Page 439

ਓਹੁ ਜੇਵ ਸਾਇਰ ਦੇਇ ਲਹਰੀ ਬਿਜੁਲ ਜਿਵੈ ਚਮਕਏ ॥ ਹਰਿ ਬਾਝੁ ਰਾਖਾ ਕੋਇ ਨਾਹੀ ਸੋਇ ਤੁਝਹਿ ਬਿਸਾਰਿਆ ॥ ਸਚੁ ਕਹੈ ਨਾਨਕੁ ਚੇਤਿ ਰੇ ਮਨ ਮਰਹਿ ਹਰਣਾ ਕਾਲਿਆ ॥੧॥ ਭਵਰਾ ਫੂਲਿ ਭਵੰਤਿਆ ਦੁਖੁ ਅਤਿ ਭਾਰੀ ਰਾਮ ॥ ਮੈ ਗੁਰੁ ਪੂਛਿਆ ਆਪਣਾ ਸਾਚਾ ਬੀਚਾਰੀ ਰਾਮ ॥ ਬੀਚਾਰਿ ਸਤਿਗੁਰੁ ਮੁਝੈ ਪੂਛਿਆ ਭਵਰੁ ਬੇਲੀ ਰਾਤਓ ॥ ਸੂਰਜੁ ਚੜਿਆ ਪਿੰਡੁ ਪੜਿਆ ਤੇਲੁ ਤਾਵਣਿ ਤਾਤਓ ॥ ਜਮ ਮਗਿ ਬਾਧਾ ਖਾਹਿ ਚੋਟਾ ਸਬਦ ਬਿਨੁ ਬੇਤਾਲਿਆ ॥ ਸਚੁ ਕਹੈ ਨਾਨਕੁ ਚੇਤਿ ਰੇ ਮਨ ਮਰਹਿ ਭਵਰਾ ਕਾਲਿਆ ॥੨॥ ਮੇਰੇ ਜੀਅੜਿਆ ਪਰਦੇਸੀਆ ਕਿਤੁ ਪਵਹਿ ਜੰਜਾਲੇ ਰਾਮ ॥ ਸਾਚਾ ਸਾਹਿਬੁ ਮਨਿ ਵਸੈ ਕੀ ਫਾਸਹਿ ਜਮ ਜਾਲੇ ਰਾਮ ॥ ਮਛੁਲੀ ਵਿਛੁੰਨੀ ਨੈਣ ਰੁੰਨੀ ਜਾਲੁ ਬਧਿਕਿ ਪਾਇਆ ॥ ਸੰਸਾਰੁ ਮਾਇਆ ਮੋਹੁ ਮੀਠਾ ਅੰਤਿ ਭਰਮੁ ਚੁਕਾਇਆ ॥ ਭਗਤਿ ਕਰਿ ਚਿਤੁ ਲਾਇ ਹਰਿ ਸਿਉ ਛੋਡਿ ਮਨਹੁ ਅੰਦੇਸਿਆ ॥ ਸਚੁ ਕਹੈ ਨਾਨਕੁ ਚੇਤਿ ਰੇ ਮਨ ਜੀਅੜਿਆ ਪਰਦੇਸੀਆ ॥੩॥ ਨਦੀਆ ਵਾਹ ਵਿਛੁੰਨਿਆ ਮੇਲਾ ਸੰਜੋਗੀ ਰਾਮ ॥ ਜੁਗੁ ਜੁਗੁ ਮੀਠਾ ਵਿਸੁ ਭਰੇ ਕੋ ਜਾਣੈ ਜੋਗੀ ਰਾਮ ॥ ਕੋਈ ਸਹਜਿ ਜਾਣੈ ਹਰਿ ਪਛਾਣੈ ਸਤਿਗੁਰੂ ਜਿਨਿ ਚੇਤਿਆ ॥ ਬਿਨੁ ਨਾਮ ਹਰਿ ਕੇ ਭਰਮਿ ਭੂਲੇ ਪਚਹਿ ਮੁਗਧ ਅਚੇਤਿਆ ॥ ਹਰਿ ਨਾਮੁ ਭਗਤਿ ਨ ਰਿਦੈ ਸਾਚਾ ਸੇ ਅੰਤਿ ਧਾਹੀ ਰੁੰਨਿਆ ॥ ਸਚੁ ਕਹੈ ਨਾਨਕੁ ਸਬਦਿ ਸਾਚੈ ਮੇਲਿ ਚਿਰੀ ਵਿਛੁੰਨਿਆ ॥੪॥੧॥੫॥


ੴ ਸਤਿਗੁਰ ਪ੍ਰਸਾਦਿ ॥ ਆਸਾ ਮਹਲਾ ੩ ਛੰਤ ਘਰੁ ੧ ॥ ਹਮ ਘਰੇ ਸਾਚਾ ਸੋਹਿਲਾ ਸਾਚੈ ਸਬਦਿ ਸੁਹਾਇਆ ਰਾਮ ॥ ਧਨ ਪਿਰ ਮੇਲੁ ਭਇਆ ਪ੍ਰਭਿ ਆਪਿ ਮਿਲਾਇਆ ਰਾਮ ॥ ਪ੍ਰਭਿ ਆਪਿ ਮਿਲਾਇਆ ਸਚੁ ਮੰਨਿ ਵਸਾਇਆ ਕਾਮਣਿ ਸਹਜੇ ਮਾਤੀ ॥ ਗੁਰ ਸਬਦਿ ਸੀਗਾਰੀ ਸਚਿ ਸਵਾਰੀ ਸਦਾ ਰਾਵੇ ਰੰਗਿ ਰਾਤੀ ॥ ਆਪੁ ਗਵਾਏ ਹਰਿ ਵਰੁ ਪਾਏ ਤਾ ਹਰਿ ਰਸੁ ਮੰਨਿ ਵਸਾਇਆ ॥ ਕਹੁ ਨਾਨਕ ਗੁਰ ਸਬਦਿ ਸਵਾਰੀ ਸਫਲਿਉ ਜਨਮੁ ਸਬਾਇਆ ॥੧॥ ਦੂਜੜੈ ਕਾਮਣਿ ਭਰਮਿ ਭੁਲੀ ਹਰਿ ਵਰੁ ਨ ਪਾਏ ਰਾਮ ॥ ਕਾਮਣਿ ਗੁਣੁ ਨਾਹੀ ਬਿਰਥਾ ਜਨਮੁ ਗਵਾਏ ਰਾਮ ॥ ਬਿਰਥਾ ਜਨਮੁ ਗਵਾਏ ਮਨਮੁਖਿ ਇਆਣੀ ਅਉਗਣਵੰਤੀ ਝੂਰੇ ॥ ਆਪਣਾ ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ਤਾ ਪਿਰੁ ਮਿਲਿਆ ਹਦੂਰੇ ॥ ਦੇਖਿ ਪਿਰੁ ਵਿਗਸੀ ਅੰਦਰਹੁ ਸਰਸੀ ਸਚੈ ਸਬਦਿ ਸੁਭਾਏ ॥ ਨਾਨਕ ਵਿਣੁ ਨਾਵੈ ਕਾਮਣਿ ਭਰਮਿ ਭੁਲਾਣੀ