Page 444

ਹੋਈ ਰਾਮ ਨਾਮਿ ਮਨੁ ਲਾਏ ॥ ਸਫਲੁ ਜਨਮੁ ਸਰੀਰੁ ਸਭੁ ਹੋਆ ਜਿਤੁ ਰਾਮ ਨਾਮੁ ਪਰਗਾਸਿਆ ॥ ਨਾਨਕ ਹਰਿ ਭਜੁ ਸਦਾ ਦਿਨੁ ਰਾਤੀ ਗੁਰਮੁਖਿ ਨਿਜ ਘਰਿ ਵਾਸਿਆ ॥੬॥ ਜਿਨ ਸਰਧਾ ਰਾਮ ਨਾਮਿ ਲਗੀ ਤਿਨ੍ਹ੍ਹ ਦੂਜੈ ਚਿਤੁ ਨ ਲਾਇਆ ਰਾਮ ॥ ਜੇ ਧਰਤੀ ਸਭ ਕੰਚਨੁ ਕਰਿ ਦੀਜੈ ਬਿਨੁ ਨਾਵੈ ਅਵਰੁ ਨ ਭਾਇਆ ਰਾਮ ॥ ਰਾਮ ਨਾਮੁ ਮਨਿ ਭਾਇਆ ਪਰਮ ਸੁਖੁ ਪਾਇਆ ਅੰਤਿ ਚਲਦਿਆ ਨਾਲਿ ਸਖਾਈ ॥ ਰਾਮ ਨਾਮ ਧਨੁ ਪੂੰਜੀ ਸੰਚੀ ਨਾ ਡੂਬੈ ਨਾ ਜਾਈ ॥ ਰਾਮ ਨਾਮੁ ਇਸੁ ਜੁਗ ਮਹਿ ਤੁਲਹਾ ਜਮਕਾਲੁ ਨੇੜਿ ਨ ਆਵੈ ॥ ਨਾਨਕ ਗੁਰਮੁਖਿ ਰਾਮੁ ਪਛਾਤਾ ਕਰਿ ਕਿਰਪਾ ਆਪਿ ਮਿਲਾਵੈ ॥੭॥ ਰਾਮੋ ਰਾਮ ਨਾਮੁ ਸਤੇ ਸਤਿ ਗੁਰਮੁਖਿ ਜਾਣਿਆ ਰਾਮ ॥ ਸੇਵਕੋ ਗੁਰ ਸੇਵਾ ਲਾਗਾ ਜਿਨਿ ਮਨੁ ਤਨੁ ਅਰਪਿ ਚੜਾਇਆ ਰਾਮ ॥ ਮਨੁ ਤਨੁ ਅਰਪਿਆ ਬਹੁਤੁ ਮਨਿ ਸਰਧਿਆ ਗੁਰ ਸੇਵਕ ਭਾਇ ਮਿਲਾਏ ॥ ਦੀਨਾ ਨਾਥੁ ਜੀਆ ਕਾ ਦਾਤਾ ਪੂਰੇ ਗੁਰ ਤੇ ਪਾਏ ॥ ਗੁਰੂ ਸਿਖੁ ਸਿਖੁ ਗੁਰੂ ਹੈ ਏਕੋ ਗੁਰ ਉਪਦੇਸੁ ਚਲਾਏ ॥ ਰਾਮ ਨਾਮ ਮੰਤੁ ਹਿਰਦੈ ਦੇਵੈ ਨਾਨਕ ਮਿਲਣੁ ਸੁਭਾਏ ॥੮॥੨॥੯॥

ੴ ਸਤਿਗੁਰ ਪ੍ਰਸਾਦਿ ॥ ਆਸਾ ਛੰਤ ਮਹਲਾ ੪ ਘਰੁ ੨ ॥ ਹਰਿ ਹਰਿ ਕਰਤਾ ਦੂਖ ਬਿਨਾਸਨੁ ਪਤਿਤ ਪਾਵਨੁ ਹਰਿ ਨਾਮੁ ਜੀਉ ॥ ਹਰਿ ਸੇਵਾ ਭਾਈ ਪਰਮ ਗਤਿ ਪਾਈ ਹਰਿ ਊਤਮੁ ਹਰਿ ਹਰਿ ਕਾਮੁ ਜੀਉ ॥ ਹਰਿ ਊਤਮੁ ਕਾਮੁ ਜਪੀਐ ਹਰਿ ਨਾਮੁ ਹਰਿ ਜਪੀਐ ਅਸਥਿਰੁ ਹੋਵੈ ॥ ਜਨਮ ਮਰਣ ਦੋਵੈ ਦੁਖ ਮੇਟੇ ਸਹਜੇ ਹੀ ਸੁਖਿ ਸੋਵੈ ॥ ਹਰਿ ਹਰਿ ਕਿਰਪਾ ਧਾਰਹੁ ਠਾਕੁਰ ਹਰਿ ਜਪੀਐ ਆਤਮ ਰਾਮੁ ਜੀਉ ॥ ਹਰਿ ਹਰਿ ਕਰਤਾ ਦੂਖ ਬਿਨਾਸਨੁ ਪਤਿਤ ਪਾਵਨੁ ਹਰਿ ਨਾਮੁ ਜੀਉ ॥੧॥ ਹਰਿ ਨਾਮੁ ਪਦਾਰਥੁ ਕਲਿਜੁਗਿ ਊਤਮੁ ਹਰਿ ਜਪੀਐ ਸਤਿਗੁਰ ਭਾਇ ਜੀਉ ॥ ਗੁਰਮੁਖਿ ਹਰਿ ਪੜੀਐ ਗੁਰਮੁਖਿ ਹਰਿ ਸੁਣੀਐ ਹਰਿ ਜਪਤ ਸੁਣਤ ਦੁਖੁ ਜਾਇ ਜੀਉ ॥ ਹਰਿ ਹਰਿ ਨਾਮੁ ਜਪਿਆ ਦੁਖੁ ਬਿਨਸਿਆ ਹਰਿ ਨਾਮੁ ਪਰਮ ਸੁਖੁ ਪਾਇਆ ॥ ਸਤਿਗੁਰ ਗਿਆਨੁ ਬਲਿਆ ਘਟਿ ਚਾਨਣੁ ਅਗਿਆਨੁ ਅੰਧੇਰੁ ਗਵਾਇਆ ॥ ਹਰਿ ਹਰਿ ਨਾਮੁ ਤਿਨੀ ਆਰਾਧਿਆ ਜਿਨ ਮਸਤਕਿ ਧੁਰਿ ਲਿਖਿ ਪਾਇ ਜੀਉ ॥ ਹਰਿ ਨਾਮੁ ਪਦਾਰਥੁ ਕਲਿਜੁਗਿ ਊਤਮੁ ਹਰਿ ਜਪੀਐ ਸਤਿਗੁਰ ਭਾਇ ਜੀਉ ॥੨॥ ਹਰਿ ਹਰਿ ਮਨਿ ਭਾਇਆ ਪਰਮ ਸੁਖ ਪਾਇਆ ਹਰਿ ਲਾਹਾ ਪਦੁ ਨਿਰਬਾਣੁ ਜੀਉ ॥ ਹਰਿ ਪ੍ਰੀਤਿ ਲਗਾਈ ਹਰਿ ਨਾਮੁ ਸਖਾਈ ਭ੍ਰਮੁ ਚੂਕਾ ਆਵਣੁ ਜਾਣੁ ਜੀਉ ॥