Page 445

ਆਵਣ ਜਾਣਾ ਭ੍ਰਮੁ ਭਉ ਭਾਗਾ ਹਰਿ ਹਰਿ ਹਰਿ ਗੁਣ ਗਾਇਆ ॥ ਜਨਮ ਜਨਮ ਕੇ ਕਿਲਵਿਖ ਦੁਖ ਉਤਰੇ ਹਰਿ ਹਰਿ ਨਾਮਿ ਸਮਾਇਆ ॥ ਜਿਨ ਹਰਿ ਧਿਆਇਆ ਧੁਰਿ ਭਾਗ ਲਿਖਿ ਪਾਇਆ ਤਿਨ ਸਫਲੁ ਜਨਮੁ ਪਰਵਾਣੁ ਜੀਉ ॥ ਹਰਿ ਹਰਿ ਮਨਿ ਭਾਇਆ ਪਰਮ ਸੁਖ ਪਾਇਆ ਹਰਿ ਲਾਹਾ ਪਦੁ ਨਿਰਬਾਣੁ ਜੀਉ ॥੩॥ ਜਿਨ੍ਹ੍ਹ ਹਰਿ ਮੀਠ ਲਗਾਨਾ ਤੇ ਜਨ ਪਰਧਾਨਾ ਤੇ ਊਤਮ ਹਰਿ ਹਰਿ ਲੋਗ ਜੀਉ ॥ ਹਰਿ ਨਾਮੁ ਵਡਾਈ ਹਰਿ ਨਾਮੁ ਸਖਾਈ ਗੁਰ ਸਬਦੀ ਹਰਿ ਰਸ ਭੋਗ ਜੀਉ ॥ ਹਰਿ ਰਸ ਭੋਗ ਮਹਾ ਨਿਰਜੋਗ ਵਡਭਾਗੀ ਹਰਿ ਰਸੁ ਪਾਇਆ ॥ ਸੇ ਧੰਨੁ ਵਡੇ ਸਤ ਪੁਰਖਾ ਪੂਰੇ ਜਿਨ ਗੁਰਮਤਿ ਨਾਮੁ ਧਿਆਇਆ ॥ ਜਨੁ ਨਾਨਕੁ ਰੇਣੁ ਮੰਗੈ ਪਗ ਸਾਧੂ ਮਨਿ ਚੂਕਾ ਸੋਗੁ ਵਿਜੋਗੁ ਜੀਉ ॥ ਜਿਨ੍ਹ੍ਹ ਹਰਿ ਮੀਠ ਲਗਾਨਾ ਤੇ ਜਨ ਪਰਧਾਨਾ ਤੇ ਊਤਮ ਹਰਿ ਹਰਿ ਲੋਗ ਜੀਉ ॥੪॥੩॥੧੦॥ ਆਸਾ ਮਹਲਾ ੪ ॥ ਸਤਜੁਗਿ ਸਭੁ ਸੰਤੋਖ ਸਰੀਰਾ ਪਗ ਚਾਰੇ ਧਰਮੁ ਧਿਆਨੁ ਜੀਉ ॥ ਮਨਿ ਤਨਿ ਹਰਿ ਗਾਵਹਿ ਪਰਮ ਸੁਖੁ ਪਾਵਹਿ ਹਰਿ ਹਿਰਦੈ ਹਰਿ ਗੁਣ ਗਿਆਨੁ ਜੀਉ ॥ ਗੁਣ ਗਿਆਨੁ ਪਦਾਰਥੁ ਹਰਿ ਹਰਿ ਕਿਰਤਾਰਥੁ ਸੋਭਾ ਗੁਰਮੁਖਿ ਹੋਈ ॥ ਅੰਤਰਿ ਬਾਹਰਿ ਹਰਿ ਪ੍ਰਭੁ ਏਕੋ ਦੂਜਾ ਅਵਰੁ ਨ ਕੋਈ ॥ ਹਰਿ ਹਰਿ ਲਿਵ ਲਾਈ ਹਰਿ ਨਾਮੁ ਸਖਾਈ ਹਰਿ ਦਰਗਹ ਪਾਵੈ ਮਾਨੁ ਜੀਉ ॥ ਸਤਜੁਗਿ ਸਭੁ ਸੰਤੋਖ ਸਰੀਰਾ ਪਗ ਚਾਰੇ ਧਰਮੁ ਧਿਆਨੁ ਜੀਉ ॥੧॥ ਤੇਤਾ ਜੁਗੁ ਆਇਆ ਅੰਤਰਿ ਜੋਰੁ ਪਾਇਆ ਜਤੁ ਸੰਜਮ ਕਰਮ ਕਮਾਇ ਜੀਉ ॥ ਪਗੁ ਚਉਥਾ ਖਿਸਿਆ ਤ੍ਰੈ ਪਗ ਟਿਕਿਆ ਮਨਿ ਹਿਰਦੈ ਕ੍ਰੋਧੁ ਜਲਾਇ ਜੀਉ ॥ ਮਨਿ ਹਿਰਦੈ ਕ੍ਰੋਧੁ ਮਹਾ ਬਿਸਲੋਧੁ ਨਿਰਪ ਧਾਵਹਿ ਲੜਿ ਦੁਖੁ ਪਾਇਆ ॥ ਅੰਤਰਿ ਮਮਤਾ ਰੋਗੁ ਲਗਾਨਾ ਹਉਮੈ ਅਹੰਕਾਰੁ ਵਧਾਇਆ ॥ ਹਰਿ ਹਰਿ ਕ੍ਰਿਪਾ ਧਾਰੀ ਮੇਰੈ ਠਾਕੁਰਿ ਬਿਖੁ ਗੁਰਮਤਿ ਹਰਿ ਨਾਮਿ ਲਹਿ ਜਾਇ ਜੀਉ ॥ ਤੇਤਾ ਜੁਗੁ ਆਇਆ ਅੰਤਰਿ ਜੋਰੁ ਪਾਇਆ ਜਤੁ ਸੰਜਮ ਕਰਮ ਕਮਾਇ ਜੀਉ ॥੨॥ ਜੁਗੁ ਦੁਆਪੁਰੁ ਆਇਆ ਭਰਮਿ ਭਰਮਾਇਆ ਹਰਿ ਗੋਪੀ ਕਾਨ੍ਹ੍ਹੁ ਉਪਾਇ ਜੀਉ ॥ ਤਪੁ ਤਾਪਨ ਤਾਪਹਿ ਜਗ ਪੁੰਨ ਆਰੰਭਹਿ ਅਤਿ ਕਿਰਿਆ ਕਰਮ ਕਮਾਇ ਜੀਉ ॥ ਕਿਰਿਆ ਕਰਮ ਕਮਾਇਆ ਪਗ ਦੁਇ ਖਿਸਕਾਇਆ ਦੁਇ ਪਗ ਟਿਕੈ ਟਿਕਾਇ ਜੀਉ ॥ ਮਹਾ ਜੁਧ ਜੋਧ ਬਹੁ ਕੀਨ੍ਹ੍ਹੇ ਵਿਚਿ ਹਉਮੈ ਪਚੈ ਪਚਾਇ ਜੀਉ ॥ ਦੀਨ ਦਇਆਲਿ ਗੁਰੁ ਸਾਧੁ ਮਿਲਾਇਆ ਮਿਲਿ ਸਤਿਗੁਰ ਮਲੁ ਲਹਿ ਜਾਇ ਜੀਉ ॥ ਜੁਗੁ ਦੁਆਪੁਰੁ ਆਇਆ ਭਰਮਿ ਭਰਮਾਇਆ ਹਰਿ ਗੋਪੀ