੇ ਹਿਰਦੈ ਜਿਨ੍ਹ੍ਹ ਕੈ ਰਵਿ ਰਹਿਆ ॥ ਗੁਰ ਪਰਸਾਦੀ ਜਿਨ੍ਹ੍ਹੀ ਰਾਮੁ ਪਛਾਤਾ ਨਿਰਗੁਣ ਰਾਮੁ ਤਿਨ੍ਹ੍ਹੀ ਬੂਝਿ ਲਹਿਆ ॥੧੭॥ ਤੇਰਾ ਅੰਤੁ ਨ ਜਾਈ ਲਖਿਆ ਅਕਥੁ ਨ ਜਾਈ ਹਰਿ ਕਥਿਆ ॥ ਨਾਨਕ ਜਿਨ੍ਹ੍ਹ ਕਉ ਸਤਿਗੁਰੁ ਮਿਲਿਆ ਤਿਨ੍ਹ੍ਹ ਕਾ ਲੇਖਾ ਨਿਬੜਿਆ ॥੧੮॥੧॥੨॥

ਰਾਗੁ ਆਸਾ ਮਹਲਾ ੧ ਛੰਤ ਘਰੁ ੧

ੴ ਸਤਿਗੁਰ ਪ੍ਰਸਾਦਿ ॥ ਮੁੰਧ ਜੋਬਨਿ ਬਾਲੜੀਏ ਮੇਰਾ ਪਿਰੁ ਰਲੀਆਲਾ ਰਾਮ ॥ ਧਨ ਪਿਰ ਨੇਹੁ ਘਣਾ